ਸੁਪਰੀਮ ਕੋਰਟ ਤੋਂ ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ, ਸੁਣਾਇਆ ਹੱਕ ਵਿਚ ਫੈਸਲਾ… || News of Punjab

0
73
Amritpal Singh got a big relief from the Supreme Court, the decision was pronounced in favor of...

ਸੁਪਰੀਮ ਕੋਰਟ ਤੋਂ ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ, ਸੁਣਾਇਆ ਹੱਕ ਵਿਚ ਫੈਸਲਾ…

ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਨੇ ਐਨਐਸਏ ਤਹਿਤ ਜੇਲ੍ਹ ਵਿਚ ਬੰਦ ਸਿੱਖ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਦੇ ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਵਜੋਂ ਚੁਣੇ ਜਾਣ ਵਿਰੁੱਧ ਦਾਖਲ ਪਟੀਸ਼ਨ ਖਾਰਜ ਕਰ ਦਿੱਤੀ ਹੈ।

ਖਡੂਰ ਸਾਹਿਬ ਹਲਕੇ ਦਾ ਨਹੀਂ ਹੈ ਵੋਟਰ

ਪਟੀਸ਼ਨਕਰਤਾ ਨੇ ਜਸਟਿਸ ਬੀਆਰ ਗਵਈ ਅਤੇ ਕੇਵੀ ਵਿਸ਼ਵਨਾਥਨ ਦੀ ਬੈਂਚ ਅੱਗੇ ਦਾਅਵਾ ਕੀਤਾ ਕਿ ਸੰਵਿਧਾਨ ਦਾ ਆਰਟੀਕਲ 84 ਸੰਸਦ ਦੀ ਮੈਂਬਰਸ਼ਿਪ ਲਈ ਯੋਗਤਾ ਨਾਲ ਸਬੰਧਤ ਹੈ ਅਤੇ ਕਹਿੰਦਾ ਹੈ ਕਿ ਕੋਈ ਵਿਅਕਤੀ ਉਦੋਂ ਤੱਕ ਕਾਗਜ਼ ਦਾਖਲ ਅਤੇ ਚੁਣੇ ਜਾਣ ਦੇ ਯੋਗ ਨਹੀਂ ਹੋਵੇਗਾ ਜਦੋਂ ਤੱਕ ਉਹ ਦੇਸ਼ ਦਾ ਨਾਗਰਿਕ ਨਹੀਂ ਹੁੰਦਾ।

ਪਟੀਸ਼ਨਰ ਨੇ ਦਾਅਵਾ ਕੀਤਾ ਸੀ ਕਿ ਉਹ ਖਡੂਰ ਸਾਹਿਬ ਹਲਕੇ ਦਾ ਵੋਟਰ ਨਹੀਂ ਹੈ। ਪਟੀਸ਼ਨ ਉਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਦੇ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਕਿਹਾ ਕਿ ਤੁਸੀਂ ਚੋਣ ਪਟੀਸ਼ਨ ਦਾਇਰ ਕੀਤੀ ਹੈ ਅਤੇ ਲੋਕ ਪ੍ਰਤੀਨਿਧਤਾ ਕਾਨੂੰਨ ਦੇ ਤਹਿਤ ਸੰਵਿਧਾਨ ‘ਚ ਇਸ ਸਬੰਧੀ ਵਿਵਸਥਾਵਾਂ ਹਨ।

ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ਵਿਖੇ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਬਦਲ ਕੇ ਚੜ੍ਹਾਏ ਗਏ ਬਸੰਤੀ ਰੰਗ ਦੇ ਪੁਸ਼ਾਕੇ

ਅੰਮ੍ਰਿਤਪਾਲ ਸਿੰਘ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ

ਅਜਿਹੇ ‘ਚ ਇਹ ਪਟੀਸ਼ਨ ਰੱਦ ਕੀਤੀ ਜਾਂਦੀ ਹੈ। ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਅੰਮ੍ਰਿਤਪਾਲ ਸਿੰਘ ‘ਤੇ ਰਾਸ਼ਟਰੀ ਸੁਰੱਖਿਆ ਐਕਟ ਤਹਿਤ ਕਾਰਵਾਈ ਕੀਤੀ ਗਈ ਹੈ। ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਚੋਣ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਜਿੱਤੀ ਸੀ।

 

 

 

 

 

 

LEAVE A REPLY

Please enter your comment!
Please enter your name here