ਮਨੀਸ਼ ਸਿਸੋਦੀਆ ਨੇ ਰਾਜਘਾਟ ਪਹੁੰਚ ਕੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
ਦਿੱਲੀ ਉਪ-ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਬੀਤੇ ਦਿਨ ਆਬਕਾਰੀ ਨੀਤੀ ਮਾਮਲੇ ‘ਚ 17 ਮਹੀਨਿਆਂ ਬਾਅਦ ਤਿਹਾੜ ਜੇਲ ਤੋਂ ਜ਼ਮਾਨਤ ‘ਤੇ ਰਿਹਾਅ ਕੀਤਾ ਗਿਆ ਹੈ। ਜਿਸ ਤੋਂ ਬਾਅਦ ਅੱਜ ਰਾਜਘਾਟ ਪਹੁੰਚ ਕੇ ਮਹਾਤਮਾ ਗਾਂਧੀ ਦੀ ਸਮਾਧੀ ‘ਤੇ ਮੱਥਾ ਟੇਕਣ ਪਹੁੰਚੇ ਸਿਸੋਦੀਆ ਦੇ ਨਾਲ ਪਾਰਟੀ ਦੇ ਸੀਨੀਅਰ ਨੇਤਾ ਵੀ ਮੌਜੂਦ ਸਨ।
ਇਹ ਵੀ ਪੜ੍ਹੋ ਹੁਣ ਸਕੂਲਾਂ ‘ਚ GOOD MORNING ਨੂੰ ਬਾਏ-ਬਾਏ, ਵਿਦਿਆਰਥੀਆਂ ਨੂੰ ਕਹਿਣਾ ਪਵੇਗਾ ਜੈਹਿੰਦ || Today News
ਇਸ ਤੋਂ ਪਹਿਲਾਂ ‘ਆਪ’ ਆਗੂ ਨੇ ਸ਼ਹਿਰ ਦੇ ਭਗਵਾਨ ਹਨੂੰਮਾਨ ਮੰਦਰ ਦੇ ਦਰਸ਼ਨ ਕੀਤੇ। ਇਸ ਦੌਰਾਨ ਸਿਸੋਦੀਆ ਨੇ ਕਿਹਾ ਕਿ ਭਗਵਾਨ ਬਜਰੰਗ ਬਲੀ ਨੇ ਮੈਨੂੰ ਆਸ਼ੀਰਵਾਦ ਦਿੱਤਾ ਹੈ। ਅਰਵਿੰਦ ਕੇਜਰੀਵਾਲ ਨੂੰ ਵੀ ਭਗਵਾਨ ਬਜਰੰਗ ਬਲੀ ਦਾ ਆਸ਼ੀਰਵਾਦ ਹੈ ਅਤੇ ਤੁਸੀਂ ਦੇਖੋਗੇ ਕਿ ਜਲਦ ਹੀ ਕੇਜਰੀਵਾਲ ਵੀ ਇਸੇ ਤਰ੍ਹਾਂ ਅਸ਼ੀਰਵਾਦ ਪ੍ਰਾਪਤ ਕਰਨਗੇ।