ਕੈਨੇਡਾ ਤੋਂ ਮੰਦਭਾਗੀ ਖ਼ਬਰ , ਪੰਜਾਬੀ ਨੌਜਵਾਨ ਨਾਲ ਵਾਪਰਿਆ ਭਾਣਾ
ਅੱਜ -ਕੱਲ੍ਹ ਦੇ ਨੌਜਵਾਨਾਂ ਵਿੱਚ ਵਿਦੇਸ਼ ਜਾਣ ਦਾ ਬਹੁਤ ਕਰੇਜ਼ ਹੈ ਤਾਂ ਜੋ ਆਪਣੇ ਭਵਿੱਖ ਨੂੰ ਹੋਰ ਵੀ ਬਿਹਤਰ ਬਣਾਇਆ ਜਾ ਸਕੇ | ਪਰ ਇਸ ਦੇ ਨਾਲ ਹੀ ਆਏ ਦਿਨ ਉਥੋ ਦੁਖਦਾਈ ਖਬਰਾਂ ਵੀ ਸੁਣਨ ਨੂੰ ਮਿਲਦੀਆਂ ਰਹਿੰਦੀਆਂ ਹਨ | ਅਜਿਹੀ ਹੀ ਇਕ ਹੋਰ ਘਟਨਾ ਵਾਪਰੀ ਹੈ ਜਿੱਥੇ ਕਿ ਰੋਜ਼ੀ ਰੋਟੀ ਕਮਾਉਣ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ | ਮ੍ਰਿਤਕ ਨੌਜਵਾਨ ਦੀ ਪਛਾਣ ਤੇਜਬੀਰ ਸਿੰਘ ਵਜੋਂ ਹੋਈ ਹੈ ਜੋ ਕਿ 2 ਸਾਲ ਪਹਿਲਾਂ ਹੀ ਕੈਨੇਡਾ ਗਿਆ ਸੀ | ਉਹ ਜ਼ਿਲ੍ਹਾ ਤਰਨਤਾਰਨ ਦੇ ਪੱਟੀ ਵਿਚ ਵਿਧਾਨ ਸਭਾ ਹਲਕੇ ਦੇ ਪਿੰਡ ਮਨਿਆਲਾ ਜੈ ਸਿੰਘ ਰਹਿਣ ਵਾਲਾ ਸੀ।
ਟਰਾਲਾ ਚਲਾਉਣ ਦਾ ਕਰਦਾ ਸੀ ਕੰਮ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਤੇਜਬੀਰ ਸਿੰਘ ਦੀ ਪਤਨੀ ਜਗਰੂਪ ਕੌਰ 4 ਸਾਲ ਪਹਿਲਾਂ ਕੈਨੇਡਾ ਗਈ ਸੀ। ਇਸ ਤੋਂ ਬਾਅਦ ਕਰੀਬ 2 ਸਾਲ ਪਹਿਲਾਂ ਉਸ ਨੇ ਤੇਜਬੀਰ ਸਿੰਘ ਨੂੰ ਵੀ ਕੈਨੇਡਾ ਬੁਲਾ ਲਿਆ ਸੀ। ਤੇਜਬੀਰ ਸਿੰਘ ਕੈਨੇਡਾ ਵਿਚ ਟਰਾਲਾ ਚਲਾਉਣ ਦਾ ਕੰਮ ਕਰਦਾ ਸੀ। ਹਾਦਸੇ ਵਾਲੇ ਦਿਨ ਵੀ ਤੇਜਬੀਰ ਸਿੰਘ ਕੈਨੇਡਾ ਤੋਂ ਟਰਾਲਾ ਲੈਕੇ ਅਮਰੀਕਾ ਗਿਆ ਸੀ। ਇਸ ਦੌਰਾਨ ਉਸਨੂੰ ਕਿਸੇ ਗੱਡੀ ਨੇ ਫੇਟ ਮਾਰ ਦਿੱਤੀ। ਜ਼ਖਮੀ ਹਾਲਤ ਵਿੱਚ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਜਿੱਥੇ ਬੀਤੀ ਰਾਤ ਉਸਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਬੂਟਾਂ ‘ਚ 8 ਸੋਨੇ ਦੀਆਂ ਚੇਨਾਂ ਲੁਕੋ ਕੇ ਲਿਜਾ ਰਿਹਾ ਸੀ ਯਾਤਰੀ , ਪੜ੍ਹੋ ਅੱਗੇ ਕੀ ਹੋਇਆ ?
ਮਾਪਿਆਂ ਦਾ ਇਕਲੌਤਾ ਪੁੱਤ
ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਨੂੰ ਪੈਰਾਲਾਇਜ ਹੋਇਆ ਹੈ ਜਿਸ ਕਰਕੇ ਉਨ੍ਹਾਂ ਦਾ ਇਕਲੌਤਾ ਪੁੱਤਰ ਹੀ ਉਨ੍ਹਾਂ ਦਾ ਸਹਾਰਾ ਸੀ ਜਿਸਨੂੰ ਕੁਝ ਜ਼ਮੀਨ ਵੇਚ ਕੇ ਅਤੇ ਕੁਝ ਗਹਿਣੇ ਗਿਰਵੀ ਰੱਖ ਕੇ ਵਿਦੇਸ਼ ਭੇਜਿਆ ਸੀ। ਪਰਿਵਾਰ ਨੇ ਤੇਜਬੀਰ ਸਿੰਘ ਦੀ ਮ੍ਰਿਤਕ ਦੇਹ ਵਾਪਿਸ ਪੰਜਾਬ ਲਿਆਉਣ ਲਈ ਹੋਰਨਾਂ ਸਮਾਜ ਸੇਵੀ ਸੰਸਥਾਵਾਂ ਕੋਲੋ ਸਹਿਯੋਗ ਦੀ ਮੰਗ ਕੀਤੀ ਹੈ।