ਜੇਲ੍ਹ ਵਿਚੋਂ ਬਾਹਰ ਆਉਂਦੇ ਹੀ ਰਾਮ ਰਹੀਮ ਨੇ ਆਪਣੇ ਭਗਤਾਂ ਲਈ ਜਾਰੀ ਕੀਤਾ ਸੰਦੇਸ਼ || Latest Update

0
100
As soon as he came out of jail, Ram Rahim issued a message for his devotees

ਜੇਲ੍ਹ ਵਿਚੋਂ ਬਾਹਰ ਆਉਂਦੇ ਹੀ ਰਾਮ ਰਹੀਮ ਨੇ ਆਪਣੇ ਭਗਤਾਂ ਲਈ ਜਾਰੀ ਕੀਤਾ ਸੰਦੇਸ਼

ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਅਤੇ ਹੱਤਿਆ ਦੇ ਮਾਮਲੇ ‘ਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀ 21 ਦਿਨਾਂ ਦੀ ਛੁੱਟੀ ਮਨਜ਼ੂਰ ਹੋ ਗਈ ਹੈ। ਮੰਗਲਵਾਰ ਸਵੇਰੇ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਉੱਤਰ ਪ੍ਰਦੇਸ਼ ਦੇ ਬਾਗਪਤ ਸਥਿਤ ਬਰਨਾਵਾ ਆਸ਼ਰਮ ਲਈ ਰਵਾਨਾ ਹੋਇਆ।

ਅਜੇ 2 ਦਿਨ ਪਹਿਲਾਂ ਹੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਕਿਹਾ ਸੀ ਕਿ ਰਾਮ ਰਹੀਮ ਨੂੰ ਚੰਗੀ ਤਰ੍ਹਾਂ ਵਿਚਾਰ ਕਰਨ ਤੋਂ ਬਾਅਦ ਹੀ ਫਰਲੋ ਜਾਂ ਪੈਰੋਲ ਦਿੱਤੀ ਜਾਵੇ। ਇਸ ਤੋਂ ਬਾਅਦ ਸਰਕਾਰ ਨੇ ਰਾਮ ਰਹੀਮ ਨੂੰ ਇਸ ਸ਼ਰਤ ‘ਤੇ ਛੁੱਟੀ ਦੇ ਦਿੱਤੀ ਕਿ ਉਹ ਬਾਗਪਤ ਸਥਿਤ ਬਰਨਾਵਾ ਆਸ਼ਰਮ ‘ਚ 21 ਦਿਨਾਂ ਤੱਕ ਰਹੇਗਾ।

SGPC ਦੀ ਪਟੀਸ਼ਨ ਦਾ ਨਿਪਟਾਰਾ ਕਰਨ ਤੋਂ ਬਾਅਦ ਲਿਆ ਫੈਸਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਡੇਰਾ ਮੁਖੀ ਦੀ ਆਰਜ਼ੀ ਰਿਹਾਈ ਵਿਰੁੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਪਟੀਸ਼ਨ ਦਾ ਨਿਪਟਾਰਾ ਕਰਨ ਤੋਂ ਕੁਝ ਦਿਨ ਬਾਅਦ ਹੀ ਸਿਰਸਾ ਸਥਿਤ ਡੇਰਾ ਮੁਖੀ ਨੂੰ ਫ਼ਰਲੋ ਦੇਣ ਦਾ ਫੈਸਲਾ ਕੀਤਾ ਗਿਆ ਸੀ।

ਸਾਰਿਆਂ ਨੇ ਆਪਣੇ ਘਰਾਂ ਵਿਚ ਰਹਿਣਾ

ਇਸ ਦੌਰਾਨ ਡੇਰਾ ਮੁਖੀ ਨੇ ਬਾਹਰ ਆਉਂਦੇ ਹੀ ਸੰਦੇਸ਼ ਜਾਰੀ ਕੀਤਾ ਹੈ। ਰਾਮ ਰਹੀਮ ਨੇ ਆਖਿਆ ਹੈ ਕਿ ਸਾਰਿਆਂ ਨੇ ਆਪਣੇ ਘਰਾਂ ਵਿਚ ਰਹਿਣਾ ਹੈ। ਕਿਸੇ ਨੇ ਡੇਰੇ ਵਿਚ ਨਹੀਂ ਆਉਣਾ ਹੈ, ਜਦੋਂ ਸੇਵਾਦਾਰ ਕਹਿਣਗੇ, ਉਸ ਹਿਸਾਬ ਨਾਲ ਸੇਵਾ ਕਰਨੀ ਹੈ।

ਜੇਲ੍ਹ ਤੋਂ ਬਾਹਰ ਆਉਣਾ ਕੋਈ ਨਵੀਂ ਗੱਲ ਨਹੀਂ

ਦੱਸ ਦਈਏ ਕਿ ਰਾਮ ਰਹੀਮ ਦਾ ਚੋਣਾਂ ਤੋਂ ਪਹਿਲਾਂ ਜੇਲ੍ਹ ਤੋਂ ਬਾਹਰ ਆਉਣਾ ਕੋਈ ਨਵੀਂ ਗੱਲ ਨਹੀਂ ਹੈ। ਇਸ ਤੋਂ ਪਹਿਲਾਂ ਵੀ ਉਹ ਵੱਖ-ਵੱਖ ਚੋਣਾਂ ਤੋਂ ਪਹਿਲਾਂ ਪੈਰੋਲ-ਫਰਲੋ ਪ੍ਰਾਪਤ ਕਰ ਚੁੱਕੇ ਹਨ। ਉਹ ਹਰਿਆਣਾ, ਪੰਜਾਬ ਅਤੇ ਰਾਜਸਥਾਨ ਦੀਆਂ ਪੰਚਾਇਤੀ ਚੋਣਾਂ ਅਤੇ ਵਿਧਾਨ ਸਭਾ ਚੋਣਾਂ ਵਿੱਚ ਸਰਗਰਮ ਰਿਹਾ ਹੈ।

ਇਹ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਅੱਜ 417 ਨੌਜਵਾਨਾਂ ਨੂੰ ਦੇਣਗੇ ਨਿਯੁਕਤੀ ਪੱਤਰ , ਜਾਣੋ ਕਿੱਥੇ ਹੋਵੇਗਾ ਪ੍ਰੋਗਰਾਮ

ਇਸ ਸਾਲ ਹੋਈਆਂ ਲੋਕ ਸਭਾ ਚੋਣਾਂ ਵਿੱਚ ਵੀ ਰਾਮ ਰਹੀਮ ਜੇਲ੍ਹ ਤੋਂ ਬਾਹਰ ਆਉਣਾ ਚਾਹੁੰਦਾ ਸੀ। ਉਨ੍ਹਾਂ ਕਿਹਾ ਕਿ ਮੈਂ 14 ਦਿਨਾਂ ਦੀ ਪੈਰੋਲ ਦਾ ਹੱਕਦਾਰ ਹਾਂ। ਹਾਲਾਂਕਿ ਹਾਈਕੋਰਟ ਦੀ ਸਖਤੀ ਤੋਂ ਬਾਅਦ ਸਰਕਾਰ ਨੇ ਰਾਮ ਰਹੀਮ ਨੂੰ ਪੈਰੋਲ ਨਹੀਂ ਦਿੱਤੀ।

 

 

 

 

 

 

 

LEAVE A REPLY

Please enter your comment!
Please enter your name here