ਵਿਨੇਸ਼ ਫੋਗਾਟ ਅੱਜ ਪਰਤੇਗੀ ਭਾਰਤ||Sports News

0
53

ਵਿਨੇਸ਼ ਫੋਗਾਟ ਅੱਜ ਪਰਤੇਗੀ ਭਾਰਤ

ਪੈਰਿਸ ਓਲੰਪਿਕ ਵਿੱਚ ਫਾਈਨਲ ਕੁਸ਼ਤੀ ਮੈਚ ਤੋਂ ਪਹਿਲਾਂ ਅਯੋਗ ਕਰਾਰ ਦਿੱਤੀ ਗਈ ਵਿਨੇਸ਼ ਫੋਗਾਟ ਅੱਜ ਭਾਰਤ ਪਰਤ ਰਹੀ ਹੈ। ਉਨ੍ਹਾਂ ਦੇ ਸਵਾਗਤ ਲਈ ਲੋਕ ਦਿੱਲੀ ਹਵਾਈ ਅੱਡੇ ‘ਤੇ ਪਹੁੰਚ ਗਏ ਹਨ। ਵਿਨੇਸ਼ ਦੇ ਏਅਰਪੋਰਟ ਪਹੁੰਚਣ ਤੋਂ ਪਹਿਲਾਂ ਹੀ ਲੋਕਾਂ ਨੇ ਜਸ਼ਨ ਮਨਾਉਣਾ ਸ਼ੁਰੂ ਕਰ ਦਿੱਤਾ ਹੈ। ਲੋਕ ਢੋਲ ਤੇ  ਨੱਚ ਰਹੇ ਹਨ।

ਇਹ ਵੀ ਪੜ੍ਹੋ- ਕਾਨਪੁਰ ਵਿੱਚ ਸਾਬਰਮਤੀ ਐਕਸਪ੍ਰੈਸ ਦੇ 25 ਡੱਬੇ ਪਟੜੀ ਤੋਂ ਉਤਰੇ, ਜਾਂਚ ਜਾਰੀ

ਇਸਤੋਂ ਇਲਾਵਾ ਦਿੱਲੀ ਹਵਾਈ ਅੱਡੇ ਤੋਂ ਉਨ੍ਹਾਂ ਦੇ ਜੱਦੀ ਪਿੰਡ ਬਲਾਲੀ (ਜ਼ਿਲ੍ਹਾ ਚਰਖੀ ਦਾਦਰੀ) ਤੱਕ ਕਰੀਬ 125 ਕਿਲੋਮੀਟਰ ਦੇ ਰਸਤੇ ‘ਤੇ ਵੱਖ-ਵੱਖ ਥਾਵਾਂ ‘ਤੇ ਉਨ੍ਹਾਂ ਦਾ ਸਵਾਗਤ ਕੀਤਾ ਜਾਵੇਗਾ। ਪਿੰਡ ਦੇ ਖੇਡ ਸਟੇਡੀਅਮ ਵਿੱਚ ਸ਼ਾਨਦਾਰ ਪ੍ਰੋਗਰਾਮ ਕਰਵਾਇਆ ਗਿਆ ਹੈ। ਹਾਲਾਂਕਿ ਰਾਜ ਸਰਕਾਰ ਇੱਕ ਦਿਨ ਪਹਿਲਾਂ ਹੀ ਚੋਣ ਜ਼ਾਬਤਾ ਲਾਗੂ ਹੋਣ ਕਾਰਨ ਇਨ੍ਹਾਂ ਪ੍ਰੋਗਰਾਮਾਂ ਵਿੱਚ ਹਿੱਸਾ ਨਹੀਂ ਲੈ ਰਹੀ ਹੈ।

ਕੁਝ ਦਿਨ ਪਹਿਲਾਂ ਸੀਐਮ ਨਾਇਬ ਸੈਣੀ ਨੇ ਵਿਨੇਸ਼ ਨੂੰ 4 ਕਰੋੜ ਰੁਪਏ ਅਤੇ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਸੀ।

ਵਿਨੇਸ਼ ਨੂੰ ਸੋਨ ਜੇਤੂ ਵਾਂਗ ਸਨਮਾਨਿਤ ਕੀਤਾ ਜਾਵੇਗਾ

ਬਲਾਲੀ ਪਿੰਡ ਦੇ ਸਾਬਕਾ ਸਰਪੰਚ ਰਾਜੇਸ਼ ਸਾਂਗਵਾਨ ਨੇ ਕਿਹਾ ਕਿ ਵਿਨੇਸ਼ ਨੂੰ ਸੋਨ ਜੇਤੂ ਵਾਂਗ ਸਨਮਾਨਿਤ ਕੀਤਾ ਜਾਵੇਗਾ। ਪ੍ਰੋਗਰਾਮ ਵਿੱਚ ਆਉਣ ਵਾਲੇ ਸਾਰੇ ਲੋਕਾਂ ਲਈ ਦੇਸੀ ਘਿਓ ਦੇ ਪਕਵਾਨ ਤਿਆਰ ਕੀਤੇ ਜਾ ਰਹੇ ਹਨ। ਖਿਡਾਰੀਆਂ, ਕੋਚਾਂ ਅਤੇ ਹੋਰ ਲੋਕਾਂ ਨੂੰ ਪਹਿਲਵਾਨਾਂ ਦੀ ਖੁਰਾਕ ਦਿੱਤੀ ਜਾਵੇਗੀ।

ਵਿਨੇਸ਼ ਦੇ ਪ੍ਰੋਗਰਾਮ ਦਾ ਪੂਰਾ ਰੂਟ ਮੈਪ ਤਿਆਰ

ਵਿਨੇਸ਼ ਦੇ ਭਰਾ ਹਰਵਿੰਦਰ ਫੋਗਾਟ ਨੇ ਦੱਸਿਆ ਕਿ ਵਿਨੇਸ਼ ਦੇ ਪ੍ਰੋਗਰਾਮ ਦਾ ਪੂਰਾ ਰੂਟ ਮੈਪ ਤਿਆਰ ਕਰ ਲਿਆ ਗਿਆ ਹੈ। ਵਿਨੇਸ਼ ਭਾਵੇਂ ਮੈਡਲ ਤੋਂ ਵਾਂਝੀ ਰਹੀ ਪਰ ਪੂਰੇ ਦੇਸ਼ ਦੀ ਆਵਾਜ਼ ਅਤੇ ਆਸ਼ੀਰਵਾਦ ਉਸ ਦੇ ਨਾਲ ਹੈ।

 

LEAVE A REPLY

Please enter your comment!
Please enter your name here