ਪੁਲਿਸ ਨੇ ਦੋ ਤਸਕਰਾਂ ਨੂੰ 2.7 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ
ਮੋਗਾ ਧਰਮਕੋਟ ਪੁਲਿਸ ਨੇ ਗਸ਼ਤ ਦੌਰਾਨ ਮੋਗਾ ਧਰਮਕੋਟ ਰੋਡ ਤੋਂ ਦੋ ਵਿਅਕਤੀਆਂ ਨੂੰ 2 ਕਿਲੋ 700 ਗ੍ਰਾਮ ਅਫੀਮ ਸਮੇਤ ਗ੍ਰਿਫਤਾਰ ਕੀਤਾ ਹੈ। ਦੋਵੇਂ ਮੁਲਜ਼ਮ ਰਾਜਸਥਾਨ ਦੇ ਰਹਿਣ ਵਾਲੇ ਹਨ। ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਏਐਸਆਈ ਪਰਮਿੰਦਰ ਸਿੰਘ ਨੇ ਦੱਸਿਆ ਕਿ ਸ਼ਨੀਵਾਰ ਸ਼ਾਮ 5 ਵਜੇ ਦੇ ਕਰੀਬ ਪੁਲਿਸ ਪਾਰਟੀ ਗਸ਼ਤ ਦੌਰਾਨ ਮੋਗਾ ਧਰਮਕੋਟ ਰੋਡ ‘ਤੇ ਪੁਲਿਸ ਨੂੰ ਦੇਖ ਕੇ ਦੋ ਵਿਅਕਤੀ ਭੱਜਣ ਲੱਗੇ।
ਦਿਨ-ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤ.ਲ
ਪੁਲਿਸ ਨੇ ਉਨ੍ਹਾਂ ਨੂੰ ਫੜ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 2 ਕਿਲੋ 700 ਗ੍ਰਾਮ ਅਫੀਮ ਬਰਾਮਦ ਹੋਈ। ਦੋਵਾਂ ਮੁਲਜ਼ਮਾਂ ਦੀ ਪਛਾਣ ਜੱਸੂ ਰਾਮ ਅਤੇ ਰਾਵਲ ਰਾਮ ਵਜੋਂ ਹੋਈ ਹੈ। ਦੋਵਾਂ ਮੁਲਜ਼ਮਾਂ ਨੇ ਉਨ੍ਹਾਂ ਨਾਲ ਇੰਸਟਾਗ੍ਰਾਮ ‘ਤੇ ਗੱਲ ਕੀਤੀ ਸੀ ਅਤੇ ਅਫੀਮ ਦੀ ਡਿਲੀਵਰੀ ਕਰਨ ਲਈ ਮੋਗਾ ਆਏ ਸਨ।
ਐਨਡੀਪੀਐਸ ਤਹਿਤ ਕੇਸ ਦਰਜ
ਦੋਵਾਂ ਖਿਲਾਫ ਧਰਮਕੋਟ ਥਾਣੇ ਵਿੱਚ ਐਨਡੀਪੀਐਸ ਤਹਿਤ ਕੇਸ ਦਰਜ ਕੀਤਾ ਗਿਆ ਸੀ। ਐਤਵਾਰ ਨੂੰ ਦੋਵਾਂ ਮੁਲਜ਼ਮਾਂ ਨੂੰ ਮੋਗਾ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ।