ਮੁੱਖ ਮੰਤਰੀ ਭਗਵੰਤ ਮਾਨ ਨੇ ਰੱਖੜੀ ਦੇ ਤਿਉਹਾਰ ਦੀਆਂ ਦਿੱਤੀਆਂ ਵਧਾਈਆਂ
ਅੱਜ ਪੂਰੇ ਦੇਸ਼ ‘ਚ ਰੱਖੜੀ ਦਾ ਪਵਿੱਤਰ ਤਿਉਹਾਰ ਮਨਾਇਆ ਜਾ ਰਿਹਾ ਹੈ। ਭੈਣ ਭਰਾਵਾਂ ਦੇ ਪਿਆਰ ਦੇ ਪ੍ਰਤੀਕ ਰੱਖੜੀ ਦੇ ਤਿਉਹਾਰ ਦੀਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਧਾਈਆਂ ਦਿੱਤੀਆਂ ਹਨ।
ਦੱਸ ਦਈਏ ਕਿ ਉਨ੍ਹਾਂ ਟਵੀਟ ਕੀਤਾ ਕਿ “ਸਾਡੇ ਸਮਾਜ ਵਿੱਚ ਹਰ ਰਿਸ਼ਤੇ ਦੀ ਆਪਣੀ ਅਹਿਮੀਅਤ ਹੈ, ਪਰ ਭੈਣ ਭਰਾਵਾਂ ਦਾ ਰਿਸ਼ਤਾ ਗੂੜੀ ਸਾਂਝ ਅਤੇ ਸਮਝਦਾਰੀ ਦੇ ਰੰਗ ‘ਚ ਰੰਗਿਆ ਹੁੰਦਾ ਹੈ, ਰੱਖੜੀ ਦੇ ਕੱਚੇ ਧਾਗੇ ਦੀ ਪੱਕੀ ਡੋਰ ਹਰ ਇੱਕ ਭੈਣ-ਭਰਾ ਲਈ ਇੱਕ ਅਹਿਸਾਸ ਹੈ, ਭੈਣ ਭਰਾਵਾਂ ਦੇ ਪਿਆਰ ਦੇ ਪ੍ਰਤੀਕ ਰੱਖੜੀ ਦੇ ਤਿਉਹਾਰ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ, ਪਰਮਾਤਮਾ ਸਭ ਭੈਣਾਂ ਭਰਾਵਾਂ ਦਾ ਆਪਸੀ ਪਿਆਰ ਅਤੇ ਵਿਸ਼ਵਾਸ ਹਮੇਸ਼ਾ ਬਰਕਰਾਰ ਰੱਖੇ।”