ਬੀਤੇ ਕੱਲ੍ਹ ਦੀਆਂ ਚੋਣਵੀਆਂ ਖ਼ਬਰਾਂ 20-8-2024
ਵਿਜੀਲੈਂਸ ਬਿਊਰੋ ਨੇ ਰਿਸ਼ਵਤਖੋਰੀ ਦੇ 14 ਕੇਸਾਂ ‘ਚ 15 ਮੁਲਾਜ਼ਮ ਤੇ 5 ਹੋਰ ਕੀਤੇ ਗ੍ਰਿਫ਼ਤਾਰ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਜੁਲਾਈ ਮਹੀਨੇ ਦੌਰਾਨ 14 ਵੱਖ-ਵੱਖ ਮੁਕੱਦਮਿਆਂ ਵਿੱਚ 15 ਮੁਲਾਜ਼ਮਾਂ ਅਤੇ 5 ਹੋਰ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਹ ਵੀ ਪੜ੍ਹੋ:
ਭਰਾ ਨੇ ਕੀਤਾ ਆਪਣੇ ਹੀ ਭਰਾ ਦਾ ਕਤ.ਲ
ਫ਼ਾਜ਼ਿਲਕਾ ਸ਼ਹਿਰ ਦੀ ਸੈਣੀਆਂ ਰੋਡ ‘ਤੇ ਬਨੀ ਭੈਰੋ ਬਸਤੀ ਵਿੱਚ ਬੀਤੀ ਰਾਤ ਸ਼ਰਾਬ ਦੇ ਨਸ਼ੇ ਵਿੱਚ ਦੋ ਭਰਾਵਾਂ ਦੀ ਆਪਸ ਵਿੱਚ ਲੜਾਈ ਹੋ ਗਈ। ਝਗੜਾ ਇੰਨਾ ਵਧ ਗਿਆ ਕਿ ਇੱਕ ਭਰਾ ਨੇ ਦੂਜੇ ਭਰਾ ਦਾ ਕਤਲ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਿਆ।ਇਹ ਵੀ ਪੜ੍ਹੋ
ਪੰਜਾਬ ਦੇ ਸਿਹਤ ਮੰਤਰੀ ਨੇ ਕੋਲਕਾਤਾ ਪੀੜਤ ਡਾਕਟਰ ਦੇ ਮਾਪਿਆਂ ਲਈ ਐਕਸ-ਗ੍ਰੇਸ਼ੀਆ ਤੇ ਨਿਆਂ ਦੀ ਕੀਤੀ ਮੰਗ
ਕੋਲਕਾਤਾ ਵਿੱਚ ਜਬਰ-ਜਨਾਹ ਅਤੇ ਕਤਲ ਦੇ ਸ਼ਰਮਨਾਕ ਦੇ ਦਿਲ-ਦਹਿਲਾਊ ਮਾਮਲੇ ਵਿਰੁੱਧ ਅੰਦੋਲਨ ਕਰ ਰਹੇ ਡਾਕਟਰ ਭਾਈਚਾਰੇ ਦੇ ਹੱਕ ’ਚ ਆਵਾਜ਼ ਬੁਲੰਦ ਕਰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਅੱਜ ਕੇਂਦਰ ਅਤੇ ਪੱਛਮੀ ਬੰਗਾਲ ਸਰਕਾਰ ਤੋਂ ਪੀੜਤ ਡਾਕਟਰ ਦੇ ਮਾਪਿਆਂ ਲਈ 10 ਕਰੋੜ ਰੁਪਏ ਦੇ ਐਕਸ-ਗ੍ਰੇਸ਼ੀਆ ਤੋਂ ਇਲਾਵਾ ਪੀੜਤ ਲਈ ਜਲਦੀ ਨਿਆਂ ਅਤੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦੇਣ ਦੀ ਮੰਗ ਕੀਤੀ ਹੈ।ਇਹ ਵੀ ਪੜ੍ਹੋ:
ਮਾਨ ਸਰਕਾਰ ਵੱਲੋਂ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਮਾਣਭੱਤਾ ਦੇਣ ਲਈ ਗਰਾਂਟ ਜਾਰੀ
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਈ.ਸੀ.ਡੀ.ਸੀ.ਐਸ. ਸਕੀਮ ਅਧੀਨ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਾਣਭੱਤੇ ਦੀ ਅਦਾਇਗੀ ਲਈ 68.95 ਕਰੋੜ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ। ਇਹ ਵੀ ਪੜ੍ਹੋ: