AIR INDIA ਦੀ ਫਲਾਈਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, AIRPORT ‘ਤੇ ਲਗਾਈ ਗਈ ਐਮਰਜੈਂਸੀ || Latest Update

0
141
AIR INDIA flight bomb threat, emergency imposed at AIRPORT

AIR INDIA ਦੀ ਫਲਾਈਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, AIRPORT ‘ਤੇ ਲਗਾਈ ਗਈ ਐਮਰਜੈਂਸੀ

AIR INDIA ਦੀ ਫਲਾਈਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ ਜਿਸ ਦੇ ਚੱਲਦਿਆਂ ਤਿਰੂਵਨੰਤਪੁਰਮ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪੂਰੀ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ। ਹਵਾਈ ਅੱਡੇ ਨਾਲ ਜੁੜੇ ਸੂਤਰਾਂ ਮੁਤਾਬਕ ਜਹਾਜ਼ ਸਵੇਰੇ ਕਰੀਬ 8 ਵਜੇ ਹਵਾਈ ਅੱਡੇ ‘ਤੇ ਉਤਰਿਆ। ਜਹਾਜ਼ ‘ਚ 135 ਯਾਤਰੀ ਸਵਾਰ ਸਨ ਅਤੇ ਜਹਾਜ਼ ਨੂੰ ਆਈਸੋਲੇਸ਼ਨ ਬੇ ‘ਤੇ ਲਿਜਾਇਆ ਗਿਆ।

ਹਵਾਈ ਅੱਡੇ ‘ਤੇ ਪੂਰੀ ਐਮਰਜੈਂਸੀ ਘੋਸ਼ਿਤ

ਮਾਮਲੇ ਨਾਲ ਜੁੜੇ ਲੋਕਾਂ ਨੇ ਦੱਸਿਆ ਕਿ ਸਵੇਰੇ 8.44 ਵਜੇ ਯਾਤਰੀਆਂ ਨੂੰ ਜਹਾਜ਼ (ਏ.ਆਈ.657) ਤੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਜਿਵੇਂ ਹੀ ਜਹਾਜ਼ ਤਿਰੂਵਨੰਤਪੁਰਮ ਹਵਾਈ ਅੱਡੇ ਦੇ ਨੇੜੇ ਪਹੁੰਚਿਆ, ਪਾਇਲਟ ਨੇ ਬੰਬ ਦੀ ਧਮਕੀ ਬਾਰੇ ਜਾਣਕਾਰੀ ਦਿੱਤੀ। ਏਅਰਪੋਰਟ ਨੂੰ ਸਵੇਰੇ 7.30 ਵਜੇ ਮਾਮਲੇ ਦੀ ਜਾਣਕਾਰੀ ਦਿੱਤੀ ਗਈ। ਇਸ ਤੋਂ ਬਾਅਦ ਸਵੇਰੇ 7.36 ਵਜੇ ਹਵਾਈ ਅੱਡੇ ‘ਤੇ ਪੂਰੀ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ।

ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਨੇ 5ਵੀਂ ਜਮਾਤ ਨੂੰ ਲੈ ਕੇ ਕਰਤਾ ਵੱਡਾ ਐਲਾਨ

ਸਾਰੇ ਯਾਤਰੀਆਂ ਨੂੰ ਬਾਹਰ ਕੱਢਿਆ

ਸੂਤਰਾਂ ਮੁਤਾਬਕ ਸਾਰੇ ਯਾਤਰੀ ਅਤੇ ਚਾਲਕ ਦਲ ਨੂੰ ਜਹਾਜ਼ ‘ਚੋਂ ਬਾਹਰ ਕੱਢ ਲਿਆ ਗਿਆ ਹੈ ਅਤੇ ਸਾਰੇ ਸੁਰੱਖਿਅਤ ਹਨ। ਹਵਾਈ ਅੱਡੇ ‘ਤੇ ਕੋਈ ਸੰਚਾਲਨ ਵਿਘਨ ਨਹੀਂ ਹੈ। ਅਜੇ ਤੱਕ ਜਾਣਕਾਰੀ ਨਹੀਂ ਮਿਲ ਸਕੀ ਹੈ ਕਿ ਧਮਕੀ ਕਿਸ ਨੇ ਅਤੇ ਕਿਵੇਂ ਦਿੱਤੀ? ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 

 

 

 

 

 

 

LEAVE A REPLY

Please enter your comment!
Please enter your name here