ਪੱਛਮੀ ਬੰਗਾਲ ਦੀ CM ਮਮਤਾ ਨੇ PM ਮੋਦੀ ਨੂੰ ਲਿਖੀ ਚਿੱਠੀ, ਸਖ਼ਤ ਕਾਨੂੰਨ ਬਣਾਉਣ ਦੀ ਕਹੀ ਗੱਲ
ਕੋਲਕਾਤਾ ਬਲਾਤਕਾਰ-ਕਤਲ ਮਾਮਲੇ ‘ਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਮਮਤਾ ਨੇ ਪੀਐਮ ਨੂੰ ਚਿੱਠੀ ‘ਚ ਲਿਖਿਆ ਕਿ ਦੇਸ਼ ਵਿੱਚ ਹਰ ਰੋਜ਼ ਬਲਾਤਕਾਰ ਦੇ 90 ਮਾਮਲੇ ਸਾਹਮਣੇ ਆਉਂਦੇ ਹਨ।
ਸਖ਼ਤ ਕਾਨੂੰਨ ਬਣਾਏ ਜਾਣੇ ਚਾਹੀਦੇ
ਇਸ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾਏ ਜਾਣੇ ਚਾਹੀਦੇ ਹਨ। ਇਸ ਦੌਰਾਨ ਸਿਆਲਦਾਹ ਕੋਰਟ ਨੇ ਸੀਬੀਆਈ ਨੂੰ ਮੈਡੀਕਲ ਕਾਲਜ ਦੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਦਾ ਪੋਲੀਗ੍ਰਾਫ ਟੈਸਟ ਕਰਵਾਉਣ ਦੀ ਇਜਾਜ਼ਤ ਦੇ ਦਿੱਤੀ ਹੈ।
SGPC ਨੇ ਕਤਰ ‘ਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ’ਤੇ ਪ੍ਰਗਟਾਇਆ ਇਤਰਾਜ਼
9 ਅਗਸਤ ਨੂੰ ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਵਿੱਚ ਇੱਕ ਸਿਖਿਆਰਥੀ ਡਾਕਟਰ ਦਾ ਬਲਾਤਕਾਰ ਅਤੇ ਕਤਲ ਕਰ ਦਿੱਤਾ ਗਿਆ ਸੀ। ਪੁਲਸ ਨੇ ਮੁੱਖ ਦੋਸ਼ੀ ਸੰਜੇ ਰਾਏ ਨੂੰ ਗ੍ਰਿਫਤਾਰ ਕਰ ਲਿਆ ਹੈ। ਦੇਸ਼ ਭਰ ਦੇ ਡਾਕਟਰ ਇਸ ਦਾ ਵਿਰੋਧ ਕਰ ਰਹੇ ਹਨ।