ਅੰਮ੍ਰਿਤਸਰ ‘ਚ NRI ‘ਤੇ ਹੋਏ ਹਮਲੇ ‘ਤੇ ਕੁਲਦੀਪ ਧਾਲੀਵਾਲ ਦਾ ਬਿਆਨ
ਅੰਮ੍ਰਿਤਸਰ ‘ਚ ਇੱਕ NRI ਨੂੰ ਘਰ ਵਿੱਚ ਵੜ ਕੇ ਗੋਲੀ ਮਾਰਨ ਦੇ ਮਾਮਲੇ ‘ਤੇ ਮੰਤਰੀ ਕੁਲਦੀਪ ਧਾਲੀਵਾਲ ਦਾ ਬਿਆਨ ਸਾਹਮਣੇ ਆਇਆ। ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ ਹੈ।ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਪੁਲਿਸ ਕਮਿਸ਼ਨਰ ਨਾਲ ਰਾਬਤਾ ਕੀਤਾ ਹੈ ਤੇ ਕਿਹਾ ਹੈ ਕਿ ਪਰਿਵਾਰ ਉੱਤੇ ਗੋਲ਼ੀਆਂ ਚਲਾਉਣ ਵਾਲੇ ਦੋਸ਼ੀਆਂ ਖ਼ਿਲਾਫ਼ ਛੇਤੀ ਤੋਂ ਛੇਤੀ ਕਾਰਵਾਈ ਕੀਤੀ ਜਾਵੇ।
ਟਰਾਂਸਜੈਂਡਰਾਂ ਦੇ ਹੱਕਾਂ ਦਾ ਮਾਮਲਾ ਪਹੁੰਚਿਆ ਹਾਈਕੋਰਟ || Today News
ਇਸ ਦੇ ਨਾਲ ਹੀ ਧਾਲੀਵਾਲ ਨੇ ਭਰੋਸਾ ਦਵਾਇਆ ਕਿ ਐਨਆਰਆਈ ਦੇ ਜਾਨਮਾਲ ਦੀ ਰਾਖੀ ਕਰਨਾ ਉਨ੍ਹਾਂ ਦੀ ਸਰਕਾਰ ਦਾ ਫਰਜ਼ ਹੈ ਤੇ ਜਿਨ੍ਹਾਂ ਨੇ ਵੀ ਇਹ ਵਾਰਦਾਤ ਕੀਤੀ ਹੈ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
NRI ਭਰਾਵਾਂ ਨੂੰ ਕੀਤੀ ਬੇਨਤੀ
ਮੰਤਰੀ ਧਾਲੀਵਾਲ ਨੇ ਕਿਹਾ ਕਿ ਬੀਤੇ ਦਿਨੀਂ ਵੀ ਲੁਧਿਆਣਾ ਵਿੱਚ ਵੀ ਅਜਿਹੀ ਵਾਰਦਾਤ ਹੋਈ ਸੀ ਜਿਸ ਵਿੱਚ ਮਾਮਲਾ ਉਨ੍ਹਾਂ ਦਾ ਨਿੱਜੀ ਝਗੜਾ ਦੱਸਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਇਹ ਪਤਾ ਕਰ ਰਹੀ ਹੈ ਕਿ ਉਹ ਕੋਈ ਨਿੱਜੀ ਰੰਜਿਸ਼ ਦਾ ਮਾਮਲਾ ਤਾਂ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਐਨਆਰਆਈ ਭਰਾਵਾਂ ਨੂੰ ਬੇਨਤੀ ਕੀਤੀ ਕਿ ਜੋ ਵੀ ਉਨ੍ਹਾਂ ਨੇ ਜ਼ਮੀਨਾਂ-ਜਾਇਦਾਦਾਂ ਦੇ ਮਾਮਲੇ ਹਨ ਉਨ੍ਹਾਂ ਨੂੰ ਬੈਠ ਕੇ ਨਜਿੱਠਿਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰ ਆਪਣਾ ਕੰਮ ਕਰ ਰਹੀ ਹੈ ਤੇ ਜਿਸ ਨੇ ਵੀ ਇਹ ਵਾਰਦਾਤ ਕੀਤੀ ਹੈ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।









