NC ਪਾਰਟੀ ਨੇ ਦੂਜੀ ਲਿਸਟ ਕੀਤੀ ਜਾਰੀ, 32 ਉਮੀਦਵਾਰਾਂ ਦਾ ਕੀਤਾ ਐਲਾਨ
ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ 2024 ਲਈ ਮੰਗਲਵਾਰ (27 ਅਗਸਤ) ਨੂੰ ਨੈਸ਼ਨਲ ਕਾਨਫਰੰਸ ਨੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ। ਇਸ ਵਿੱਚ 32 ਉਮੀਦਵਾਰਾਂ ਦੇ ਨਾਮ ਸ਼ਾਮਲ ਹਨ। ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਗੰਦਰਬਲ ਤੋਂ ਅਤੇ ਤਨਵੀਰ ਸਾਦਿਕ ਜਾਦੀਬਲ ਸੀਟ ਤੋਂ ਚੋਣ ਲੜਨਗੇ। ਪਾਰਟੀ ਹੁਣ ਤੱਕ 50 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ। ਇੱਕ ਸੀਟ ਦਾ ਐਲਾਨ ਹੋਣਾ ਬਾਕੀ ਹੈ।
ASI ਦਾ ਲੜਕਾ ਗ੍ਰਿਫਤਾਰ, ਗਰਲਫ੍ਰੈਂਡ ਦੀਆਂ ਇਤਰਾਜ਼ਯੋਗ ਤਸਵੀਰਾਂ ਕੀਤੀਆਂ ਵਾਇਰਲ ||
ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਅਤੇ ਨੈਸ਼ਨਲ ਕਾਨਫਰੰਸ ਇਕੱਠੇ ਲੜ ਰਹੇ ਹਨ। ਕਾਂਗਰਸ ਨੇ 26 ਅਗਸਤ ਦੀ ਰਾਤ ਨੂੰ 9 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ। ਕਾਂਗਰਸ ਅਤੇ ਨੈਸ਼ਨਲ ਕਾਨਫਰੰਸ ਵਿਚਾਲੇ ਸੀਟ ਵੰਡ ਫਾਰਮੂਲੇ ਨੂੰ 26 ਅਗਸਤ ਨੂੰ ਹੀ ਅੰਤਿਮ ਰੂਪ ਦਿੱਤਾ ਗਿਆ ਸੀ।
ਨੈਸ਼ਨਲ ਕਾਨਫਰੰਸ 51 ਸੀਟਾਂ ‘ਤੇ ਅਤੇ ਕਾਂਗਰਸ 32 ਸੀਟਾਂ ‘ਤੇ ਲੜੇਗੀ ਚੋਣ
ਕੇਂਦਰ ਸ਼ਾਸਤ ਪ੍ਰਦੇਸ਼ ਦੀਆਂ 90 ਸੀਟਾਂ ‘ਚੋਂ ਨੈਸ਼ਨਲ ਕਾਨਫਰੰਸ 51 ਸੀਟਾਂ ‘ਤੇ ਅਤੇ ਕਾਂਗਰਸ 32 ਸੀਟਾਂ ‘ਤੇ ਚੋਣ ਲੜ ਰਹੀ ਹੈ। 5 ਸੀਟਾਂ ‘ਤੇ ਦੋਸਤਾਨਾ ਮੁਕਾਬਲਾ ਹੋਵੇਗਾ। ਸੀਪੀਆਈ (ਐਮ) ਅਤੇ ਪੈਂਥਰਜ਼ ਪਾਰਟੀ ਨੂੰ 2 ਸੀਟਾਂ ਮਿਲੀਆਂ ਹਨ।