ਮੁੱਖ ਮੰਤਰੀ ਮਾਨ ਅੱਜ ਕਰਨਗੇ ਐਂਟੀ ਨਾਰਕੋਟਿਕਸ ਟਾਸਕ ਫੋਰਸ ਦਫ਼ਤਰ ਦਾ ਉਦਘਾਟਨ
ਪੰਜਾਬ ਵਿੱਚ ਵੱਧਦੇ ਨਸ਼ੇ ਨੂੰ ਰੋਕਣ ਲਈ ਪੰਜਾਬ ਸਰਕਾਰ ਹਰ ਪੱਖੋਂ ਯਤਨ ਕਰ ਰਹੀ ਹੈ ਜਿਸ ਦੇ ਚੱਲਦਿਆਂ । ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਨ ਲਈ ਸਰਕਾਰ ਵੱਲੋਂ ਹੁਣ ਐਂਟੀ ਨਾਰਕੋਟਿਕਸ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ। ਅੱਜ CM ਭਗਵੰਤ ਮਾਨ ਮੋਹਾਲੀ ‘ਚ ਫੋਰਸ ਦੇ ਦਫਤਰ ਦਾ ਉਦਘਾਟਨ ਕਰਨਗੇ। ਇਸ ਦੇ ਨਾਲ ਹੀ ਇਸ ਮੌਕੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਲਈ ਸਰਕਾਰ ਵੱਲੋਂ ਨਵਾਂ ਵਟਸਐਪ ਨੰਬਰ ਵੀ ਜਾਰੀ ਕੀਤਾ ਜਾਵੇਗਾ।
ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਕੋਸ਼ਿਸ਼
ਮੁਹਾਲੀ ਪੁਲਿਸ ਵੱਲੋਂ ਟਾਸਕ ਫੋਰਸ ਇੰਟੈਲੀਜੈਂਸ ਅਤੇ ਟੈਕਨੀਕਲ ਯੂਨਿਟ ਦੀ ਸਥਾਪਨਾ ਕੀਤੀ ਗਈ ਹੈ। ਮਾਹਿਰਾਂ ਦੀ ਵਿਸ਼ੇਸ਼ ਟੀਮ ਇੱਥੇ ਤਾਇਨਾਤ ਕੀਤੀ ਗਈ ਸੀ। ਜੋ ਕਿ ਵਟਸਐਪ ਤੋਂ ਲੈ ਕੇ ਜੋ ਵੀ ਤਕਨੀਕਾਂ ਤਸਕਰ ਅੱਜਕੱਲ੍ਹ ਵਰਤ ਰਹੇ ਹਨ, ਉਨ੍ਹਾਂ ‘ਤੇ ਨਜ਼ਰ ਰੱਖੀ ਜਾਵੇਗੀ। ਇਸ ਤੋਂ ਇਲਾਵਾ ਟੀਮਾਂ ਨੂੰ ਜੋ ਵੀ ਜਾਣਕਾਰੀ ਮਿਲਦੀ ਹੈ, ਇਸ ਨੂੰ ਤੁਰੰਤ ਟੀਮਾਂ ਨਾਲ ਸਾਂਝਾ ਕੀਤਾ ਜਾਵੇਗਾ। ਇਸ ਸਭ ਪਿੱਛੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਕੋਸ਼ਿਸ਼ ਹੈ।
ਇਹ ਵੀ ਪੜ੍ਹੋ : ਕੁੜੀਆਂ ਦੇ ਵਿਆਹ ਦੀ ਉਮਰ ਨੂੰ ਲੈ ਕੇ ਹਿਮਾਚਲ ਸਰਕਾਰ ਦਾ ਫ਼ੈਸਲਾ, ਵਿਧਾਨ ਸਭਾ ‘ਚ ਬਿੱਲ ਪਾਸ
ਪਾਕਿਸਤਾਨ ਤੋਂ ਡਰੋਨ ਰਾਹੀਂ ਹਥਿਆਰ ਅਤੇ ਨਸ਼ੀਲੇ ਪਦਾਰਥ ਆ ਰਹੇ
ਦੱਸ ਦਈਏ ਕਿ ਇਸ ਤੋਂ ਪਹਿਲਾਂ ਸਰਕਾਰ ਵੱਲੋਂ 40 ਕਰੋੜ ਰੁਪਏ ਦੀ ਲਾਗਤ ਨਾਲ 6 ਸਰਹੱਦੀ ਜ਼ਿਲ੍ਹਿਆਂ ਵਿੱਚ ਕੈਮਰੇ ਲਾਉਣ ਦਾ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ। ਕਿਉਂਕਿ ਸੂਬੇ ਦੀ 553 ਕਿਲੋਮੀਟਰ ਸਰਹੱਦ ਪਾਕਿਸਤਾਨ ਨਾਲ ਲੱਗਦੀ ਹੈ। ਇਸ ਦੇ ਨਾਲ ਹੀ ਹੁਣ ਪਾਕਿਸਤਾਨ ਤੋਂ ਡਰੋਨ ਰਾਹੀਂ ਹਥਿਆਰ ਅਤੇ ਨਸ਼ੀਲੇ ਪਦਾਰਥ ਆ ਰਹੇ ਹਨ। ਇਸ ਦੌਰਾਨ ਲਗਾਏ ਗਏ ਕੈਮਰਿਆਂ ਦਾ ਫੋਕਸ ਸਰਹੱਦ ਤੋਂ 5 ਕਿਲੋਮੀਟਰ ਦੇ ਖੇਤਰ ‘ਤੇ ਰਹੇਗਾ। ਇਸ ਦੌਰਾਨ 20 ਕਰੋੜ ਰੁਪਏ ਦੀ ਲਾਗਤ ਨਾਲ ਰਣਨੀਤਕ ਥਾਵਾਂ ‘ਤੇ ਕੈਮਰੇ ਲਗਾਏ ਜਾ ਰਹੇ ਹਨ। ਗਤੀਸ਼ੀਲਤਾ ਵਧਾਉਣ ‘ਤੇ 10 ਕਰੋੜ ਰੁਪਏ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ‘ਤੇ 10 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।