ਮੋਟਰਸਾਈਕਲ ਸਵਾਰ ਨੌਜਵਾਨ ਨਾਲ ਵਾਪਰਿਆ ਹਾਦਸਾ, ਹੋਈ ਦਰਦਨਾਕ ਮੌਤ
ਭਵਾਨੀਗੜ੍ਹ ‘ਚ ਇੱਕ ਨੌਜਵਾਨ ਦੀ ਸੜਕ ਹਾਦਸੇ ‘ਚ ਮੌ.ਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਅੰਗਰੇਜ਼ ਸਿੰਘ ਦੇ ਭਰਾ ਸੇਵਕ ਸਿੰਘ ਪੁੱਤਰ ਜਗਦੀਸ਼ ਦਾਸ ਵਾਸੀ ਪਿੰਡ ਪੰਨਵਾਂ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਉਸ ਦਾ ਛੋਟਾ ਭਰਾ ਅੰਗਰੇਜ਼ ਸਿੰਘ ਉਮਰ 35 ਸਾਲ ਭਵਾਨੀਗੜ੍ਹ ਜਾ ਰਿਹਾ ਸੀ।
ਇਹ ਵੀ ਪੜ੍ਹੋ ਪੰਜਾਬ ਵਿਧਾਨ ਸਭਾ ਦਾ 3 ਦਿਨਾਂ ਮਾਨਸੂਨ ਸੈਸ਼ਨ ਅੱਜ ਤੋਂ ਹੋਣ ਜਾ ਰਿਹਾ ਸ਼ੁਰੂ || Punjab Update
ਪਿਛਲੇ ਦਿਨ ਦਵਾਈ ਲੈਣ ਲਈ ਆਪਣੇ ਮੋਟਰਸਾਈਕਲ ‘ਤੇ ਸੀ। ਰਸਤੇ ‘ਚ ਜਦੋਂ ਉਹ ਭਵਾਨੀਗੜ੍ਹ ਕਾਕੜਾ ਰੋਡ ‘ਤੇ ਸਥਿਤ ਸ਼ਰਾਬ ਦੀ ਦੁਕਾਨ ਨੇੜੇ ਪਹੁੰਚਿਆ ਤਾਂ ਕਿਸੇ ਅਣਪਛਾਤੇ ਵਾਹਨ ਨੇ ਗਲਤ ਸਾਈਡ ਤੋਂ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।
ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰ ਕਾਰਵਾਈ ਕੀਤੀ ਸ਼ੁਰੂ
ਇਸ ਹਾਦਸੇ ਵਿੱਚ ਅੰਗਰੇਜ਼ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਐਂਬੂਲੈਂਸ ਰਾਹੀਂ ਸਥਾਨਕ ਸਰਕਾਰੀ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਸਬੰਧੀ ਸਥਾਨਕ ਪੁਲਿਸ ਦੇ ਸਹਾਇਕ ਸਬ ਇੰਸਪੈਕਟਰ ਚਮਕੌਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਸੇਵਕ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਸਥਾਨਕ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।