ਡੇਰਾ ਬਿਆਸ ਦੇ ਨਵੇਂ ਮੁਖੀ ਹੋਣਗੇ ਜਸਦੀਪ ਸਿੰਘ ਗਿੱਲ
ਬਿਆਸ ਸਥਿਤ ਡੇਰਾ ਰਾਧਾ ਸੁਆਮੀ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਆਪਣਾ ਉਤਰਾਧਿਕਾਰੀ ਚੁਣ ਲਿਆ ਹੈ। ਉਨ੍ਹਾਂ ਨੇ ਜਸਦੀਪ ਸਿੰਘ ਗਿੱਲ ਨੂੰ ਆਪਣਾ ਵਾਰਿਸ ਨਿਯੁਕਤ ਕੀਤਾ ਹੈ।
ਮੋਟਰਸਾਈਕਲ ਸਵਾਰ ਨੌਜਵਾਨ ਨਾਲ ਵਾਪਰਿਆ ਹਾਦਸਾ, ਹੋਈ ਦਰਦਨਾਕ ਮੌਤ || Punjab News
ਇਸ ਸਬੰਧੀ ਸਮੂਹ ਸੇਵਾ ਇੰਚਾਰਜਾਂ ਨੂੰ ਭੇਜੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਸਤਿਕਾਰਯੋਗ ਸੰਤ ਸਤਿਗੁਰੂ ਅਤੇ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਸਰਪ੍ਰਸਤ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਸੁਖਦੇਵ ਸਿੰਘ ਗਿੱਲ ਦੇ ਸਪੁੱਤਰ ਜਸਦੀਪ ਸਿੰਘ ਗਿੱਲ ਨੂੰ ਸਰਪ੍ਰਸਤ ਨਾਮਜ਼ਦ ਕੀਤਾ ਹੈ। ਉਹ 02 ਸਤੰਬਰ, 2024 ਤੋਂ ਤੁਰੰਤ ਪ੍ਰਭਾਵ ਨਾਲ ਸਰਪ੍ਰਸਤ ਵਜੋਂ ਉਨ੍ਹਾਂ ਦੀ ਥਾਂ ਲੈਣਗੇ।
ਜਸਦੀਪ ਸਿੰਘ ਗਿੱਲ ਰਾਧਾ ਸੁਆਮੀ ਸਤਿਸੰਗ ਬਿਆਸ ਸੁਸਾਇਟੀ ਦੇ ਸੰਤ ਸਤਿਗੁਰੂ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਥਾਂ ਲੈਣਗੇ ਅਤੇ ਉਨ੍ਹਾਂ ਨੂੰ ਨਾਮ ਦੀਕਸ਼ਾ ਦੇਣ ਦਾ ਅਧਿਕਾਰ ਹੋਵੇਗਾ।
ਬਾਬਾ ਗੁਰਿੰਦਰ ਢਿੱਲੋਂ ਨੇ ਕਿਹਾ ਕਿ ਹਜ਼ੂਰ ਮਹਾਰਾਜ ਜੀ ਤੋਂ ਬਾਅਦ ਉਨ੍ਹਾਂ ਨੂੰ ਸੰਗਤਾਂ ਦਾ ਭਰਪੂਰ ਸਹਿਯੋਗ ਅਤੇ ਪਿਆਰ ਮਿਲਿਆ ਹੈ। ਇਸੇ ਤਰ੍ਹਾਂ ਉਨ੍ਹਾਂ ਜਸਦੀਪ ਸਿੰਘ ਗਿੱਲ ਨੂੰ ਵੀ ਸਰਪ੍ਰਸਤ ਅਤੇ ਸੰਤ ਸਤਿਗੁਰੂ ਨਿਯੁਕਤ ਕਰਨ ਦੀ ਇੱਛਾ ਅਤੇ ਬੇਨਤੀ ਕੀਤੀ ਹੈ। ਉਨ੍ਹਾਂ ਦੀ ਸੇਵਾ ਕਰਦੇ ਸਮੇਂ ਵੀ ਇਹੀ ਪਿਆਰ ਦੇਣਾ ਚਾਹੀਦਾ ਹੈ।