ਰਾਹੁਲ ਗਾਂਧੀ ਨੇ ਬੁਲਡੋਜ਼ਰ ਐਕਸ਼ਨ ‘ਤੇ SC ਦੀ ਟਿੱਪਣੀ ਦੀ ਕੀਤੀ ਸ਼ਲਾਘਾ || National News

0
27
Rahul Gandhi to appear before ED in National Herald case

ਰਾਹੁਲ ਗਾਂਧੀ ਨੇ ਬੁਲਡੋਜ਼ਰ ਐਕਸ਼ਨ ‘ਤੇ SC ਦੀ ਟਿੱਪਣੀ ਦੀ ਕੀਤੀ ਸ਼ਲਾਘਾ

ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਬੁਲਡੋਜ਼ਰ ਐਕਸ਼ਨ ਮਾਮਲੇ ‘ਚ ਸੁਪਰੀਮ ਕੋਰਟ ਦੀਆਂ ਟਿੱਪਣੀਆਂ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਮਨੁੱਖਤਾ ਅਤੇ ਇਨਸਾਫ਼ ਨੂੰ ਬੁਲਡੋਜ਼ਰ ਹੇਠ ਕੁਚਲਣ ਵਾਲੀ ਭਾਜਪਾ ਦਾ ਸੰਵਿਧਾਨ ਵਿਰੋਧੀ ਚਿਹਰਾ ਨੰਗਾ ਹੋ ਚੁੱਕਾ ਹੈ।

ਇਹ ਵੀ ਪੜ੍ਹੋ- ਮਾਨਸੂਨ ਸੈਸ਼ਨ ਦੂਜਾ ਦਿਨ: ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਸੋਧ ਬਿੱਲ 2024 ਕੀਤਾ ਜਾਵੇਗਾ ਪੇਸ਼

ਰਾਹੁਲ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਕਿਹਾ ਦੇਸ਼ ਸੱਤਾ ਦੇ ਕੋੜੇ ਨਾਲ ਨਹੀਂ, ਬਾਬਾ ਸਾਹਿਬ ਦੇ ਸੰਵਿਧਾਨ ਨਾਲ ਚੱਲੇਗਾ।

ਦਰਅਸਲ ਸੋਮਵਾਰ ਨੂੰ ਦੇਸ਼ ਭਰ ‘ਚ ਦੋਸ਼ੀਆਂ ਖਿਲਾਫ ਬੁਲਡੋਜ਼ਰ ਦੀ ਕਾਰਵਾਈ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਕਿਹਾ ਕਿ ਜੇਕਰ ਕੋਈ ਸਿਰਫ ਦੋਸ਼ੀ ਹੈ ਤਾਂ ਜਾਇਦਾਦ ਨੂੰ ਢਾਹੁਣ ਦੀ ਕਾਰਵਾਈ ਕਿਵੇਂ ਕੀਤੀ ਜਾ ਸਕਦੀ ਹੈ? ਜਸਟਿਸ ਵਿਸ਼ਵਨਾਥਨ ਅਤੇ ਜਸਟਿਸ ਬੀਆਰ ਗਵਈ ਦੇ ਬੈਂਚ ਨੇ ਕਿਹਾ, “ਜੇਕਰ ਕੋਈ ਦੋਸ਼ੀ ਹੈ, ਤਾਂ ਵੀ ਅਜਿਹੀ ਕਾਰਵਾਈ ਨਹੀਂ ਕੀਤੀ ਜਾ ਸਕਦੀ।”

 

LEAVE A REPLY

Please enter your comment!
Please enter your name here