ਜੰਮੂ-ਕਸ਼ਮੀਰ ‘ਚ ਡਿਊਟੀ ਦੌਰਾਨ ਸ਼ਹੀਦ ਹੋਇਆ ਪੰਜਾਬ ਦਾ ਜਵਾਨ
ਪੰਜਾਬ ਦਾ ਇੱਕ ਹੋਰ ਪੁੱਤ ਸ਼ਹਾਦਤ ਦਾ ਜਾਮ ਪੀ ਗਿਆ ਹੈ। ਬੀਤੇ ਦਿਨ ਜੰਮੂ ਕਸ਼ਮੀਰ ਵਿਖੇ ਡਿਊਟੀ ਦੌਰਾਨ ਪੰਜਾਬ ਦਾ ਇਕ ਹੋਰ ਜਵਾਨ ਸ਼ਹੀਦ ਹੋ ਗਿਆ ਹੈ। ਫੌਜੀ ਜਵਾਨ ਦੀ ਪਹਿਚਾਣ ਕੁਲਦੀਪ ਸਿੰਘ ਪੁੱਤਰ ਦਰਸ਼ਨ ਸਿੰਘ ਵਜੋਂ ਹੋਈ ਹੈ। ਸ਼ਹੀਦ ਫੌਜੀ ਜ਼ਿਲ੍ਹਾ ਤਰਨਤਾਰਨ ਨਾਲ ਸਬੰਧਿਤ ਸੀ।
ਇਹ ਵੀ ਪੜ੍ਹੋ : ਲੁਧਿਆਣਾ ‘ਚ ਵਾਪਰਿਆ ਦਰਦਨਾਕ ਹਾਦਸਾ, ਸਵਾਰੀਆਂ ਨਾਲ ਭਰੀ ਬੱਸ ਪਲਟੀ ||Punjab News
ਮਿਲੀ ਜਾਣਕਾਰੀ ਮੁਤਾਬਕ ਸ਼ਹੀਦ ਕੁਲਦੀਪ ਸਿੰਘ ਦਾ ਅੰਤਿਮ ਸੰਸਕਾਰ ਪਿੰਡ ਵਿਚ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ। ਇਸ ਘਟਨਾ ਤੋਂ ਬਾਅਦ ਜਿਥੇ ਪਰਿਵਾਰ ਵਿਚ ਸੋਗ ਦੀ ਲਹਿਰ ਹੈ, ਉਥੇ ਪਿੰਡ ਵਿਚ ਵੀ ਮਾਤਮ ਪੱਸਰ ਗਿਆ ਹੈ।









