ਪੰਜਾਬ ਵਿੱਚ ਵੱਧਦਾ ਅਪਰਾਧ, ਦਿਨ -ਦਿਹਾੜੇ ਫ਼ਿਰੋਜ਼ਪੁਰ ‘ਚ ਭਰਾ-ਭੈਣ ਸਣੇ 3 ਦਾ ਗੋਲੀਆਂ ਮਾਰ ਕੇ ਕਤਲ
ਪੰਜਾਬ ਵਿੱਚ ਦਿਨੋ -ਦਿਨ ਵਾਰਦਾਤਾਂ ਵੱਧਦੀਆਂ ਹੀ ਜਾ ਰਹੀਆਂ ਹਨ ਜਿਸਦੇ ਚੱਲਦਿਆਂ ਫ਼ਿਰੋਜ਼ਪੁਰ ਤੋਂ ਇਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਿ ਫ਼ਿਰੋਜ਼ਪੁਰ ਸ਼ਹਿਰ ‘ਚ ਮੰਗਲਵਾਰ ਦੁਪਹਿਰ ਨੂੰ ਬਾਈਕ ‘ਤੇ ਆਏ 6 ਬਦਮਾਸ਼ਾਂ ਨੇ ਕਾਰ ‘ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਵਿੱਚ ਭਰਾ ਅਤੇ ਭੈਣ ਸਮੇਤ 3 ਦੀ ਮੌਤ ਹੋ ਗਈ ਹੈ। ਇਸ ਵਿੱਚ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਦਾ ਸਿਵਲ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਪੁਲਿਸ ਵੱਲੋਂ CCTV ਜਾਂਚ ਦੌਰਾਨ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਦੀ ਤਸਵੀਰਾਂ ਸਾਹਮਣੇ ਆਈਆਂ ਹਨ।
ਕਾਰ ਵਿੱਚ ਸਵਾਰ ਹੋ ਕੇ ਜਾ ਰਹੇ ਸੀ ਕੱਪੜੇ ਖਰੀਦਣ
ਦਰਅਸਲ , ਮੰਗਲਵਾਰ ਨੂੰ ਉਹ ਕਾਰ ਵਿੱਚ ਸਵਾਰ ਹੋ ਕੇ ਕੱਪੜੇ ਖਰੀਦਣ ਜਾ ਰਹੇ ਸੀ। ਇਸ ਸਬੰਧੀ ਸੂਚਨਾ ਮਿਲਦਿਆਂ ਹੀ ਮੁਲਜ਼ਮਾਂ ਨੇ ਅਕਾਲਗੜ੍ਹ ਗੁਰਦੁਆਰੇ ਨੇੜੇ ਉਨ੍ਹਾਂ ਨੂੰ ਘੇਰ ਲਿਆ। ਬਦਮਾਸ਼ਾਂ ਨੇ ਕਾਰ ‘ਤੇ ਗੋਲੀਆਂ ਚਲਾ ਦਿੱਤੀਆਂ। ਜਿਸ ‘ਚ ਜਸਪ੍ਰੀਤ ਕੌਰ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦਿਲਦੀਪ ਸਿੰਘ ਅਤੇ ਅਕਾਸ਼ਦੀਪ ਸਿੰਘ ਦੀ ਹਸਪਤਾਲ ‘ਚ ਮੌਤ ਹੋ ਗਈ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਸ਼ਹਿਰ ‘ਚ ਮੂੰਹ ਢੱਕ ਕੇ ਚੱਲਣ ਜਾਂ ਵਾਹਨ ਚਲਾਉਣ ‘ਤੇ ਲੱਗੀ ਪਾਬੰਦੀ
50 ਖਾਲੀ ਖੋਲ ਬਰਾਮਦ ਕੀਤੇ
ਘਟਨਾ ਦੀ ਸੂਚਨਾ ਮਿਲਦੇ ਹੀ ਡੀਆਈਜੀ ਅਜੈ ਮਲੂਜਾ, ਐਸਪੀ ਸੌਮਿਆ ਮਿਸ਼ਰਾ ਅਤੇ ਹੋਰ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਡੌਗ ਸਕੁਐਡ ਅਤੇ ਫੋਰੈਂਸਿਕ ਟੀਮ ਨੂੰ ਵੀ ਮੌਕੇ ‘ਤੇ ਬੁਲਾਇਆ ਗਿਆ। ਪੁਲਿਸ ਨੇ ਘਟਨਾ ਵਾਲੀ ਥਾਂ ਤੋਂ ਕਰੀਬ 50 ਖਾਲੀ ਖੋਲ ਬਰਾਮਦ ਕੀਤੇ ਹਨ। ਪੁਲਿਸ ਬਦਮਾਸ਼ਾਂ ਦੀ ਪਛਾਣ ਕਰਨ ਲਈ ਆਸਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ, ਜਿਸ ‘ਚ ਬਾਈਕ ਸਵਾਰ ਮੁਲਜ਼ਮ ਦੇਖੇ ਗਏ ਹਨ। ਪੁਲਿਸ ਵੱਲੋਂ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।