ਸ਼੍ਰੋਮਣੀ ਅਕਾਲੀ ਦਲ ਨੇ ਹਰਸਿਮਰਤ ਕੌਰ ਨੂੰ ਸੌਂਪੀ ਗਿੱਦੜਬਾਹਾ ਦੀ ਕਮਾਨ
ਪੰਜਾਬ ਦੇ ਗਿੱਦੜਬਾਹਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਤੇ ਸੀਨੀਅਰ ਆਗੂ ਹਰਮੀਤ ਸਿੰਘ ਡਿੰਪੀ ਢਿੱਲੋਂ ਦੇ ਪਾਰਟੀ ਛੱਡਣ ਤੋਂ ਬਾਅਦ ਹੁਣ ਬਾਦਲ ਪਰਿਵਾਰ ਨੇ ਹੀ ਹਲਕੇ ਦੀ ਕਮਾਨ ਸੰਭਾਲ ਲਈ ਹੈ। ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੋਰ ਬਾਦਲ ਨੂੰ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਚੋਣ ਪ੍ਰਚਾਰ ਦੀ ਕਮਾਨ ਸੌਂਪੀ ਗਈ ਹੈ।
10 ਘੰਟੇ ਬਾਅਦ ਮਿਲਿਆ ਪੰਜਾਬ ਦੇ ਡਿਪਟੀ ਸਪੀਕਰ ਦਾ ਲਾਪਤਾ ਪੁੱਤ || Punjab News
ਇਸੇ ਤਰ੍ਹਾਂ ਹੀਰਾ ਸਿੰਘ ਗਾਬੜੀਆ ਨੂੰ ਬਰਨਾਲਾ ਸ਼ਹਿਰੀ ਅਤੇ ਇਕਬਾਲ ਸਿੰਘ ਝੂੰਦਾਂ ਨੂੰ ਬਰਨਾਲਾ ਦਿਹਾਤੀ ਲਈ ਪ੍ਰਚਾਰ ਇੰਚਾਰਜ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਹ ਹੁਕਮ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਦਿੱਤੇ ਹਨ। ਇਹ ਜਾਣਕਾਰੀ ਅਕਾਲੀ ਦਲ ਦੇ ਸੀਨੀਅਰ ਡਾ.ਦਲਜੀਤ ਸਿੰਘ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕਰਕੇ ਦਿੱਤੀ ਹੈ।