ED ਦਾ ਵੱਡਾ ਐਕਸ਼ਨ, ਖੰਨਾ ‘ਚ ਕਾਂਗਰਸੀ ਆਗੂ ਨੂੰ ਕੀਤਾ ਗ੍ਰਿਫਤਾਰ || Punjab Update

0
152
Big action of ED, Congress leader arrested in Khanna

ED ਦਾ ਵੱਡਾ ਐਕਸ਼ਨ, ਖੰਨਾ ‘ਚ ਕਾਂਗਰਸੀ ਆਗੂ ਨੂੰ ਕੀਤਾ ਗ੍ਰਿਫਤਾਰ

ਖੰਨਾ ‘ਚ ED ਦਾ ਵੱਡਾ ਐਕਸ਼ਨ ਦੇਖਣ ਨੂੰ ਮਿਲਿਆ ਹੈ | ਪੰਜਾਬ ਦੇ 2000 ਕਰੋੜ ਰੁਪਏ ਦੇ ਟਰਾਂਸਪੋਰਟ ਟੈਂਡਰ ਘੁਟਾਲੇ ਵਿੱਚ ਖੰਨਾ ਦੇ ਕਾਂਗਰਸੀ ਆਗੂ ਰਾਜਦੀਪ ਸਿੰਘ ਨੂੰ ਈਡੀ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦਰਅਸਲ, ਬੁੱਧਵਾਰ ਤੜਕੇ 4 ਵਜੇ ਤੋਂ ਰਾਜਦੀਪ ਸਿੰਘ ਦੇ ਟਿਕਾਣਿਆਂ ‘ਤੇ ਛਾਪੇਮਾਰੀ ਜਾਰੀ ਸੀ। ਈਡੀ ਨੇ ਰਾਜਨਦੀਪ ਸਿੰਘ ਖੰਨਾ ਨਾਲ ਗੱਲਬਾਤ ਕੀਤੀ। ਛਾਪੇਮਾਰੀ ਦੌਰਾਨ ਈਡੀ ਨੂੰ ਰਾਜਦੀਪ ਸਿੰਘ ਦੇ ਟਿਕਾਣਿਆਂ ‘ਤੇ ਕਈ ਅਹਿਮ ਸਬੂਤ ਮਿਲੇ ਹਨ।

ਖੰਨਾ ਮੰਡੀ ‘ਚ ਦੁਕਾਨ ‘ਤੇ ਵੀ ਛਾਪੇਮਾਰੀ ਕੀਤੀ

ਦੱਸ ਦਈਏ ਕਿ ਰਾਜਦੀਪ ਸਿੰਘ ਨੂੰ ਉਸੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਸ ਵਿੱਚ ਪਿਛਲੇ ਮਹੀਨੇ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਬੁੱਧਵਾਰ ਨੂੰ ਈਡੀ ਨੇ ਖੰਨਾ ਦੇ ਪਿੰਡ ਇਕੋਲਾਹੀ ‘ਚ ਰਾਜਦੀਪ ਸਿੰਘ ਦੇ ਘਰ ਅਤੇ ਖੰਨਾ ਮੰਡੀ ‘ਚ ਦੁਕਾਨ ‘ਤੇ ਵੀ ਛਾਪੇਮਾਰੀ ਕੀਤੀ। ਬੁੱਧਵਾਰ ਸਵੇਰੇ 4 ਵਜੇ ਜਲੰਧਰ ਤੋਂ ਈਡੀ ਦੀ ਟੀਮ ਖੰਨਾ ਪਹੁੰਚੀ। ਇਹ ਟੀਮਾਂ ਇਕੋਲਾਹੀ ਵਿੱਚ ਰਾਜਦੀਪ ਦੇ ਘਰ ਅਤੇ ਮੰਡੀ ਵਿੱਚ ਦੁਕਾਨ ਤੋਂ ਇਲਾਵਾ ਖੰਨਾ ਦੇ ਸਿਟੀ ਸੈਂਟਰ ਵਿੱਚ ਪਹੁੰਚੀਆਂ।

ਕਈ ਅਹਿਮ ਦਸਤਾਵੇਜ਼ ਜ਼ਬਤ ਕੀਤੇ

ਜਾਂਚ ਤੋਂ ਬਾਅਦ ਈਡੀ ਨੇ ਕਈ ਅਹਿਮ ਦਸਤਾਵੇਜ਼ ਜ਼ਬਤ ਕੀਤੇ ਹਨ। ਇਸ ਸਭ ਤੋਂ ਬਾਅਦ ਈਡੀ ਨੇ ਰਾਜਦੀਪ ਸਿੰਘ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਤਹਿਤ ਕਾਰਵਾਈ ਕੀਤੀ ਹੈ।ਫ਼ਤਾਰੀ ਮਗਰੋਂ ਰਾਜਦੀਪ ਸਿੰਘ ਨੂੰ ਅੱਜ ਮੈਡੀਕਲ ਜਾਂਚ ‘ਤੋਂ ਬਾਅਦ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਜਾਵੇਗਾ।

ਇਹ ਵੀ ਪੜ੍ਹੋ : ਕੈਨੇਡਾ ਸਰਕਾਰ ਨੂੰ ਵੱਡਾ ਝਟਕਾ, NDP ਦੇ ਜਗਮੀਤ ਸਿੰਘ ਨੇ ਸਮਰਥਨ ਲਿਆ ਵਾਪਸ

ਧਿਆਨਯੋਗ ਹੈ ਕਿ ਸਿਟੀ ਸੈਂਟਰ ਸਾਬਕਾ ਮੰਤਰੀ ਕਰਮ ਸਿੰਘ ਗਿੱਲ ਦੇ ਪੁੱਤਰ ਅਤੇ ਸਮਰਾਲਾ ਤੋਂ ਕਾਂਗਰਸ ਦੇ ਹਲਕਾ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਦਾ ਹੈ। ਰਾਜਦੀਪ ਸਿੰਘ ਵੀ ਰਾਜਾ ਗਿੱਲ ਦੇ ਬਹੁਤ ਕਰੀਬੀ ਹਨ। ਈਡੀ ਨੇ ਸਿਟੀ ਸੈਂਟਰ ਤੋਂ ਕੁਝ ਫਾਈਲਾਂ ਆਪਣੇ ਕਬਜ਼ੇ ਵਿੱਚ ਲੈ ਲਈਆਂ ਹਨ।

 

 

 

 

 

 

 

 

LEAVE A REPLY

Please enter your comment!
Please enter your name here