ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ, ਪੈਟਰੋਲ-ਡੀਜ਼ਲ ਦੀ ਕੀਮਤਾਂ ‘ਚ ਹੋਇਆ ਵਾਧਾ || Punjab update

0
171
The Punjab government has taken a big decision, there has been an increase in the prices of petrol and diesel

ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ, ਪੈਟਰੋਲ-ਡੀਜ਼ਲ ਦੀ ਕੀਮਤਾਂ ‘ਚ ਹੋਇਆ ਵਾਧਾ

ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ ਜਿਸਦੇ ਚੱਲਦਿਆਂ ਪੈਟਰੋਲ-ਡੀਜ਼ਲ ਦੀ ਕੀਮਤਾਂ ‘ਚ ਵਾਧਾ ਕਰ ਦਿੱਤਾ ਗਿਆ ਹੈ | ਦਰਅਸਲ, ਪੰਜਾਬ ਸਰਕਾਰ ਵੱਲੋਂ ਪੈਟ੍ਰੋਲ-ਸਡੀਜ਼ਲ ‘ਤੇ VAT ਵਧਾ ਦਿੱਤਾ ਗਿਆ ਹੈ। ਵਾਈਟ ਵਿੱਚ ਵਾਧੇ ਮਗਰੋਂ ਪੰਜਾਬ ਵਿੱਚ ਪੈਟ੍ਰੋਲ 61 ਪੈਸੇ ਤੇ ਡੀਜ਼ਲ 92 ਪੈਸੇ ਮਹਿੰਗਾ ਹੋ ਗਿਆ ਹੈ। ਪੰਜਾਬ ਸਰਕਾਰ ਵੱਲੋਂ ਕੈਬਨਿਟ ਮੀਟਿੰਗ ਵਿੱਚ VAT ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਦਿੱਤੀ ਗਈ ਹੈ।

ਬਿਜਲੀ ਦੀਆਂ ਦਰਾਂ ਵਿੱਚ ਵੀ ਕੀਤਾ ਗਿਆ ਵਾਧਾ

ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਬਿਜਲੀ ਦੀਆਂ ਦਰਾਂ ਵਿੱਚ ਵੀ ਵਾਧਾ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ 7 ਕਿਲੋਵਾਟ ਤੱਕ 3 ਰੁਪਏ ਪ੍ਰਤੀ ਯੂਨਿਟ ਤੱਕ ਬਿਜਲੀ ਮਹਿੰਗੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਦਿੱਤੀ ਜਾ ਰਹੀ 300 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਲੋਕਾਂ ਲਈ ਜਾਰੀ ਰਹੇਗੀ।

ਇਹ ਵੀ ਪੜ੍ਹੋ : ਅਮਰੀਕਾ ਦੇ ਹਾਈ ਸਕੂਲ ‘ਚ ਹੋਈ ਗੋਲੀਬਾਰੀ, 4 ਦੀ ਮੌਤ, 9 ਲੋਕ ਜ਼ਖ਼ਮੀ

ਸਰਕਾਰ ਨੂੰ 1800 ਕਰੋੜ ਰੁਪਏ ਦਾ ਹੋਵੇਗਾ ਫਾਇਦਾ

ਵਿੱਤ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਫੈਸਲਿਆਂ ਨਾਲ ਸਰਕਾਰ ਨੂੰ 1800 ਕਰੋੜ ਰੁਪਏ ਦਾ ਫਾਇਦਾ ਹੋਵੇਗਾ। ਵਿੱਤ ਮੰਤਰੀ ਨੇ ਕਿਹਾ ਕਿ ਚੰਨੀ ਸਰਕਾਰ ਵੱਲੋਂ ਜੋ 7 ਕਿਲੋਵਾਟ ਤੱਕ 3 ਰੁਪਏ ਪ੍ਰਤੀ ਯੂਨਿਟ ਰਾਹਤ ਦਿੱਤੀ ਗਈ ਸੀ, ਜਿਸ ਨੂੰ ਵਾਪਸ ਲੈ ਲਿਆ ਗਿਆ ਹੈ।

 

 

 

 

 

 

 

LEAVE A REPLY

Please enter your comment!
Please enter your name here