ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਆਂਗਣਵਾੜੀ ਹੈਲਪਰਾਂ ਨੂੰ ਵੰਡੇ ਨਿਯੁਕਤੀ ਪੱਤਰ
ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਅੱਜ ਸਥਾਨਕ ਸੀ.ਡੀ.ਪੀ.ਓ. ਅਰਬਨ-4, ਲੁਧਿਆਣਾ ਦੀਆਂ ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ।
ਇਹ ਵੀ ਪੜ੍ਹੋ- ਬੀਤੇ ਕੱਲ੍ਹ ਦੀਆਂ ਚੋਣਵੀਆਂ ਖ਼ਬਰਾਂ 7-9- 2024
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਨਵ-ਨਿਯੁਕਤ ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡਣ ਮੌਕੇ ਵਿਧਾਇਕ ਸਿੱਧੂ ਨੇ ਕਿਹਾ ਮੁੱਖ ਮੰਤਰੀ ਪੰਜਾਬ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਵ-ਨਿਯੁਕਤ ਆਂਗਣਵਾੜੀ ਹੈਲਪਰਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਤਾਇਨਾਤ ਕੀਤਾ ਗਿਆ ਹੈ।
ਸੁਪਰਵਾਈਜ਼ਰ ਵੀ ਰਹੇ ਮੌਜੂਦ
ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਰਮਨਪ੍ਰੀਤ ਕੌਰ ਹੈਲਪਰ ਅਤੇ ਸੀਮਾ ਰਾਣੀ ਹੈਲਪਰ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਵਧਾਈ ਦਿੰਦਿਆਂ ਆਪਣੀ ਡਿਊਟੀ ਮਿਹਨਤ, ਇਮਾਨਦਾਰੀ ਅਤੇ ਲਗਨ ਨਾਲ ਕਰਨ ਲਈ ਪ੍ਰੇਰਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਦਵਿੰਦਰ ਕੌਰ ਸੀ.ਡੀ.ਪੀ.ਓ. ਅਰਬਨ-4, ਲੁਧਿਆਣਾ, ਅਮਨਦੀਪ ਕੌਰ ਸੀਨੀਅਰ ਸਹਾਇਕ ਅਤੇ ਜਿੰਦਰਪਾਲ ਕੌਰ ਸੁਪਰਵਾਈਜ਼ਰ ਵੀ ਮੌਜੂਦ ਸਨ।