CM ਮਾਨ 293 ਨਵ-ਨਿਯੁਕਤ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਿਸ਼ਨ ਰੁਜ਼ਗਾਰ ਦੇ ਤਹਿਤ ਅੱਜ ਸ਼ਨੀਵਾਰ ਨੂੰ ਫਿਰ ਤੋਂ ਨੌਜਵਾਨਾਂ ਨੂੰ ਵੱਡਾ ਤੋਹਫਾ ਦੇਣ ਜਾ ਰਹੇ ਹਨ। ਸੀਐਮ ਭਗਵੰਤ ਮਾਨ 293 ਨੌਜਵਾਨ ਨੂੰ ਨਿਯੁਕਤੀ ਪੱਤਰ ਵੰਡਣ ਜਾ ਰਹੇ ਹਨ। ਸੀਐਮ ਮਾਨ ਦਾ ਕਹਿਣਾ ਹੈ ਕਿ ਉਹ ਹੁਣ ਤੱਕ 45 ਹਜ਼ਾਰ ਦੇ ਕਰੀਬ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪ ਚੁੱਕੇ ਹਨ ਅਤੇ ਭਵਿੱਖ ਵਿੱਚ ਵੀ ਇਹ ਸਿਲਸਿਲਾ ਜਾਰੀ ਰਹੇਗਾ।
ਇਹ ਵੀ ਪੜ੍ਹੋਗਣੇਸ਼ ਚਤੁਰਥੀ : ਇਸ ਸ਼ੁੱਭ ਸਮੇਂ ‘ਚ ਕਰ ਸਕਦੇ ਹੋ ਬੱਪਾ ਦੀ ਸਥਾਪਨਾ ||Religious News
ਮੁੱਖ ਮੰਤਰੀ ਮਾਨਯੋਗ ਨਿਯੁਕਤੀ ਪੱਤਰ ਵੰਡਣ ਦਾ ਇਹ ਪ੍ਰੋਗਰਾਮ ਮਿਉਂਸਪਲ ਭਵਨ ਚੰਡੀਗੜ੍ਹ ਵਿਖੇ ਆਯੋਜਿਤ ਕੀਤਾ ਗਿਆ ਹੈ। ਇਹ ਨਿਯੁਕਤੀ ਪੱਤਰ ਸਿਹਤ ਵਿਭਾਗ ਲਈ ਦਿੱਤੇ ਜਾ ਰਹੇ ਹਨ।