ਪੁਲਿਸ ਨੇ 2 ਨੌਜਵਾਨਾਂ ਨੂੰ ਨਜਾਇਜ਼ ਪਿਸਤੌਲ ਸਮੇਤ ਕੀਤਾ ਕਾਬੂ
ਖੰਨਾ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ 2 ਨੌਜਵਾਨਾਂ ਨੂੰ ਨਜਾਇਜ਼ ਪਿਸਤੌਲ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਦੋਵਾਂ ਖ਼ਿਲਾਫ਼ ਥਾਣਾ ਸਮਰਾਲਾ ਵਿੱਚ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।
ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਲਗਾਈਆਂ ਸਖ਼ਤ ਪਾਬੰਦੀਆਂ, ਹੁਕਮ ਜਾਰੀ || Punjab News
ਏ.ਐਸ.ਆਈ ਦਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨਾਕਾਬੰਦੀ ਦੌਰਾਨ ਹੈਡਨ ਚੌਕੀ ਦੇ ਸਾਹਮਣੇ ਮੌਜੂਦ ਸੀ ਅਤੇ ਇਸ ਦੌਰਾਨ ਸਕਾਰਪੀਓ ਗੱਡੀ ਨੂੰ ਸ਼ੱਕ ਦੇ ਆਧਾਰ ‘ਤੇ ਰੋਕਿਆ ਗਿਆ। ਕਾਰ ਵਿੱਚ ਜਗਜੀਤ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਪਡੋਲ ਥਾਣਾ ਮੁੱਲਾਪੁਰ ਜ਼ਿਲ੍ਹਾ ਮੁਹਾਲੀ ਅਤੇ ਲਵਿੰਦਰ ਸਿੰਘ ਉਰਫ਼ ਲਵੀ ਪੁੱਤਰ ਬਲਵਿੰਦਰ ਸਿੰਘ ਵਾਸੀ ਮਕਾਨ ਨੰਬਰ 47 ਸੈਕਟਰ 10 ਚੰਡੀਗੜ੍ਹ ਥਾਣਾ ਸੈਕਟਰ 3 ਚੰਡੀਗੜ੍ਹ ਜਾ ਰਹੇ ਸਨ।
ਤਲਾਸ਼ੀ ਲੈਣ ‘ਤੇ ਗੱਡੀ ਦੇ ਗੇਅਰ ਬਾਕਸ ਦੇ ਨੇੜੇ ਏਰੀਏ ‘ਚੋਂ 30 ਬੋਰ ਲੋਡ ਮੈਗਜ਼ੀਨ ਸਮੇਤ ਇਕ ਪਿਸਤੌਲ ਅਤੇ 30 ਬੋਰ ਦੇ 4 ਜਿੰਦਾ ਕਾਰਤੂਸ ਬਰਾਮਦ ਹੋਏ। ਆਈ.ਓ. ਏ.ਐਸ.ਆਈ ਦਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦਾ ਰਿਮਾਂਡ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।









