ਇਨ੍ਹਾਂ ਸੂਬਿਆਂ ਲਈ ਅਲਰਟ ਹੋਇਆ ਜਾਰੀ, ਪਵੇਗਾ ਭਾਰੀ ਮੀਂਹ, ਹੜ੍ਹ ਆਉਣ ਦਾ ਬਣਿਆ ਖਤਰਾ
ਮੌਸਮ ਵਿਭਾਗ ਵੱਲੋਂ ਆਂਧਰਾ ਪ੍ਰਦੇਸ਼ ਵਿਚ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ | ਇਸ ਤੋਂ ਇਲਾਵਾ ਅਗਲੇ ਕੁਝ ਦਿਨਾਂ ਵਿੱਚ ਮੌਸਮ ਵਿੱਚ ਮਹੱਤਵਪੂਰਨ ਤਬਦੀਲੀਆਂ ਦੀ ਚਿਤਾਵਨੀ ਦਿੱਤੀ ਹੈ। ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਯਨਮ ਵਿਚ 8 ਤੋਂ 9 ਸਤੰਬਰ ਦੇ ਵਿਚਕਾਰ ਭਾਰੀ ਤੋਂ ਬਹੁਤ ਜ਼ਿਆਦਾ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦਾ ਕਾਰਨ ਬੰਗਾਲ ਦੀ ਖਾੜੀ ਉਤੇ ਬਣਿਆ ਚੱਕਰਵਾਤੀ ਸਰਕੂਲੇਸ਼ਨ ਹੈ।
ਰਾਜਸਥਾਨ ਲਈ ਯੈਲੋ ਅਲਰਟ ਜਾਰੀ
IMD ਨੇ ਪੂਰਬੀ ਰਾਜਸਥਾਨ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਖਾਸ ਤੌਰ ਉਤੇ ਉਦੈਪੁਰ, ਕੋਟਾ, ਅਜਮੇਰ ਅਤੇ ਜੈਪੁਰ ਡਿਵੀਜ਼ਨਾਂ ਵਿੱਚ 8 ਤੋਂ 9 ਸਤੰਬਰ ਤੱਕ ਖੇਤਰ ਵਿੱਚ ਲਗਾਤਾਰ ਮੀਂਹ ਦੀ ਚਿਤਾਵਨੀ ਦਿੱਤੀ ਹੈ। ਆਈਐਮਡੀ ਨੇ ਇਹ ਵੀ ਕਿਹਾ ਹੈ ਕਿ ਬੰਗਾਲ ਦੀ ਖਾੜੀ ਵਿਚ ਇਕ ਘੱਟ ਦਬਾਅ ਵਾਲਾ ਸਿਸਟਮ ਉੱਤਰ ਵੱਲ ਵਧਣ ਅਤੇ ਡਿਪ੍ਰੇਸ਼ਨ ਵਿੱਚ ਬਦਲਣ ਦੀ ਸੰਭਾਵਨਾ ਹੈ, ਜੋ ਪੱਛਮੀ ਬੰਗਾਲ, ਉੱਤਰੀ ਉੜੀਸਾ ਅਤੇ ਬੰਗਲਾਦੇਸ਼ ਤੱਟ ਵਰਗੇ ਖੇਤਰਾਂ ਨੂੰ ਪ੍ਰਭਾਵਿਤ ਕਰੇਗਾ।
ਦੱਖਣੀ ਬੰਗਾਲ ਵਿਚ 9 ਸਤੰਬਰ ਤੱਕ ਭਾਰੀ ਮੀਂਹ ਦੀ ਸੰਭਾਵਨਾ
ਦੱਖਣੀ ਬੰਗਾਲ ਵਿਚ 9 ਸਤੰਬਰ ਤੱਕ ਭਾਰੀ ਮੀਂਹ ਦੀ ਸੰਭਾਵਨਾ ਹੈ, ਜਦੋਂ ਕਿ ਪੂਰਬੀ ਅਤੇ ਪੱਛਮੀ ਮਿਦਨਾਪੁਰ, ਉੱਤਰੀ ਅਤੇ ਦੱਖਣੀ 24 ਪਰਗਨਾ ਅਤੇ ਝਾਰਗ੍ਰਾਮ ਜ਼ਿਲ੍ਹਿਆਂ ਵਿੱਚ ਮਛੇਰਿਆਂ ਨੂੰ 8 ਤੋਂ 10 ਸਤੰਬਰ ਤੱਕ ਪੱਛਮੀ ਬੰਗਾਲ-ਓਡੀਸ਼ਾ ਤੱਟ ਦੇ ਨੇੜੇ ਸਮੁੰਦਰ ਵਿੱਚ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ, ਕਿਉਂਕਿ ਮੌਸਮ ਖ਼ਰਾਬ ਰਹੇਗਾ ਅਤੇ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ।
ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਕਾਰਨ ਕਈ ਜ਼ਿਲ੍ਹਿਆਂ ਵਿੱਚ ਸੜਕਾਂ ਬੰਦ ਹਨ, ਆਈਐਮਡੀ ਨੇ ਕੁੱਲੂ, ਮੰਡੀ, ਸ਼ਿਮਲਾ, ਸੋਲਨ ਅਤੇ ਸਿਰਮੌਰ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਸਥਾਨਕ ਮੌਸਮ ਦਫਤਰ ਨੇ ਇਹ ਵੀ ਚਿਤਾਵਨੀ ਦਿੱਤੀ ਹੈ ਕਿ ਕੁਝ ਖੇਤਰਾਂ ਵਿੱਚ ਅਚਾਨਕ ਹੜ੍ਹ ਆਉਣ ਦੀ ਸੰਭਾਵਨਾ ਘੱਟ ਹੈ।
ਦਿੱਲੀ ਵਿੱਚ ਫਿਲਹਾਲ ਬੱਦਲ ਛਾਏ ਰਹਿਣਗੇ
ਦੇਸ਼ ਦੀ ਰਾਜਧਾਨੀ ਦਿੱਲੀ ਦੇ ਮੌਸਮ ਦੀ ਗੱਲ ਕੀਤੀ ਜਾਵੇ ਤਾਂ ਇੱਥੇ ਵੀ ਮਾਨਸੂਨ ਕਾਫੀ ਮਿਹਰਬਾਨ ਹੈ। ਦਿੱਲੀ ਦੇ ਜ਼ਿਆਦਾਤਰ ਹਿੱਸਿਆਂ ‘ਚ ਲਗਾਤਾਰ ਬਾਰਿਸ਼ ਹੋ ਰਹੀ ਹੈ। ਆਉਣ ਵਾਲੇ ਦਿਨਾਂ ਵਿੱਚ ਵੀ ਅਜਿਹਾ ਹੀ ਮੌਸਮ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਦਾ ਅੰਦਾਜ਼ਾ ਹੈ ਕਿ ਦਿੱਲੀ ਵਿੱਚ ਫਿਲਹਾਲ ਬੱਦਲ ਛਾਏ ਰਹਿਣਗੇ ਅਤੇ ਮੀਂਹ ਪਵੇਗਾ। ਦਿੱਲੀ ‘ਚ ਐਤਵਾਰ ਨੂੰ ਵੀ ਆਸਮਾਨ ‘ਚ ਬੱਦਲ ਛਾਏ ਰਹਿਣ ਅਤੇ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਕੋਲਕਾਤਾ ਰੇਪ-ਮਰਡਰ : ਸਾਬਕਾ ਪ੍ਰਿੰਸੀਪਲ ਨੇ ਆਪਣੇ ਕਰੀਬੀਆਂ ਨੂੰ ਦਵਾਏ ਠੇਕੇ
ਅਗਲੇ 24 ਘੰਟਿਆਂ ਦਾ ਮੌਸਮ
ਸਕਾਈਮੇਟ ਵੈਦਰ ਦੇ ਅਨੁਸਾਰ ਅਗਲੇ 24 ਘੰਟਿਆਂ ਦੌਰਾਨ, ਉੜੀਸਾ, ਉੱਤਰੀ ਆਂਧਰਾ ਪ੍ਰਦੇਸ਼, ਛੱਤੀਸਗੜ੍ਹ, ਵਿਦਰਭ, ਮੱਧ ਪ੍ਰਦੇਸ਼ ਅਤੇ ਪੂਰਬੀ ਰਾਜਸਥਾਨ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ ਕੁਝ ਭਾਰੀ ਮੀਂਹ ਪੈ ਸਕਦਾ ਹੈ। ਉੱਤਰ-ਪੂਰਬੀ ਭਾਰਤ, ਪੰਜਾਬ, ਹਰਿਆਣਾ, ਝਾਰਖੰਡ, ਤੇਲੰਗਾਨਾ, ਗੁਜਰਾਤ, ਮਰਾਠਵਾੜਾ, ਤੱਟਵਰਤੀ ਕਰਨਾਟਕ, ਕੇਰਲ, ਲਕਸ਼ਦੀਪ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਦਿੱਲੀ, ਪੱਛਮੀ ਹਿਮਾਲਿਆ, ਪੱਛਮੀ ਰਾਜਸਥਾਨ, ਸੌਰਾਸ਼ਟਰ ਅਤੇ ਕੱਛ, ਅੰਦਰੂਨੀ ਕਰਨਾਟਕ ਅਤੇ ਤਾਮਿਲਨਾਡੂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।









