ਪਹੁੰਚੇ ਜਲੰਧਰ ਪੰਜਾਬੀ ਗਾਇਕ ਬੱਬੂ ਮਾਨ,  ਕਰਨ ਔਜਲਾ ‘ਤੇ ਜੁੱਤੀ ਸੁੱਟਣ ਦੀ ਘਟਨਾ’ਤੇ ਕਹੀ ਆਹ ਗੱਲ ||Entertainment News

0
156

ਪਹੁੰਚੇ ਜਲੰਧਰ ਪੰਜਾਬੀ ਗਾਇਕ ਬੱਬੂ ਮਾਨ,  ਕਰਨ ਔਜਲਾ ‘ਤੇ ਜੁੱਤੀ ਸੁੱਟਣ ਦੀ ਘਟਨਾ’ਤੇ ਕਹੀ ਆਹ ਗੱਲ

 

 

ਲੰਡਨ ‘ਚ ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਦੇ ਸ਼ੋਅ ਦੌਰਾਨ ਉਨ੍ਹਾਂ ‘ਤੇ ਜੁੱਤੀ ਸੁੱਟੀ ਗਈ ਜੋ ਉਨ੍ਹਾਂ ਦੇ ਚਿਹਰੇ ‘ਤੇ ਲੱਗੀ। ਇਸ ਸਬੰਧੀ ਅੱਜ ਜਲੰਧਰ ਵਿਖੇ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਵੱਡੇ ਗਾਇਕ ਬੱਬੂ ਮਾਨ ਨੇ ਉਕਤ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ।

ਇਹ ਵੀ ਪੜ੍ਹੋ- ਮੋਇਨ ਅਲੀ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ

ਬੱਬੂ ਮਾਨ ਨੂੰ ਦੱਸਿਆ ਕਿ ਇਹ ਘਟਨਾ ਸ਼ਰਮਨਾਕ ਹੈ, ਕਰਨ ਬਹੁਤ ਪਿਆਰਾ ਬੱਚਾ ਹੈ। ਕਰਨ ਮੇਰਾ ਛੋਟਾ ਭਰਾ ਹੈ ਅਤੇ ਪੰਜਾਬ ਦਾ ਨਵਾਂ ਕਲਾਕਾਰ ਹੈ। ਉਸ ਨੂੰ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ. ਉਸ ਨਾਲ ਜੋ ਹੋਇਆ ਉਹ ਬਹੁਤ ਗਲਤ ਹੈ। ਉਨ੍ਹਾਂ ਅੱਗੇ ਕਿਹਾ ਕਿ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾਣ। ਅੰਤ ‘ਚ ਕਿਸਾਨਾਂ ਦੇ ਸਵਾਲ ‘ਤੇ ਉਨ੍ਹਾਂ ਕਿਹਾ ਕਿ ਕਿਸਾਨ-ਮਜ਼ਦੂਰ ਏਕਤਾ ਜ਼ਿੰਦਾਬਾਦ, ਇਹ ਸੀ ਅਤੇ ਹਮੇਸ਼ਾ ਰਹੇਗੀ।

 

LEAVE A REPLY

Please enter your comment!
Please enter your name here