ਇਤਿਹਾਸਕ ਚਰਚ ਵੇਚਣ ਦੇ ਮਾਮਲੇ ‘ਚ FIR: ਦਰਜ, ਇੱਕ ਮਹਿਲਾ ਸਮੇਤ 2 ਠੱਗ ਨਾਮਜ਼ਦ
ਜਲੰਧਰ ਵਿੱਚ ਇੱਕ ਠੱਗ ਨੇ 135 ਸਾਲ ਪੁਰਾਣਾ ਗੋਲਕਨਾਥ ਚਰਚ ਵੇਚ ਦਿੱਤਾ ਸੀ। ਸਿਟੀ ਪੁਲਿਸ ਨੇ ਜਾਂਚ ਤੋਂ ਬਾਅਦ ਇਸ ਸਬੰਧੀ ਐਫ.ਆਈ.ਆਰ. ਦਰਜ ਕਰ ਲਈ ਹੈ। ਐਫਆਈਆਰ ਵਿੱਚ ਦੋ ਲੋਕਾਂ ਦੇ ਨਾਮ ਦਰਜ ਹਨ। ਜਿਨ੍ਹਾਂ ਦੀ ਪਛਾਣ ਜੌਰਡਨ ਮਸੀਹ ਵਾਸੀ ਨਿਊ ਕਲਵਰੀ ਚਰਚ, ਮਿਸ਼ਨ ਕੰਪਾਉਂਡ, ਲੁਧਿਆਣਾ ਅਤੇ ਮੈਰੀ ਵਿਲਸਨ ਵਾਸੀ ਅੰਬੇਡਕਰ ਨਗਰ, ਲੁਧਿਆਣਾ ਵਜੋਂ ਹੋਈ ਹੈ, ਵਿਰੁੱਧ ਆਈਪੀਸੀ ਦੀ ਧਾਰਾ 420 ਅਤੇ 120-ਬੀ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਨੌਜਵਾਨ ‘ਤੇ ਜਾਨਲੇਵਾ ਹਮਲਾ ਕਰਨ ਦੇ ਮਾਮਲੇ ‘ਚ 2 ਹਮਲਾਵਰਾਂ ਨੂੰ 5-5 ਸਾਲ ਦੀ ਕੈਦ || Today News
ਫਿਲਹਾਲ ਦੋਸ਼ੀਆਂ ਦੀ ਗ੍ਰਿਫਤਾਰੀ ਬਾਕੀ ਹੈ। ਐਫਆਈਆਰ ਵਿੱਚ ਖੁਲਾਸਾ ਹੋਇਆ ਹੈ ਕਿ ਮੁਲਜ਼ਮਾਂ ਨੇ ਚਰਚ ਨੂੰ ਸਿਰਫ਼ 5 ਕਰੋੜ ਰੁਪਏ ਵਿੱਚ ਵੇਚਿਆ ਸੀ। ਇਸ ਧੋਖਾਧੜੀ ਦੀ ਐਫਆਈਆਰ ਨਵੀ ਬਾਰਾਦਰੀ ਥਾਣੇ ਵਿੱਚ ਦਰਜ ਕੀਤੀ ਗਈ ਹੈ। ਜਲਦੀ ਹੀ ਪੁਲਿਸ ਮਾਮਲੇ ਦੇ ਦੋਸ਼ੀਆਂ ਨੂੰ ਨੋਟਿਸ ਜਾਰੀ ਕਰਕੇ ਜਾਂਚ ਵਿੱਚ ਸ਼ਾਮਿਲ ਕਰੇਗੀ, ਜੇਕਰ ਉਹ ਸਹਿਯੋਗ ਨਹੀਂ ਕਰਦੇ ਤਾਂ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਪੁਲਿਸ ਨੇ ਤੁਰੰਤ ਪ੍ਰਭਾਵ ਨਾਲ ਐਫ.ਆਈ.ਆਰ. ਕੀਤੀ ਦਰਜ
ਦੱਸ ਦੇਈਏ ਕਿ ਜਦੋਂ ਸ਼ਰਧਾਲੂਆਂ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਹ ਸ਼ੁੱਕਰਵਾਰ ਦੇਰ ਰਾਤ ਚਰਚ ਪਹੁੰਚੇ ਅਤੇ ਮਾਮਲੇ ‘ਚ ਕਾਰਵਾਈ ਦੀ ਮੰਗ ਕਰਨ ਲੱਗੇ। ਇਸ ਸਬੰਧੀ ਕਮਿਸ਼ਨਰੇਟ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ ਤੇ ਕਾਰਵਾਈ ਦੀ ਮੰਗ ਕੀਤੀ ਗਈ ਸੀ। ਧਾਰਮਿਕ ਮਾਮਲੇ ਨੂੰ ਦੇਖਦੇ ਹੋਏ ਪੁਲਿਸ ਨੇ ਤੁਰੰਤ ਪ੍ਰਭਾਵ ਨਾਲ ਐਫ.ਆਈ.ਆਰ. ਦਰਜ ਕਰ ਲਈ ਹੈ ਅਤੇ ਜਾਂਚ ਵੀ ਜਾਰੀ ਹੈ।









