ਇੰਗਲੈਂਡ ‘ਚ ਪੰਜਾਬੀ ਨੌਜਵਾਨ ਦੀ ਹੋਈ ਮੌ.ਤ
ਇੰਗਲੈਂਡ ‘ਚ ਜਲੰਧਰ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਲੋਹੀਆਂ ਖਾਸ ਦੇ ਪਿੰਡ ਗਿੱਦੜਪਿੰਡੀ ਦੇ ਰਹਿਣ ਵਾਲੇ ਗੁਰਵੰਸ਼ਦੀਪ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੀ ਉਮਰ ਮਹਿਜ਼ 19 ਸਾਲ ਸੀ, ਜੋ ਕਿ ਪੜ੍ਹਾਈ ਦੇ ਲਈ ਇੰਗਲੈਂਡ ਗਿਆ ਸੀ। ਬੀਤੇ ਦਿਨ ਪਰਿਵਾਰ ਨੂੰ ਪੁੱਤ ਦੀ ਮੌਤ ਦੇ ਬਾਰੇ ਪਤਾ ਲੱਗਿਆ, ਜਿਸਦੇ ਬਾਅਦ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ।
ਮ੍ਰਿਤਕ ਨੌਜਵਾਨ ਮੱਧ ਵਰਗੀ ਪਰਿਵਾਰ ਨਾਲ ਰੱਖਦਾ ਸੀ ਸਬੰਧ
ਪਿੰਡ ਗਿੱਦੜਪਿੰਡੀ ਦਾ ਰਹਿਣ ਵਾਲਾ ਗੁਰਵੰਸ਼ਦੀਪ ਸਿੰਘ ਇੱਕ ਮੱਧ ਵਰਗੀ ਪਰਿਵਾਰ ਨਾਲ ਸਬੰਧ ਰੱਖਦਾ ਸੀ। ਉਹ ਚੰਗੇ ਭਵਿੱਖ ਲਈ ਇੰਗਲੈਂਡ ਗਿਆ ਸੀ। ਪਰ ਉੱਥੇ ਬੀਤੇ ਦਿਨ ਉਸਦੀ ਮੌਤ ਹੋ ਗਈ। ਜਿਸਦੇ ਬਾਅਦ ਪਰਿਵਾਰ ਨੂੰ ਗੁਰਵੰਸ਼ਦੀਪ ਦੀ ਮੌਤ ਦੀ ਜਾਣਕਾਰੀ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਗੁਰਵੰਸ਼ਦੀਪ ਸਿੰਘ 13 ਜੁਲਾਈ ਨੂੰ ਭਾਰਤ ਤੋਂ ਇੰਗਲੈਂਡ ਗਿਆ ਸੀ।
ਇਹ ਵੀ ਪੜ੍ਹੋ:ਵੱਡੀ ਵਾਰਦਾਤ, ਘਰ ਦੇ ਬਾਹਰ ਬੈਠੇ ਭਾਜਪਾ ਆਗੂ ਦਾ ਸਵੇਰੇ-ਸਵੇਰੇ ਗੋਲੀਆਂ ਮਾਰ ਕੇ ਕਤਲ || Latest News
ਮ੍ਰਿਤਕ ਦੇ ਦੋਸਤਾਂ ਨੇ ਪਰਿਵਾਰ ਨੂੰ ਦੱਸਿਆ ਕਿ ਉਹ ਦੋ-ਤਿੰਨ ਹਫ਼ਤੇ ਹੀ ਠੀਕ ਸੀ, ਜਿਸ ਤੋਂ ਬਾਅਦ ਉਸਦੀ ਤਬੀਅਤ ਵਿਗੜ ਗਈ। 22 ਅਗਸਤ ਨੂੰ ਉਸਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਸੀ। ਡਾਕਟਰਾਂ ਮੁਤਾਬਕ ਉਦੇ ਦਿਮਾਗ ਵਿੱਚ ਖੂਨ ਦੇ ਧੱਬੇ ਜੰਮ ਗਏ ਸਨ। ਜਿਸਦੇ ਕਾਰਨ ਉਹ ਜ਼ਿੰਦਗੀ ਦੀ ਜੰਗ ਹਾਰ ਗਿਆ। ਪਰਿਵਾਰ ਨੂੰ ਦੱਸਿਆ ਗਿਆ ਕਿ ਗੁਰਵੰਸ਼ਦੀਪ ਨੂੰ ਬ੍ਰੇਨ ਹੈਮਰੇਜ ਸੀ, ਜਿਸਦਿਆਂ ਚੱਲਦਿਆਂ ਉਸਦੀ ਮੌਤ ਹੋ ਗਈ। ਪਰਿਵਾਰ ਨੇ ਭਾਰਤ ਸਰਕਾਰ ਤੇ ਸੰਸਥਾਵਾਂ ਨੂੰ ਮਦਦ ਦੀ ਗੁਹਾਰ ਲਗਾਉਂਦਿਆਂ ਪੁੱਤ ਦੀ ਦੇਹ ਨੂੰ ਭਾਰਤ ਲਿਆਉਣ ਵਿੱਚ ਮਦਦ ਕੀਤੀ ਜਾਵੇ।