ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਸੰਭਾਵਨਾ , ਜਾਣੋ ਕਿੱਥੇ -ਕਿੱਥੇ ਹੋਵੇਗੀ ਬਾਰਿਸ਼ || News of Punjab

0
237
Chance of rain in these districts of Punjab, know where - where will it rain

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਸੰਭਾਵਨਾ , ਜਾਣੋ ਕਿੱਥੇ -ਕਿੱਥੇ ਹੋਵੇਗੀ ਬਾਰਿਸ਼

ਪੰਜਾਬ ‘ਚ ਅੱਜ ਸਵੇਰ ਤੋਂ ਮੀਂਹ ਪੈ ਰਿਹਾ ਹੈ। ਚੰਡੀਗੜ੍ਹ ਦੇ ਨਾਲ-ਨਾਲ ਪੰਜਾਬ ਦੇ ਸੱਤ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੇ ਆਸਾਰ ਬਣ ਰਹੇ ਹਨ। ਅੱਜ ਦਾ ਤਾਪਮਾਨ 24 ਤੋਂ 37 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਜ਼ਿਆਦਾਤਰ ਜ਼ਿਲਿਆਂ ਵਿੱਚ ਬੱਦਲ ਨਹੀਂ ਛਾਏ

ਉੱਥੇ ਹੀ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਦੀ ਸੰਭਾਵਨਾ ਦੇ ਬਾਵਜੂਦ ਜ਼ਿਆਦਾਤਰ ਜ਼ਿਲਿਆਂ ਵਿੱਚ ਬੱਦਲ ਨਹੀਂ ਛਾਏ। ਰੂਪਨਗਰ ਵਿੱਚ 8.5 ਮਿਮੀ., ਫ਼ਿਰੋਜ਼ਪੁਰ ਵਿੱਚ 3.5 ਮਿਮੀ., ਲੁਧਿਆਣਾ ਦੇ ਸਮਰਾਲਾ ਵਿੱਚ 0.5 ਮਿਮੀ. ਮੀਂਹ ਦਰਜ ਕੀਤਾ ਗਿਆ। ਪਰ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਹਲਕੀ ਬੱਦਲਵਾਈ ਹੋਣ ਤੋਂ ਬਾਅਦ ਪੰਜਾਬ ਦੇ ਔਸਤ ਤਾਪਮਾਨ ਵਿੱਚ 1.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ । ਇਸ ਤੋਂ ਇਲਾਵਾ ਪੰਜਾਬ ਦੇ ਜਲੰਧਰ ਦੇ ਸਮਰਾਲਾ ਵਿੱਚ ਵੱਧ ਤੋਂ ਵੱਧ ਤਾਪਮਾਨ 36.6 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਜੇਕਰ ਅੱਜ ਮੀਂਹ ਨਹੀਂ ਪੈਂਦਾ ਤਾਂ ਆਉਣ ਵਾਲੇ ਦਿਨਾਂ ਵਿੱਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਬਹੁਤ ਘੱਟ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ :ਹਰਿਆਣਾ ਚੋਣਾਂ ਵਿਚਾਲੇ ਭਾਜਪਾ ਸੰਸਦ ਮੈਂਬਰ ‘ਤੇ ਜਾਨਲੇਵਾ ਹਮਲਾ, ਕੈਂਟਰ ਨਾਲ ਕੁਚਲਣ ਦੀ ਕੋਸ਼ਿਸ਼

ਘੱਟ ਬਾਰਿਸ਼ ਨੇ ਜਲ ਭੰਡਾਰਾਂ ਨੂੰ ਪ੍ਰਭਾਵਿਤ ਕੀਤਾ

ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਇਸ ਸਾਲ ਘੱਟ ਬਾਰਿਸ਼ ਨੇ ਜਲ ਭੰਡਾਰਾਂ ਨੂੰ ਪ੍ਰਭਾਵਿਤ ਕੀਤਾ ਹੈ। ਹਿਮਾਚਲ ਪ੍ਰਦੇਸ਼ ਦੇ ਤਿੰਨ ਅਤੇ ਪੰਜਾਬ ਦੇ ਇੱਕ ਜਲ ਭੰਡਾਰ ਦਾ ਪਾਣੀ ਦਾ ਪੱਧਰ ਚਿੰਤਾਜਨਕ ਪੱਧਰ ‘ਤੇ ਹੈ। ਹਿਮਾਚਲ ਪ੍ਰਦੇਸ਼ ਦੇ ਤਿੰਨ ਜਲ ਭੰਡਾਰਾਂ ਵਿੱਚ ਪਾਣੀ ਦਾ ਪੱਧਰ ਆਮ ਨਾਲੋਂ 21 ਫੀਸਦੀ ਅਤੇ ਪੰਜਾਬ ਦੇ ਇਕਲੌਤੇ ਜਲ ਭੰਡਾਰ ਵਿੱਚ ਪਾਣੀ ਦਾ ਪੱਧਰ ਆਮ ਨਾਲੋਂ 59 ਫੀਸਦੀ ਘੱਟ ਹੈ।

 

 

 

 

 

 

 

LEAVE A REPLY

Please enter your comment!
Please enter your name here