ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ
ਕੈਨੇਡਾ ‘ਚ ਪੜ੍ਹਾਈ ਲਈ ਗਏ ਫ਼ਿਰੋਜ਼ਪੁਰ ਦੇ ਕਸਬਾ ਮੱਲਾਂਵਾਲਾ ਦੇ 23 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ ਹੈ। ਨੌਜਵਾਨ ਦੀ ਮੌਤ ਦੀ ਖ਼ਬਰ ਸੁਣ ਕੇ ਪਰਿਵਾਰ ਵਿਚ ਸੋਗ ਦੀ ਲਹਿਰ ਹੈ।
ਕੈਨੇਡਾ ‘ਚ ਪੜ੍ਹਾਈ ਕਰਨ ਗਿਆ ਸੀ ਮ੍ਰਿਤਕ ਨੌਜਵਾਨ
ਮ੍ਰਿਤਕ ਨੌਜਵਾਨ ਦੇ ਪਿਤਾ ਬਲਵਿੰਦਰ ਸਿੰਘ ਵਾਸੀ ਚਹਿਲ ਢੱਕੀ ਮੱਲਾਂਵਾਲਾ ਨੇ ਦੱਸਿਆ ਕਿ ਉਸ ਦਾ ਲੜਕਾ ਓਮਕਾਰ ਦੀਪ ਸਿੰਘ (ਉਮਰ ਕਰੀਬ 23 ਸਾਲ) ਢਾਈ ਸਾਲ ਪਹਿਲਾਂ ਕੈਨੇਡਾ ‘ਚ ਪੜ੍ਹਾਈ ਕਰਨ ਗਿਆ ਸੀ, ਜਿਸ ਦੀ ਪੜ੍ਹਾਈ ਲਗਭਗ ਖਤਮ ਹੋ ਚੁੱਕੀ ਸੀ। ਉਸ ਨੇ ਦੱਸਿਆ ਕਿ 1 ਸਤੰਬਰ ਦੀ ਰਾਤ ਨੂੰ ਉਸ ਨੇ ਆਪਣੇ ਲੜਕੇ ਓਮਕਾਰਦੀਪ ਨਾਲ ਮੋਬਾਈਲ ਫੋਨ ‘ਤੇ ਆਖਰੀ ਵਾਰ ਗੱਲ ਕੀਤੀ ਸੀ। ਇਸ ਤੋਂ ਬਾਅਦ ਉਸ ਦਾ ਫੋਨ ਬੰਦ ਹੁੰਦਾ ਰਿਹਾ।
ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਸੰਭਾਵਨਾ , ਜਾਣੋ ਕਿੱਥੇ -ਕਿੱਥੇ ਹੋਵੇਗੀ ਬਾਰਿਸ਼ || News of Punjab
ਉਸ ਨੇ ਕੈਨੇਡਾ ਰਹਿੰਦੇ ਰਿਸ਼ਤੇਦਾਰ ਨੂੰ ਦੱਸਿਆ ਤਾਂ ਉਸ ਨੇ ਇਹ ਵੀ ਦੱਸਿਆ ਕਿ ਓਮਕਾਰਦੀਪ ਦਾ ਮੋਬਾਈਲ ਫ਼ੋਨ ਬੰਦ ਸੀ। ਰਿਸ਼ਤੇਦਾਰ ਨੇ ਓਮਕਾਰ ਦੇ ਲਾਪਤਾ ਹੋਣ ਦੀ ਸੂਚਨਾ ਕੈਨੇਡੀਅਨ ਪੁਲਿਸ ਨੂੰ ਦਿੱਤੀ। 9 ਸਤੰਬਰ ਨੂੰ ਕੈਨੇਡਾ ਪੁਲਿਸ ਨੇ ਫੋਨ ਕਰਕੇ ਸੂਚਨਾ ਦਿੱਤੀ ਕਿ ਓਮਕਾਰ ਦੀਪ ਸਿੰਘ ਦੀ ਲਾਸ਼ ਦਰਿਆ ਦੇ ਕੰਢੇ ਬੁਰੀ ਹਾਲਤ ਵਿੱਚ ਪਈ ਹੈ।