ਅਰਵਿੰਦ ਕੇਜਰੀਵਾਲ ਦੀ ਜ਼ਮਾਨਤ, ਲੋਕਤੰਤਰ ਦੀ ਜਿੱਤ: ਜੌੜਾਮਾਜਰਾ || Today News

0
145

ਅਰਵਿੰਦ ਕੇਜਰੀਵਾਲ ਦੀ ਜ਼ਮਾਨਤ, ਲੋਕਤੰਤਰ ਦੀ ਜਿੱਤ: ਜੌੜਾਮਾਜਰਾ

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਇਸ ਨੂੰ ਜਮਹੂਰੀ ਕਦਰਾਂ-ਕੀਮਤਾਂ ਦੀ ਅਹਿਮ ਜਿੱਤ ਦੱਸਿਆ ਹੈ।

ਤਾਨਾਸ਼ਾਹੀ ਤਾਕਤਾਂ ਨੂੰ ਸੱਚਾਈ ਤੇ ਇਮਾਨਦਾਰੀ ਦੀ ਤਾਕਤ ਅੱਗੇ ਝੁਕਣ ਲਈ ਕਰ ਦਿੱਤਾ ਮਜਬੂਰ

ਸ. ਚੇਤਨ ਸਿੰਘ ਜੌੜਾਮਾਜਰਾ ਨੇ ਪਾਰਟੀ ਮੈਂਬਰਾਂ ਨਾਲ ਸ੍ਰੀ ਅਰਵਿੰਦ ਕੇਜਰੀਵਾਲ ਦੀ ਰਿਹਾਈ ਦਾ ਜਸ਼ਨ ਮਨਾਉਂਦਿਆਂ ਕਿਹਾ ਕਿ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਨੂੰ ਸੱਚਾਈ ਅਤੇ ਇਮਾਨਦਾਰੀ ਦੀ ਤਾਕਤ ਅੱਗੇ ਝੁਕਣ ਲਈ ਮਜਬੂਰ ਕਰ ਦਿੱਤਾ ਹੈ।

Haryana Election: ਭਾਜਪਾ ਦੇ ਸਾਬਕਾ ਮੰਤਰੀ ਕਾਂਗਰਸ ‘ਚ ਹੋਏ ਸ਼ਾਮਲ, ਟਿਕਟ ਨਾ ਮਿਲਣ ‘ਤੇ ਨਾਰਾਜ਼ || Haryana News

ਸ. ਜੌੜਾਮਾਜਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਸ਼ੁਰੂ ਤੋਂ ਹੀ ਇਸ ਗੱਲ ‘ਤੇ ਕਾਇਮ ਹੈ ਕਿ ਸ੍ਰੀ ਕੇਜਰੀਵਾਲ ਖਿਲਾਫ਼ ਕੇਸ ਬੇਬੁਨਿਆਦ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਕਿਹਾ ਸੀ ਕਿ ਇਹ ਪੂਰਾ ਮਾਮਲਾ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਝੂਠ ਦੇ ਆਧਾਰ ‘ਤੇ ਬਣਾਇਆ ਗਿਆ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕੇਜਰੀਵਾਲ ਅਤੇ ‘ਆਪ’ ਦੀ ਸਾਖ ਨੂੰ ਢਾਹ ਲਾਉਣ ਲਈ ਝੂਠ ਦੀ ਬੁਨਿਆਦ ‘ਤੇ ਮਾਮਲੇ ਬਣਾਏ। ਸ. ਜੌੜਾਮਾਜਰਾ ਨੇ ਕਿਹਾ ਕਿ ਜ਼ਮਾਨਤ ਦੇ ਫੈਸਲੇ ਨੇ ਅੱਜ ਮੋਦੀ ਅਤੇ ਜਾਂਚ ਏਜੰਸੀਆਂ ਦੇ ਝੂਠ ਦਾ ਪਰਦਾਫਾਸ਼ ਕਰ ਦਿੱਤਾ ਹੈ।

ਫ਼ਰੀਦਕੋਟ: ਸਪੀਕਰ ਸੰਧਵਾਂ ਨੇ ਕੀਤਾ ਸਿਵਲ ਹਸਪਤਾਲ ਦਾ ਦੌਰਾ || Punjab News

ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਸ. ਜੌੜਾਮਾਜਰਾ ਨੇ ਸਿਆਸੀ ਵਿਰੋਧੀਆਂ ਨੂੰ ਦਬਾਉਣ ਲਈ ਕਾਨੂੰਨ ਲਾਗੂਕਰਨ ਏਜੰਸੀਆਂ ਦੀ ਦੁਰਵਰਤੋਂ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਦੀ ਕਰੜੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਅਦਾਲਤ ਦਾ ਇਹ ਫੈਸਲਾ ਭਾਜਪਾ ਲਈ ਫਟਕਾਰ ਹੈ ਅਤੇ ਇਸ ਫੈਸਲੇ ਨਾਲ ਇਹ ਸੰਦੇਸ਼ ਗਿਆ ਹੈ ਕਿ ਦੇਸ਼ ਵਿੱਚ ਸੰਵਿਧਾਨ ਹੀ ਸਰਬਉੱਚ ਹੈ, ਨਾ ਕਿ ਕੋਈ ਤਾਨਾਸ਼ਾਹ।

ਤਾਨਾਸ਼ਾਹੀ ਚਾਲਾਂ ਦਾ ਸਾਹਮਣਾ

ਕੈਬਨਿਟ ਮੰਤਰੀ ਨੇ ਕਿਹਾ ਕਿ ਭਾਜਪਾ ਨੂੰ ਆਪਣੀਆਂ ਵਿਰੋਧੀ ਸਿਆਸੀ ਧਿਰਾਂ ਖਿਲਾਫ਼ ਅਪਣਾਈਆਂ ਦਮਨਕਾਰੀ ਨੀਤੀਆਂ ਦੇ ਨਤੀਜੇ ਭੁਗਤਣੇ ਪੈਣਗੇ। ਉਨ੍ਹਾਂ ਕਿਹਾ ਕਿ ਜਦੋਂ ਤਾਨਾਸ਼ਾਹੀ ਚਾਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਸਾਡਾ ਸੰਵਿਧਾਨ ਆਮ ਨਾਗਰਿਕਾਂ ਦੇ ਅਧਿਕਾਰਾਂ ਦੀ ਰਾਖੀ ਲਈ ਡਟ ਕੇ ਖੜ੍ਹਦਾ ਹੈ।

LEAVE A REPLY

Please enter your comment!
Please enter your name here