MP ਅੰਮ੍ਰਿਤਪਾਲ ਸਿੰਘ ਨੂੰ HC ਨੇ ਭੇਜਿਆ ਨੋਟਿਸ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਸੰਸਦੀ ਮੈਂਬਰਸ਼ਿਪ ਨੂੰ ਚੁਣੌਤੀ ਦੇਣ ਦੇ ਮਾਮਲੇ ਵਿੱਚ ਨੋਟਿਸ ਜਾਰੀ ਕੀਤਾ ਹੈ। ਵਿਕਰਮਜੀਤ ਸਿੰਘ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਸੰਸਦ ਮੈਂਬਰ ਵਜੋਂ ਅਯੋਗ ਠਹਿਰਾਉਣ ਲਈ ਪਟੀਸ਼ਨ ਦਾਇਰ ਕੀਤੀ ਗਈ ਹੈ। ਜਿਸ ਦੀ ਅੱਜ ਹਾਈਕੋਰਟ ਵਿੱਚ ਸੁਣਵਾਈ ਹੋਈ। ਹਾਈ ਕੋਰਟ ਨੇ ਅੰਮ੍ਰਿਤਪਾਲ ਸਿੰਘ ਨੂੰ 25 ਅਕਤੂਬਰ ਤੱਕ ਜਵਾਬ ਦਾਖ਼ਲ ਕਰਨ ਲਈ ਨੋਟਿਸ ਜਾਰੀ ਕੀਤਾ ਹੈ।
ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸੁਵਿਧਾ ਕੈਂਪਾਂ ਦਾ ਵੱਡਾ ਯੋਗਦਾਨ: ਵਿਨੀਤ ਕੁਮਾਰ || Punjab News
ਧਰਮ ਦੇ ਨਾਂ ‘ਤੇ ਵੋਟਾਂ ਮੰਗਣ ਦਾ ਇਲਜ਼ਾਮ
ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਅਦਾਲਤ ਵਿੱਚ ਪੁੱਜੇ ਵਿਕਰਮਜੀਤ ਸਿੰਘ ਨੇ ਪਟੀਸ਼ਨ ਵਿੱਚ ਇਲਜ਼ਾਮ ਲਾਇਆ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਨਾਮਜ਼ਦਗੀ ਪੱਤਰਾਂ ਵਿੱਚ ਕਈ ਅਹਿਮ ਜਾਣਕਾਰੀਆਂ ਛੁਪਾਈਆਂ ਹਨ ਅਤੇ ਆਪਣੇ ਚੋਣ ਖਰਚੇ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ। ਜਿਵੇਂ ਕਿ ਉਹਨਾਂ ਦੀ ਹਮਾਇਤ ਵਿਚ ਰੋਜ਼ਾਨਾ ਕਈ ਮੀਟਿੰਗਾਂ ਕੀਤੀਆਂ ਗਈਆਂ ਅਤੇ ਪੈਸਾ ਕਿੱਥੇ ਖਰਚ ਕੀਤਾ ਗਿਆ, ਇਸ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ ਹੈ। ਉਹਨਾਂ ਨੇ ਅੰਮ੍ਰਿਤਪਾਲ ਸਿੰਘ ‘ਤੇ ਧਾਰਮਿਕ ਪਛਾਣ ਦੀ ਵਰਤੋਂ ਕਰਕੇ ਧਰਮ ਦੇ ਨਾਂ ‘ਤੇ ਵੋਟਾਂ ਮੰਗਣ ਦਾ ਇਲਜ਼ਾਮ ਲਾਇਆ ਹੈ।