ਜੰਮੂ-ਕਸ਼ਮੀਰ: ਕਿਸ਼ਤਵਾੜ ‘ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਦੇ ਚਤਾਰੂ ‘ਚ ਬੀਤੇ ਸ਼ੁੱਕਰਵਾਰ ਨੂੰ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਹੋਏ ਮੁਕਾਬਲੇ ‘ਚ ਫੌਜ ਦੇ ਦੋ ਜਵਾਨ ਸ਼ਹੀਦ ਹੋ ਗਏ। ਇਨ੍ਹਾਂ ਦੀ ਪਛਾਣ ਵਾਈਟ ਨਾਈਟ ਕੋਰ ਦੇ ਨਾਇਬ ਸੂਬੇਦਾਰ ਵਿਪਨ ਕੁਮਾਰ ਅਤੇ ਕਾਂਸਟੇਬਲ ਅਰਵਿੰਦ ਸਿੰਘ ਵਜੋਂ ਹੋਈ ਹੈ।
ਇਹ ਵੀ ਪੜ੍ਹੋ- Breaking News: ਬੀਤੇ ਕੱਲ੍ਹ ਦੀਆਂ ਚੋਣਵੀਆਂ ਖ਼ਬਰਾਂ 13-9-2024
ਦੋ ਹੋਰ ਜ਼ਖਮੀ ਜਵਾਨਾਂ ਦਾ ਇਲਾਜ ਚੱਲ ਰਿਹਾ ਹੈ। ਸੁਰੱਖਿਆ ਬਲਾਂ ਨੇ ਪਿੰਗਨਾਲ ਦੁੱਗੜਾ ਦੇ ਜੰਗਲਾਂ ‘ਚ ਲੁਕੇ 3-4 ਅੱਤਵਾਦੀਆਂ ਨੂੰ ਘੇਰ ਲਿਆ ਹੈ। ਮੁਕਾਬਲਾ ਅਜੇ ਵੀ ਜਾਰੀ ਹੈ।
ਚੱਕ ਟੇਪਰ ਕਰੀਰੀ ਪੱਤਣ ਇਲਾਕੇ ਵਿੱਚ ਵੀ ਮੁੱਠਭੇੜ ਸ਼ੁਰੂ
ਸੁਰੱਖਿਆ ਬਲਾਂ ਨੇ ਚਤਰੂ ਪੱਟੀ ਦੇ ਨਈਦਘਾਮ ਇਲਾਕੇ ‘ਚ ਜੈਸ਼-ਏ-ਮੁਹੰਮਦ ਦੇ ਤਿੰਨ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਸੂਚਨਾ ਮਿਲਣ ਤੋਂ ਬਾਅਦ ਤਲਾਸ਼ੀ ਮੁਹਿੰਮ ਚਲਾਈ ਸੀ। ਫਿਰ ਮੁਕਾਬਲਾ ਹੋਇਆ।
ਇੱਥੇ ਸ਼ੁੱਕਰਵਾਰ ਦੇਰ ਰਾਤ ਬਾਰਾਮੂਲਾ ਦੇ ਚੱਕ ਟੇਪਰ ਕਰੀਰੀ ਪੱਤਣ ਇਲਾਕੇ ਵਿੱਚ ਵੀ ਮੁੱਠਭੇੜ ਸ਼ੁਰੂ ਹੋ ਗਈ। ਕਸ਼ਮੀਰ ਜ਼ੋਨ ਪੁਲਸ ਨੇ ਐਕਸ ‘ਤੇ ਇਕ ਪੋਸਟ ‘ਚ ਇਹ ਜਾਣਕਾਰੀ ਦਿੱਤੀ।