ਸੜਕ ਹਾਦਸੇ ‘ਚ 2 ਸਾਲਾ ਬੱਚੀ ਦੀ ਦਰਦਨਾਕ ਮੌ.ਤ
ਗੁਰਦਾਸਪੁਰ ਸੜਕ ਹਾਦਸੇ ‘ਚ ਇੱਕ ਮਾਸੂਮ ਬੱਚੀ ਦੀ ਮੌ.ਤ ਹੋ ਗਈ। ਤੇਜ਼ ਰਫ਼ਤਾਰ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਵੱਲੋਂ ਸਕੂਟਰ ਸਵਾਰ ਵਿਅਕਤੀ ਨੂੰ ਟੱਕਰ ਮਾਰ ਦੇਣ ਕਾਰਨ 2 ਸਾਲਾ ਬੱਚੀ ਦੀ ਮੌਤ ਹੋ ਗਈ ਅਤੇ ਉਸ ਦਾ ਪਿਤਾ ਗੰਭੀਰ ਜ਼ਖ਼ਮੀ ਹੋ ਗਿਆ। ਸਿਟੀ ਪੁਲੀਸ ਗੁਰਦਾਸਪੁਰ ਨੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਵੱਡੀ ਭਵਿੱਖਵਾਣੀ || Punjab News
ਇਸ ਸਬੰਧੀ ਏ.ਐਸ.ਆਈ ਹਰਜਿੰਦਰ ਸਿੰਘ ਨੇ ਦੱਸਿਆ ਕਿ ਅਮਰਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਹਰੀਜਨ ਬਸਤੀ ਨਵਾਂ ਟਾਂਡਾ ਥਾਣਾ ਬਹਿਰਾਮਪੁਰ ਨੇ ਦੱਸਿਆ ਕਿ ਉਸ ਦੇ ਚਾਚੇ ਦਾ ਲੜਕਾ ਰਣਜੀਤ ਸਿੰਘ ਆਪਣੀ ਪਤਨੀ ਮਨਪ੍ਰੀਤ ਕੌਰ ਅਤੇ 2 ਸਾਲਾ ਲੜਕੀ ਗੁਰਬਾਜ਼ ਕੌਰ ਨਾਲ ਆਪਣੇ ਪਿੰਡ ਬਸਤੀ ਨਵਾਂ ਟਾਂਡਾ ਵਿਖੇ ਗਿਆ ਹੋਇਆ ਸੀ।
ਦੋ ਵਿਅਕਤੀਆਂ ਖ਼ਿਲਾਫ਼ ਕੇਸ
ਉਨ੍ਹਾਂ ਦਾ ਸਕੂਟਰ ਜਾ ਰਿਹਾ ਸੀ। ਜਦੋਂ ਉਹ ਦਿੱਲੀ ਪਬਲਿਕ ਸਕੂਲ, ਬਹਿਰਾਮਪੁਰ ਰੋਡ, ਗੁਰਦਾਸਪੁਰ ਨੇੜੇ ਪਹੁੰਚਿਆ ਤਾਂ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਸਵਾਰ ਜਵਤੇਸ਼ ਪੁੱਤਰ ਸ਼ਸ਼ੀ ਕੁਮਾਰ ਵਾਸੀ ਰੋਡੀ ਮੁਹੱਲਾ, ਪਾਰਥ ਵਾਸੀ ਨਵਾਂ ਬੱਸ ਸਟੈਂਡ ਗੁਰਦਾਸਪੁਰ ਨੇ ਉਸ ਦੇ ਸਕੂਟਰ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਉਹ ਸੜਕ ‘ਤੇ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਿਆ ਜਦਕਿ ਲੜਕੀ ਗੁਰਬਾਜ਼ ਕੌਰ ਦੀ ਨਿੱਜੀ ਹਸਪਤਾਲ ‘ਚ ਮੌਤ ਹੋ ਗਈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਦੱਸਿਆ ਕਿ ਦੋਵਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।