ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਭਰ ਵਿਚ ਨੌਜਨਾਵਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਰੂਪਨਗਰ ਜ਼ਿਲ੍ਹੇ ਵਿੱਚ 22 ਸਤੰਬਰ ਤੋਂ 30 ਸਤੰਬਰ 2024 ਤੱਕ ਜ਼ਿਲ੍ਹਾ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਸ਼ੀਜਨ 3 ਕਰਵਾਈਆਂ ਜਾਣਗੀਆਂ।
ਇਹ ਜਾਣਕਾਰੀ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕਰਵਾਈਆਂ ਜਾਣ ਵਾਲੀਆਂ ਖੇਡਾਂ ਦੀਆਂ ਅਗਾਊਂ ਤਿਆਰੀਆਂ ਨੂੰ ਲੈ ਕੇ ਵਿਸ਼ੇਸ਼ ਮੀਟਿੰਗ ਦੌਰਾਨ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।
ਸੜਕ ਹਾਦਸੇ ‘ਚ 2 ਸਾਲਾ ਬੱਚੀ ਦੀ ਦਰਦਨਾਕ ਮੌ.ਤ || Punjab News
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁਕਾਬਲਿਆਂ ਤੋਂ ਪਹਿਲਾਂ ਉਹ ਖੁਦ ਖੇਡ ਮੈਦਾਨਾਂ ਦਾ ਨਿਰੀਖਣ ਕਰਨਗੇ ਅਤੇ ਪ੍ਰਬੰਧਾਂ ਦੀ ਸਮੀਖਿਆ ਵੀ ਕਰਨਗੇ ਤਾਂ ਜੋ ਖਿਡਾਰੀਆਂ ਨੂੰ ਹਰ ਪੱਧਰ ਉੱਤੇ ਮਿਆਰੀ ਸਹੂਲਤਾਂ ਮਿਲ ਸਕਣ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ਉੱਤੇ ਹੋਣ ਵਾਲੀਆਂ ਖੇਡਾਂ ਦੇ ਮੱਦੇਨਜ਼ਰ ਸਾਫ਼-ਸਫ਼ਾਈ ਕਰਵਾਉਣੀ ਲਾਜ਼ਮੀ ਬਣਾਈ ਜਾਵੇ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਖੇਡਾਂ ਵਾਲੇ ਸਥਾਨਾਂ ਉੱਤੇ ਐਬੂਲੈਂਸਾਂ ਤੇ ਮੈਡੀਕਲ ਟੀਮਾਂ ਦਾ ਪੁਖਤਾ ਪ੍ਰਬੰਧ ਕਰਨਾ ਯਕੀਨੀ ਬਣਾਇਆ ਜਾਵੇ।
ਲੜਾਈ ਝਗੜੇ ਤੋਂ ਬਚਾਓ ਲਈ 2-2 ਪੁਲਿਸ ਮੁਲਾਜ਼ਮ (ਮੈਨ ਅਤੇ ਵੁਮੈਨ) ਦੀਆਂ ਡਿਊਟੀਆਂ
ਇਸ ਮੌਕੇ ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਖੇਡਾਂ ਵਾਲੇ ਸਥਾਨਾਂ ਉੱਤੇ ਖ਼ਿਡਾਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਤੇ ਕਿਸੇ ਵੀ ਤਰ੍ਹਾਂ ਦੇ ਲੜਾਈ ਝਗੜੇ ਤੋਂ ਬਚਾਓ ਲਈ 2-2 ਪੁਲਿਸ ਮੁਲਾਜ਼ਮ (ਮੈਨ ਅਤੇ ਵੁਮੈਨ) ਦੀਆਂ ਡਿਊਟੀਆਂ ਲਗਾਈਆਂ ਜਾਣ ਤੇ ਨਾਲ ਹੀ ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਯਕੀਨੀ ਬਣਾਉਣ ਤਾਂ ਜੋ ਖਿਡਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਵੇ।
ਇਸ ਤੋਂ ਇਲਾਵਾ ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਵੱਧ ਤੋਂ ਵੱਧ ਜਾਗਰੂਕ ਕਰਨ ਅਤੇ ਸਕੂਲਾਂ ਵਿਚ ਕਰਵਾਈਆਂ ਜਾਣ ਵਾਲੀਆਂ ਖੇਡਾਂ ਵਿਚ ਭਾਗ ਲੈਣ ਲਈ ਪ੍ਰੇਰਿਤ ਕਰਨ।
ਹਰੇਕ ਖੇਡ ਮੈਦਾਨ ਵਿੱਚ ਚੇਜਿੰਗ ਰੂਮ ਜਰੂਰੀ
ਜ਼ਿਲ੍ਹਾ ਖੇਡ ਅਫ਼ਸਰ ਨੂੰ ਹਦਾਇਤ ਕਰਦਿਆਂ ਉਨ੍ਹਾਂ ਖ਼ਿਡਾਰੀਆਂ ਦੀ ਚੰਗੀ ਰਿਫਰੈਸ਼ਮੈਂਟ ਤੇ ਪੀਣ ਵਾਲਾ ਸਾਫ ਪਾਣੀ ਸੈਂਪਲਿੰਗ ਕਰਵਾ ਕੇ ਮੁਹੱਈਆਂ ਕਰਵਾਉਣ ਦੀ ਹਦਾਇਤ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਹਰੇਕ ਖੇਡ ਮੈਦਾਨ ਵਿੱਚ ਚੇਜਿੰਗ ਰੂਮ ਜਰੂਰੀ ਤੌਰ ਉੱਤੇ ਹੋਣ ਦੀ ਹਦਾਇਤ ਵੀ ਕੀਤੀ ਤਾਂ ਜੋ ਖ਼ਿਡਾਰੀਆਂ ਨੂੰ ਕੱਪੜੇ ਬਦਲਣ ਸਮੇਂ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੀਟਿੰਗ ਵਿੱਚ ਸਹਾਇਕ ਕਮਿਸ਼ਨਰ ਅਰਵਿੰਦਰਪਾਲ ਸਿੰਘ ਸੋਮਲ, ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫਸਰ ਕਰਨ ਮਹਿਤਾ, ਸਹਾਇਕ ਸਿਵਲ ਸਰਜਨ ਡਾ. ਅੰਜੂ ਭਾਟੀਆ, ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਕੁਮਾਰ, ਕਾਰਜ ਸਾਧਕ ਅਫਸਰ ਅਸ਼ੋਕ ਕੁਮਾਰ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।









