ED ਨੇ ਸਾਬਕਾ IAS ਦੇ ਘਰ ਕੀਤੀ ਛਾਪੇਮਾਰੀ, ਕਰੋੜਾਂ ਰੁਪਏ ਦੇ ਹੀਰੇ, ਸੋਨਾ ਤੇ ਨਕਦੀ ਬਰਾਮਦ || Today News

0
51
ED raided former IAS's house, recovered diamonds, gold and cash worth crores of rupees

ED ਨੇ ਸਾਬਕਾ IAS ਦੇ ਘਰ ਕੀਤੀ ਛਾਪੇਮਾਰੀ, ਕਰੋੜਾਂ ਰੁਪਏ ਦੇ ਹੀਰੇ, ਸੋਨਾ ਤੇ ਨਕਦੀ ਬਰਾਮਦ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀਆਂ ਟੀਮਾਂ ਵੱਲੋਂ ਅੱਜ ਵੱਡਾ ਐਕਸ਼ਨ ਲਿਆ ਗਿਆ ਹੈ | ਜਿੱਥੇ ਕਿ ED ਨੇ ਚੰਡੀਗੜ੍ਹ ਸਥਿਤ ਸਾਬਕਾ IAS ਅਧਿਕਾਰੀ ਅਤੇ ਨੋਇਡਾ ਅਥਾਰਟੀ ਦੇ ਸਾਬਕਾ ਸੀਈਓ ਮਹਿੰਦਰ ਸਿੰਘ ਦੀ ਰਿਹਾਇਸ਼ ‘ਤੇ ਛਾਪਾ ਮਾਰਿਆ। ਇਸ ਦੌਰਾਨ ਕੋਠੀ ‘ਚੋਂ ਕਰੋੜਾਂ ਦੀ ਨਕਦੀ, ਹੀਰੇ, ਗਹਿਣੇ, ਸੋਨੇ ਦੇ ਗਹਿਣੇ ਅਤੇ ਸ਼ੱਕੀ ਦਸਤਾਵੇਜ਼ ਬਰਾਮਦ ਕੀਤੇ ਗਏ ਹਨ।

ਹੀਰਿਆਂ ਦਾ ਮਿਲਿਆ ਭੰਡਾਰ

ਦੱਸ ਦਈਏ ਕਿ ED ਨੂੰ ਛਾਪੇਮਾਰੀ ਦੌਰਾਨ ਸਾਬਕਾ IAS ਮਹਿੰਦਰ ਸਿੰਘ ਦੇ ਚੰਡੀਗੜ੍ਹ ਸਥਿਤ ਘਰ ‘ਚੋਂ ਹੀਰਿਆਂ ਦਾ ਭੰਡਾਰ ਮਿਲਿਆ ਹੈ, ਜਿਸ ਦੀ ਕੀਮਤ 12 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇੰਨਾ ਹੀ ਨਹੀਂ, ਛਾਪੇਮਾਰੀ ਦੌਰਾਨ ਉਸ ਦੇ ਘਰ ਤੋਂ 1 ਕਰੋੜ ਰੁਪਏ ਦੀ ਨਕਦੀ, 12 ਕਰੋੜ ਰੁਪਏ ਦੇ ਹੀਰੇ, 7 ਕਰੋੜ ਰੁਪਏ ਦੇ ਸੋਨੇ ਦੇ ਗਹਿਣੇ ਅਤੇ ਕਈ ਸ਼ੱਕੀ ਦਸਤਾਵੇਜ਼ ਬਰਾਮਦ ਹੋਏ ਹਨ। ਇਸ ਮਾਮਲੇ ਦੀ ਈਡੀ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਬੁਰਕਾ ਪਹਿਨੀ ਔਰਤ ਨੇ ਸਲਮਾਨ ਦੇ ਪਿਤਾ ਸਲੀਮ ਖਾਨ ਨੂੰ ਦਿੱਤੀ ਧਮਕੀ, ‘ਕੀ ਮੈਂ ਲਾਰੈਂਸ ਬਿਸ਼ਨੋਈ ਨੂੰ ਭੇਜਾਂ?’

ਦੋ ਦਿਨਾਂ ‘ਚ ਕਰੀਬ 11 ਥਾਵਾਂ ‘ਤੇ ਛਾਪੇਮਾਰੀ

ਦਰਅਸਲ ਲੋਟਸ ਦੇ 300 ਪ੍ਰਾਜੈਕਟ ਮਾਮਲੇ ‘ਚ ਈ. ਡੀ. ਨੇ ਦੇਸ਼ ਭਰ ‘ਚ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ। ਇਹ 300 ਕਰੋੜ ਦਾ ਘਪਲਾ ਸੀ। ED ਨੇ ਇਸ ਮਾਮਲੇ ‘ਚ ਪਿਛਲੇ ਦੋ ਦਿਨਾਂ ‘ਚ ਕਰੀਬ 11 ਥਾਵਾਂ ‘ਤੇ ਛਾਪੇਮਾਰੀ ਕੀਤੀ ਸੀ। ਇਹ ਛਾਪੇਮਾਰੀ ਦਿੱਲੀ, ਮੇਰਠ, ਨੋਇਡਾ ਅਤੇ ਚੰਡੀਗੜ੍ਹ ਵਿੱਚ ਹੋਈ। ਇਸ ਦੌਰਾਨ ਪ੍ਰਾਜੈਕਟ ਨਾਲ ਜੁੜੇ ਹਰ ਵਿਅਕਤੀ ਦੀ ਜਾਇਦਾਦ ਦੀ ਤਲਾਸ਼ੀ ਲੈਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਹੈ।

 

 

 

 

 

 

 

 

 

LEAVE A REPLY

Please enter your comment!
Please enter your name here