ਕਿਸਾਨ ਅੰਦੋਲਨ ‘ਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ ਦਿੱਤੀਆਂ ਨੌਕਰੀਆਂ, ਖੇਤੀਬਾੜੀ ਮੰਤਰੀ ਨੇ 30 ਲੋਕਾਂ ਨੂੰ ਸੌਂਪੇ ਨਿਯੁਕਤੀ ਪੱਤਰ
ਪੰਜਾਬ ਸਰਕਾਰ ਨੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ 30 ਪਰਿਵਾਰਾਂ ਨੂੰ ਨੌਕਰੀਆਂ ਦਿੱਤੀਆਂ ਹਨ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸਮੂਹ ਲੋਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਭਰਤੀ ਕੀਤੇ ਗਏ ਸਾਰੇ ਲੋਕ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿੱਚ ਸੇਵਾਵਾਂ ਨਿਭਾਉਣਗੇ। ਇਹ ਜਾਣਕਾਰੀ ਸੂਬਾ ਸਰਕਾਰ ਨੇ ਦਿੱਤੀ ਹੈ।
ਦਿੱਲੀ ਸਰਹੱਦ ‘ਤੇ 378 ਦਿਨਾਂ ਤੱਕ ਸੰਘਰਸ਼ ਜਾਰੀ ਰਿਹਾ
ਕਿਸਾਨਾਂ ਨੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਕਰੀਬ 378 ਦਿਨਾਂ ਤੋਂ ਸੰਘਰਸ਼ ਕੀਤਾ ਸੀ। ਇਹ ਅੰਦੋਲਨ ਨਵੰਬਰ 2020 ਤੋਂ ਦਸੰਬਰ 2021 ਤੱਕ ਚੱਲਿਆ। ਇਸ ਦੌਰਾਨ ਕਿਸਾਨਾਂ ਨੇ ਦਿੱਲੀ ਦੀਆਂ ਸਰਹੱਦਾਂ ‘ਤੇ ਵੱਡੇ ਪੱਧਰ ‘ਤੇ ਪ੍ਰਦਰਸ਼ਨ ਕੀਤਾ ਅਤੇ ਸਰਕਾਰ ਤੋਂ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ।
ਇਹ ਵੀ ਪੜ੍ਹੋ- ਭੈਣ ਵੱਲੋਂ ਪ੍ਰੇਮੀ ਨਾਲ ਮਿਲ ਕੇ ਕਤਲ ਕੀਤੇ ਗਏ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਨੇ ਹਾਈਵੇ ਕੀਤਾ ਜਾਮ
ਅੰਦੋਲਨ ਦੌਰਾਨ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਕਈ ਦੌਰ ਦੀ ਗੱਲਬਾਤ ਹੋਈ, ਪਰ ਕੋਈ ਨਤੀਜਾ ਨਹੀਂ ਨਿਕਲਿਆ। ਆਖਰਕਾਰ ਸਰਕਾਰ ਨੇ ਤਿੰਨੋਂ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਅਤੇ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਵਾਲੇ ਸੰਸਦ ਵਿੱਚ ਇੱਕ ਬਿੱਲ ਪਾਸ ਕੀਤਾ ਗਿਆ। ਇਸ ਦੌਰਾਨ 700 ਤੋਂ ਵੱਧ ਕਿਸਾਨਾਂ ਦੀ ਜਾਨ ਚਲੀ ਗਈ। ਇਹ ਕਿਸਾਨ ਪੰਜਾਬ ਸਮੇਤ ਕਈ ਥਾਵਾਂ ਦੇ ਵਸਨੀਕ ਸਨ।