ਅਣਪਛਾਤੇ ਵਿਅਕਤੀਆਂ ਵੱਲੋਂ ਘਰ ਦੇ ਅੰਦਰ ਖੜ੍ਹੀ ਥਾਰ ਨੂੰ ਲਗਾਈ ਅੱਗ, ਮਾਮਲਾ ਦਰਜ
ਲੁਧਿਆਣਾ ‘ਚ ਬੀਤੀ ਰਾਤ ਅਣਪਛਾਤੇ ਲੋਕਾਂ ਵੱਲੋਂ ਘਰ ਦੇ ਅੰਦਰ ਖੜ੍ਹੀ ਥਾਰ ਦੀ ਕਾਰ ਨੂੰ ਅੱਗ ਲਗਾ ਦਿੱਤੀ ਗਈ। ਮੁਲਜ਼ਮ ਵੱਲੋਂ ਅੱਗ ਲਾਉਣ ਦਾ ਵੀਡੀਓ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਦੋਸ਼ੀ ਘਰ ‘ਚ ਦਾਖਲ ਹੋ ਕੇ ਅੱਗ ਲਗਾ ਕੇ ਫਰਾਰ ਹੋ ਗਏ। ਧੂੰਆਂ ਦੇਖ ਕੇ ਆਸਪਾਸ ਦੇ ਲੋਕਾਂ ਨੇ ਕਿਸੇ ਤਰ੍ਹਾਂ ਪਰਿਵਾਰਕ ਮੈਂਬਰਾਂ ਨੂੰ ਜਗਾਇਆ ਅਤੇ ਪਾਣੀ ਪਾ ਕੇ ਅੱਗ ਬੁਝਾਈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵਾ ਪੜ੍ਹੋ- ਨਸ਼ੇ ਦੀ ਓਵਰਡੋਜ਼ ਨੇ ਲਈ ਨੌਜਵਾਨ ਦੀ ਜਾਨ
ਇਹ ਘਟਨਾ ਪੱਖੋਵਾਲ ਦੇ ਰਹਿਣ ਵਾਲੇ ਫਰਾਂਸਿਸ ਜ਼ੇਵੀਅਰ ਦੇ ਘਰ ਵਾਪਰੀ। ਫਰਾਂਸਿਸ ਨੇ ਦੱਸਿਆ ਕਿ ਬੀਤੀ ਰਾਤ ਕਰੀਬ 12 ਵਜੇ ਪੂਰਾ ਪਰਿਵਾਰ ਘਰ ‘ਚ ਸੁੱਤਾ ਪਿਆ ਸੀ ਤਾਂ ਕੁਝ ਵਿਅਕਤੀਆਂ ਨੇ ਘਰ ਦੇ ਨਾਲ ਲੱਗਦੇ ਪਲਾਟ ‘ਚ ਖੜ੍ਹੀ ਉਨ੍ਹਾਂ ਦੀ ਥਾਰ ਕਾਰ ਨੂੰ ਅੱਗ ਲਗਾ ਦਿੱਤੀ ਅਤੇ ਫਰਾਰ ਹੋ ਗਏ। ਧੂੰਆਂ ਦੇਖ ਕੇ ਗੁਆਂਢੀਆਂ ਨੇ ਉਸ ਨੂੰ ਨੀਂਦ ਤੋਂ ਜਗਾਇਆ ਅਤੇ ਕਾਰ ‘ਤੇ ਪਾਣੀ ਪਾ ਕੇ ਅੱਗ ਬੁਝਾਈ।
ਪੁਲਿਸ ਨੇ ਸੀਸੀਟੀਵੀ ਕਬਜੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ
ਫਰਾਂਸਿਸ ਜ਼ੇਵੀਅਰ ਨੇ ਦੱਸਿਆ ਕਿ ਮੁਲਜ਼ਮ ਸੀਸੀਟੀਵੀ ਵਿੱਚ ਕੈਦ ਹੋ ਗਏ ਹਨ, ਜਿਸ ਦੀ ਸੂਚਨਾ ਪੁਲੀਸ ਨੂੰ ਦੇ ਦਿੱਤੀ ਗਈ ਹੈ। ਪੂਰੀ ਕਾਰ ਸੜ ਕੇ ਸੁਆਹ ਹੋ ਗਈ। ਕਾਰ ਨੂੰ ਲੱਗੀ ਅੱਗ ਕਾਰਨ ਉਹ ਆਪਣਾ ਘਰ ਸੜ ਕੇ ਸਵਾਹ ਹੋਣ ਤੋਂ ਬਚ ਗਿਆ। ਮਾਮਲੇ ਦੀ ਜਾਂਚ ਕਰ ਰਹੇ ਥਾਣਾ ਦੁੱਗਰੀ ਦੇ ਤਫਤੀਸ਼ੀ ਅਫਸਰ ਰਵਿੰਦਰ ਕੁਮਾਰ ਨੇ ਦੱਸਿਆ ਕਿ ਪੁਲਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਸੀਸੀਟੀਵੀ ਦੀ ਜਾਂਚ ਤੋਂ ਬਾਅਦ ਮੁਲਜ਼ਮਾਂ ਦੀ ਪਛਾਣ ਕਰਕੇ ਕਾਬੂ ਕੀਤਾ ਜਾਵੇਗਾ।