ਫਾਜ਼ਿਲਕਾ ‘ਚ ਡੇਂਗੂ ਨੂੰ ਲੈ ਕੇ ਅਲਰਟ, ਸਰਕਾਰੀ ਹਸਪਤਾਲ ‘ਚ 10 ਬੈੱਡ ਦਾ ਡੇਂਗੂ ਵਾਰਡ ਸਥਾਪਿਤ
ਫਾਜ਼ਿਲਕਾ ‘ਚ ਡੇਂਗੂ ਨੂੰ ਲੈ ਕੇ ਸਿਹਤ ਵਿਭਾਗ ਚੌਕਸ ਨਜ਼ਰ ਆ ਰਿਹਾ ਹੈ, ਜਿੱਥੇ ਫਾਜ਼ਿਲਕਾ ਦੇ ਜ਼ਿਲਾ ਸਰਕਾਰੀ ਹਸਪਤਾਲ ‘ਚ ਡੇਂਗੂ ਵਾਰਡ ਬਣਾਇਆ ਗਿਆ ਹੈ। ਸਿਵਲ ਸਰਜਨ ਡਾ. ਐਰਿਕ ਨੇ ਪ੍ਰਸਥਿਤੀਆਂ ਦਾ ਜਾਇਜ਼ ਲੈਣ ਲਈ ਮੌਕੇ ਦਾ ਦੌਰਾ ਕੀਤਾ।
ਇਹ ਵੀ ਪੜ੍ਹੋ- Breaking News: ਬੀਤੇ ਕੱਲ੍ਹ ਦੀਆਂ ਚੋਣਵੀਆਂ ਖ਼ਬਰਾਂ 21-9-2024
ਫਾਜ਼ਿਲਕਾ ਦੇ ਕਾਰਜਕਾਰੀ ਸਿਵਲ ਸਰਜਨ ਡਾ: ਐਰਿਕ ਨੇ ਕਿਹਾ ਕਿ ਮੌਸਮ ‘ਚ ਬਦਲਾਅ ਕਾਰਨ ਡੇਂਗੂ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ ਅਤੇ ਇਨ੍ਹਾਂ ਦਿਨਾਂ ‘ਚ ਡੇਂਗੂ ਦੇ ਕੇਸ ਆਉਣ ਦੀ ਸੰਭਾਵਨਾ ਹੈ, ਜਿਸ ਕਾਰਨ ਹੁਣ ਸਿਹਤ ਵਿਭਾਗ ਨੂੰ ਚੌਕਸ ਕਰ ਦਿੱਤਾ ਗਿਆ ਹੈ ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਡੇਂਗੂ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਹੈ।
ਡੇਂਗੂ ਤੋਂ ਬਚਾਅ ਲਈ ਸਾਵਧਾਨੀਆਂ
ਇਸ ਦੇ ਨਾਲ ਹੀ ਸਿਹਤ ਵਿਭਾਗ ਵੱਲੋਂ ਫਾਜ਼ਿਲਕਾ ਦੇ ਸਰਕਾਰੀ ਜ਼ਿਲ੍ਹਾ ਹਸਪਤਾਲ ਵਿੱਚ 10 ਬਿਸਤਰਿਆਂ ਦਾ ਡੇਂਗੂ ਵਾਰਡ ਸਥਾਪਤ ਕਰਨ ਦੀ ਗੱਲ ਕਹੀ ਗਈ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਫਰਿੱਜ ਦੀਆਂ ਟ੍ਰੇਆਂ ਅਤੇ ਹੋਰ ਥਾਵਾਂ ‘ਤੇ ਸਾਫ਼ ਪਾਣੀ ਇਕੱਠਾ ਨਾ ਹੋਣ ਦੇਣ ਅਤੇ ਸਾਵਧਾਨੀਆਂ ਵਰਤਣ ਤਾਂ ਜੋ ਡੇਂਗੂ ਤੋਂ ਬਚਿਆ ਜਾ ਸਕੇ।