ਜਲੰਧਰ ਦੀ ਮਸ਼ਹੂਰ ਟਰੈਵਲ ਏਜੰਸੀ ਆਰੀਅਨਜ਼ ਅਕੈਡਮੀ ‘ਤੇ ਹਮਲਾ, CCTV ਵੀਡਿਓ ਵਾਇਰਲ ||Educational News

0
55

ਜਲੰਧਰ ਦੀ ਮਸ਼ਹੂਰ ਟਰੈਵਲ ਏਜੰਸੀ ਆਰੀਅਨਜ਼ ਅਕੈਡਮੀ ‘ਤੇ ਹਮਲਾ, CCTV ਵੀਡਿਓ ਵਾਇਰਲ

ਪੰਜਾਬ ਦੇ ਜਲੰਧਰ ਦੇ ਗੜ੍ਹਾ ਰੋਡ ‘ਤੇ ਸਥਿਤ ਮਸ਼ਹੂਰ ਟਰੈਵਲ ਏਜੰਸੀ ਆਰੀਅਨਜ਼ ਅਕੈਡਮੀ ‘ਤੇ ਕੱਲ੍ਹ ਦੇਰ ਸ਼ਾਮ ਯਾਨੀ ਸ਼ੁੱਕਰਵਾਰ ਨੂੰ ਕੁਝ ਨੌਜਵਾਨਾਂ ਨੇ ਹਮਲਾ ਕਰ ਦਿੱਤਾ। ਪੂਰੀ ਘਟਨਾ ਦਾ ਸੀਸੀਟੀਵੀ ਸਾਹਮਣੇ ਆਇਆ ਹੈ, ਜਿਸ ਵਿਚ ਮੁਲਜ਼ਮ ਪਹਿਲਾਂ ਏਜੰਸੀ ਦੇ ਮੁਲਾਜ਼ਮਾਂ ‘ਤੇ ਕੁਰਸੀਆਂ ਨਾਲ ਹਮਲਾ ਕਰਦੇ ਹਨ ਅਤੇ ਫਿਰ ਥੱਪੜ ਮਾਰਦੇ ਹਨ।

ਇਹ ਵੀ ਪੜ੍ਹੋ- ਫਾਜ਼ਿਲਕਾ ‘ਚ ਡੇਂਗੂ ਨੂੰ ਲੈ ਕੇ ਅਲਰਟ, ਸਰਕਾਰੀ ਹਸਪਤਾਲ ‘ਚ 10 ਬੈੱਡ ਦਾ ਡੇਂਗੂ ਵਾਰਡ ਸਥਾਪਿਤ

ਇਸ ਮਾਮਲੇ ਦੀ ਸ਼ਿਕਾਇਤ ਪੁਲੀਸ ਕੰਟਰੋਲ ਰੂਮ ਵਿੱਚ ਦਿੱਤੀ ਗਈ। ਜਿਸ ਤੋਂ ਬਾਅਦ ਥਾਣਾ ਡਵੀਜ਼ਨ ਨੰਬਰ ਸੱਤ ਦੀ ਪੁਲਿਸ ਘਟਨਾ ਵਾਲੀ ਥਾਂ ‘ਤੇ ਜਾਂਚ ਲਈ ਪਹੁੰਚੀ। ਪੁਲੀਸ ਨੇ ਸੀਸੀਟੀਵੀ ਦੇ ਆਧਾਰ ’ਤੇ ਮੁਲਜ਼ਮਾਂ ਦੀ ਪਛਾਣ ਸ਼ੁਰੂ ਕਰ ਦਿੱਤੀ ਹੈ। ਥਾਣਾ 7 ਦੀ ਪੁਲਸ ਅੱਜ ਦੂਜੀ ਧਿਰ ਦੇ ਲੋਕਾਂ ਨੂੰ ਥਾਣੇ ਬੁਲਾਏਗੀ।

ਜੰਟ ਨੇ ਕਿਹਾ- ਵੀਜ਼ਾ ਨਾ ਮਿਲਣ ਕਾਰਨ ਗੁੱਸੇ ਚ ਆਏ ਨੌਜਵਾਨਾਂ ਨੇ ਕੀਤਾ ਹਮਲਾ

ਏਜੰਸੀ ਦੇ ਮਾਲਕ ਅਨਿਲ ਸ਼ਰਮਾ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਹਮਲਾਵਰਾਂ ਨੇ ਅਮਰੀਕਾ ਦਾ ਵੀਜ਼ਾ ਲੈਣ ਲਈ ਉਸ ਨਾਲ ਸੰਪਰਕ ਕੀਤਾ ਸੀ। ਪਰ ਉਕਤ ਨੌਜਵਾਨ ਆਪਣੀ ਇੰਟਰਵਿਊ ਕਲੀਅਰ ਨਹੀਂ ਕਰ ਸਕਿਆ ਜਿਸ ਕਰਕੇ ਉਸਦਾ ਵੀਜ਼ਾ ਨਹੀਂ ਆਇਆ।

ਇਸ ਤੋਂ ਗੁੱਸੇ ‘ਚ ਆਏ ਨੌਜਵਾਨ ਨੇ ਆਪਣੇ ਦੋਸਤਾਂ ਨਾਲ ਮਿਲ ਕੇ ਇਮਾਰਤ ਦੀ ਭੰਨਤੋੜ ਕੀਤੀ ਅਤੇ ਸਟਾਫ ‘ਤੇ ਕੁਰਸੀਆਂ ਸੁੱਟ ਦਿੱਤੀਆਂ। ਸ਼ਰਮਾ ਨੇ ਦੱਸਿਆ- ਸੱਤ ਮਹੀਨੇ ਪਹਿਲਾਂ ਉਕਤ ਪਰਿਵਾਰ ਵੀਜ਼ਾ ਦੀ ਗੱਲ ਕਰਨ ਅਮਰੀਕਾ ਆਇਆ ਸੀ। ਇੱਕ ਕੁੜੀ ਦਾ ਵੀਜ਼ਾ ਲਗਵਾਉਣਾ ਸੀ। ਵੀਜ਼ਾ ਫੀਸ ਤੋਂ ਇਲਾਵਾ ਕੋਈ ਪੈਸਾ ਨਹੀਂ ਲਿਆ ਗਿਆ। ਵੀਜ਼ਾ ਨਾ ਦੇਣ ਤੋਂ ਬਾਅਦ ਉਹ ਦਫ਼ਤਰ ਪੁੱਜੇ ਅਤੇ ਉਨ੍ਹਾਂ ਦੀ ਭੰਨਤੋੜ ਕੀਤੀ ਗਈ ਅਤੇ ਕੁੱਟਮਾਰ ਕੀਤੀ ਗਈ।

 

LEAVE A REPLY

Please enter your comment!
Please enter your name here