ਪੰਜਾਬ ਦੇ ਇਸ ਜ਼ਿਲ੍ਹੇ ‘ਚ ਸੋਮਵਾਰ ਨੂੰ ਛੁੱਟੀ ਦਾ ਹੋਇਆ ਐਲਾਨ, ਸਕੂਲ ਤੇ ਦਫਤਰ ਰਹਿਣਗੇ ਬੰਦ
ਪੰਜਾਬ ਦੇ ਫਰੀਦਕੋਟ ‘ਚ ਸੋਮਵਾਰ ਨੂੰ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ | ਇਸ ਦਿਨ ਸਾਰੇ ਸਕੂਲ ਤੇ ਦਫਤਰ ਬੰਦ ਰਹਿਣਗੇ | ਇਹ ਛੁੱਟੀ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਫਰੀਦਕੋਟ ਵਿਨੀਤ ਕੁਮਾਰ ਵੱਲੋਂ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ-2024 ਮੌਕੇ ‘ਤੇ 23 ਸਤੰਬਰ 2024 (ਸੋਮਵਾਰ) ਨੂੰ ਜ਼ਿਲ੍ਹਾ ਫਰੀਦਕੋਟ ‘ਚ ਸਮੂਹ ਸਰਕਾਰੀ ਦਫਤਰਾਂ ਤੇ ਸਿੱਖਿਆ ਸੰਸਥਾਵਾਂ ਆਦਿ ‘ਚ ਲੋਕਲ ਛੁੱਟੀ ਐਲਾਨੀ ਗਈ ਹੈ।
ਸਰਕਾਰੀ ਛੁੱਟੀ ਦਾ ਐਲਾਨ
ਪੰਜਾਬ ਦੇ ਜ਼ਿਲ੍ਹਾ ਫਰੀਦਕੋਟ ਵਿਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਫਰੀਦਕੋਟ ਵਿਨੀਤ ਕੁਮਾਰ, ਆਈ. ਏ. ਐੱਸ ਵੱਲੋਂ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ-2024 ਦੇ ਮੌਕੇ ‘ਤੇ 23 ਸਤੰਬਰ 2024 (ਸੋਮਵਾਰ) ਨੂੰ ਜ਼ਿਲ੍ਹਾ ਫਰੀਦਕੋਟ ਵਿਚ ਸਮੂਹ ਸਰਕਾਰੀ ਦਫਤਰਾਂ ਅਤੇ ਸਿੱਖਿਆ ਸੰਸਥਾਵਾਂ ਆਦਿ ਵਿਚ ਲੋਕਲ ਛੁੱਟੀ ਘੋਸ਼ਿਤ ਕੀਤੀ ਗਈ ਹੈ।
ਇਹ ਵੀ ਪੜ੍ਹੋ : CM ਮਾਨ ਨੇ ਲੁਧਿਆਣਾ ਵਿੱਚ ਬੁੱਢਾ ਨਾਲੇ ਨੂੰ ਮਿਸ਼ਨ ਤਹਿਤ ਸਾਫ਼ ਕਰਨ ਦਾ ਕੀਤਾ ਐਲਾਨ
ਸਰਕਾਰੀ ਦਫਤਰਾਂ ਅਤੇ ਵਿੱਦਿਅਕ ਅਦਾਰਿਆਂ ਵਿਚ ਰਹੇਗੀ ਛੁੱਟੀ
ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਮੌਕੇ 23 ਸਤੰਬਰ ਨੂੰ ਫਰੀਦਕੋਟ ਜ਼ਿਲ੍ਹੇ ਅੰਦਰ ਸਮੂਹ ਸਰਕਾਰੀ ਦਫਤਰਾਂ ਅਤੇ ਵਿੱਦਿਅਕ ਅਦਾਰਿਆਂ ਵਿਚ ਇਕ ਦਿਨ ਦੀ ਛੁੱਟੀ ਰਹੇਗੀ।