ਦੁਬਈ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਹੋਈ ਮੌਤ
ਵਿਦੇਸ਼ ‘ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌ.ਤ ਹੋ ਗਈ ਹੈ। ਪੰਜਾਬ ਦੇ ਹੁਸ਼ਿਆਰਪੁਰ ਟਾਂਡਾ ਦੇ ਪਿੰਡ ਖਾਨਪੁਰ ਦੇ 33 ਸਾਲਾ ਨੌਜਵਾਨ ਲਖਵਿੰਦਰ ਸਿੰਘ ਦੀ ਦੁਬਈ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ। ਨੌਜਵਾਨ ਦੀ ਮੌਤ ਕਾਰਨ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਮ੍ਰਿਤਕ ਨੌਜਵਾਨ ਲਖਵਿੰਦਰ ਦੇ ਪਿਤਾ ਪ੍ਰਗਟ ਸਿੰਘ ਨੇ ਦੱਸਿਆ ਕਿ ਉਸ ਦੇ ਦੋ ਲੜਕੇ ਹਨ ਅਤੇ ਲਖਵਿੰਦਰ ਛੋਟਾ ਪੁੱਤਰ ਸੀ। ਲਖਵਿੰਦਰ ਤਿੰਨ ਮਹੀਨੇ ਪਹਿਲਾਂ ਹੀ ਦੁਬਈ ਗਿਆ ਸੀ ਅਤੇ ਨਾਨ ਫੂਡ ਐਲਆਈਸੀ ਕੰਪਨੀ ਵਿੱਚ ਡਿਲੀਵਰੀ ਬੁਆਏ ਵਜੋਂ ਕੰਮ ਕਰਦਾ ਸੀ। ਲਖਵਿੰਦਰ ਆਪਣੇ ਕੰਮ ਤੋਂ ਬਹੁਤ ਖੁਸ਼ ਸੀ।
ਦੁਬਈ ਦਾ ਡਰਾਈਵਿੰਗ ਲਾਇਸੰਸ ਵੀ ਮਿਲ ਗਿਆ ਸੀ ਨੌਜਵਾਨ ਨੂੰ
ਉਨ੍ਹਾਂ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਹੀ ਲਖਵਿੰਦਰ ਨੇ ਫੋਨ ‘ਤੇ ਦੱਸਿਆ ਸੀ ਕਿ ਉਸਨੂੰ ਦੁਬਈ ਦਾ ਡਰਾਈਵਿੰਗ ਲਾਇਸੰਸ ਵੀ ਮਿਲ ਗਿਆ ਹੈ। ਇਸ ਕਾਰਨ ਪੂਰੇ ਪਰਿਵਾਰ ‘ਚ ਖੁਸ਼ੀ ਦੀ ਲਹਿਰ ਦੌੜ ਗਈ ਪਰ ਕੱਲ ਸ਼ਾਮ 6 ਵਜੇ ਜਦੋਂ ਲਖਵਿੰਦਰ ਦੀ ਮੌਤ ਦੀ ਖਬਰ ਆਈ ਤਾਂ ਸਾਰੀਆਂ ਖੁਸ਼ੀਆਂ ਮਾਤਮ ‘ਚ ਬਦਲ ਗਈਆਂ।
ਜਲੰਧਰ ‘ਚ ਆਈਸ ਫੈਕਟਰੀ ‘ਚ ਅਮੋਨੀਆ ਗੈਸ ਲੀਕ ਹੋਣ ਦਾ ਮਾਮਲਾ, ਪੁਲਿਸ ਨੇ FIR ਕੀਤੀ ਦਰਜ || News of Punjab
ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਸਾਨੂੰ ਫੋਨ ‘ਤੇ ਦੱਸਿਆ ਗਿਆ ਸੀ ਕਿ ਡਿਲੀਵਰੀ ਦੇ ਕੰਮ ਦੌਰਾਨ ਲਖਵਿੰਦਰ ਦਾ ਐਕਸੀਡੈਂਟ ਹੋ ਗਿਆ ਅਤੇ ਉਸ ਦੀ ਮੌਤ ਹੋ ਗਈ। ਪਰਿਵਾਰ ਨੇ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਲਖਵਿੰਦਰ ਦੀ ਮੌਤ ਦੀ ਜਾਂਚ ਕਰਵਾਈ ਜਾਵੇ ਅਤੇ ਉਸ ਦੀ ਲਾਸ਼ ਨੂੰ ਪਿੰਡ ਖਾਨਪੁਰ ਲਿਆਉਣ ਵਿਚ ਸਹਾਇਤਾ ਕੀਤੀ ਜਾਵੇ ਤਾਂ ਜੋ ਪਰਿਵਾਰ ਉਸ ਦਾ ਅੰਤਿਮ ਸਸਕਾਰ ਕਰ ਸਕੇ।