ਵਾਪਰਿਆ ਭਿਆਨਕ ਸੜਕ ਹਾਦਸਾ, ਮਾਂ ਦੀ ਮੌ.ਤ, ਬੱਚੇ ਹੋਏ ਜ਼ਖਮੀ
ਫਾਜ਼ਿਲਕਾ ਦੇ ਰੈੱਡ ਲਾਈਟ ਚੌਕ ਨੇੜੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿਚ ਸਕੂਟਰ ਸਵਾਰ ਔਰਤਾਂ ਨੂੰ ਮਿੱਟੀ ਨਾਲ ਭਰੇ ਟਿੱਪਰ ਨੇ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਸਕੂਟਰ ਸਵਾਰ ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਉਸ ਦੀ ਬੇਟੀ ਅਤੇ ਛੋਟਾ ਬੱਚਾ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਮੌਕੇ ‘ਤੇ ਮੌਜੂਦ ਲੋਕਾਂ ਨੇ ਟਿੱਪਰ ਚਾਲਕ ਨੂੰ ਫੜ ਕੇ ਕੁੱਟਮਾਰ ਕੀਤੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਵੀ ਮੌਕੇ ‘ਤੇ ਪਹੁੰਚ ਗਈ ਅਤੇ ਟਿੱਪਰ ਚਾਲਕ ਨੂੰ ਹਿਰਾਸਤ ‘ਚ ਲੈ ਲਿਆ।
ਲੋਕਾਂ ਅਨੁਸਾਰ ਰੈੱਡ ਲਾਈਟ ਚੌਕ ‘ਤੇ ਟਿੱਪਰ ਚਾਲਕ ਦੀ ਲਾਪ੍ਰਵਾਹੀ ਕਾਰਨ ਹਾਦਸਾ ਵਾਪਰਿਆ। ਸਕੂਟਰ ਸਵਾਰ ਔਰਤ ਨੂੰ ਟੱਕਰ ਮਾਰਦੇ ਹੋਏ ਔਰਤ ਨੇ ਬੱਚੇ ਨੂੰ ਦੂਰ ਸੁੱਟ ਦਿੱਤਾ, ਜਦਕਿ ਔਰਤ ਦੀ ਖੁਦ ਦੀ ਦਰਦਨਾਕ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮਾਸੂਮ ਬੱਚੀ ਦੀ ਲੱਤ ਟੁੱਟ ਗਈ ਹੈ, ਜਦਕਿ ਬੱਚੀ ਵੀ ਜ਼ਖਮੀ ਹੈ ਅਤੇ ਉਸ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ ਅਤੇ ਮ੍ਰਿਤਕ ਦੀ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ‘ਚ ਰਖਵਾਇਆ ਗਿਆ ਹੈ।
ਡਿਪਟੀ ਕਮਿਸ਼ਨਰ ਵੱਲੋਂ ਸ੍ਰੀ ਦਰਬਾਰ ਸਾਹਿਬ ਦਾ ਚੌਗਿਰਦਾ ਸਾਫ-ਸੁਥਰਾ ਕਰਨ ਦੀਆਂ ਹਦਾਇਤਾਂ || Punjab News
ਟਿੱਪਰ ਚਾਲਕ ਰਾਜ ਕੁਮਾਰ ਨੇ ਦੱਸਿਆ ਕਿ ਉਹ ਮਿੱਟੀ ਨਾਲ ਭਰਿਆ ਟਿੱਪਰ ਲੈ ਕੇ ਹਾਈਵੇ ਤੋਂ ਖੇਤਾਂ ਵੱਲ ਜਾ ਰਿਹਾ ਸੀ। ਇਸੇ ਦੌਰਾਨ ਉਸ ਨੇ ਫਾਜ਼ਿਲਕਾ ਦੇ ਲਾਲ ਬੱਤੀ ਚੌਰਾਹੇ ’ਤੇ ਆਪਣਾ ਟਿੱਪਰ ਰੋਕ ਲਿਆ। ਲਾਈਟ ਹਰੇ ਹੁੰਦੇ ਹੀ ਉਸ ਨੇ ਟਿੱਪਰ ਸਟਾਰਟ ਕੀਤਾ ਤਾਂ ਅਚਾਨਕ ਗਲਤ ਸਾਈਡ ਤੋਂ ਆ ਰਹੇ ਸਕੂਟਰ ਸਵਾਰ ਔਰਤ ਦੀ ਟਿੱਪਰ ਨਾਲ ਟੱਕਰ ਹੋ ਗਈ, ਜਿਸ ਕਾਰਨ ਹਾਦਸਾ ਵਾਪਰ ਗਿਆ।
ਪਿੰਡ ਦੇ ਲੋਕਾਂ ਨੇ ਦਿੱਤਾ ਧਰਨਾ
ਪੁਲਿਸ ਅਧਿਕਾਰੀ ਓਮਪ੍ਰਕਾਸ਼ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਬਣਦੀ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਮਿੱਟੀ ਨਾਲ ਭਰੇ ਟਿੱਪਰ ਲਗਾਤਾਰ ਹਾਦਸਿਆਂ ਦਾ ਕਾਰਨ ਬਣ ਰਹੇ ਹਨ। ਭਾਵੇਂ ਪਿੰਡ ਦੇ ਲੋਕਾਂ ਨੇ ਇਸ ਨੂੰ ਲੈ ਕੇ ਧਰਨਾ ਦਿੱਤਾ ਅਤੇ ਪ੍ਰਸ਼ਾਸਨ ਤੋਂ ਇਨ੍ਹਾਂ ਨੂੰ ਰੋਕਣ ਦੀ ਮੰਗ ਕੀਤੀ ਪਰ ਪ੍ਰਸ਼ਾਸਨ ਇਸ ਪ੍ਰਤੀ ਗੰਭੀਰ ਨਹੀਂ ਜਾਪਦਾ, ਜਿਸ ਕਾਰਨ ਹਾਦਸੇ ਵਧ ਰਹੇ ਹਨ।