CM ਮਾਨ ਦਾ ਹਾਲ ਜਾਣਨ ਲਈ ਹਸਪਤਾਲ ਪੁੱਜੇ MLA ਪ੍ਰਗਟ ਸਿੰਘ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ 3 ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਲ ਹਨ। ਅੱਜ ਕਾਂਗਰਸੀ ਆਗੂ ਪਰਗਟ ਸਿੰਘ ਹਸਪਤਾਲ ਵਿੱਚ ਉਨ੍ਹਾਂ ਨੂੰ ਮਿਲਣ ਆਏ ਸਨ। ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਸਿਹਤ ‘ਚ ਹੁਣ ਸੁਧਾਰ ਹੋ ਰਿਹਾ ਹੈ।
ਪੰਜਾਬ ‘ਚ ਬਦਲੇਗਾ ਸਕੂਲਾਂ ਦਾ ਸਮਾਂ: ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮ || Educational News
ਉਨ੍ਹਾਂ ਨੇ ਮੁੱਖ ਮੰਤਰੀ ਨਾਲ ਗੱਲ ਕੀਤੀ ਹੈ। ਉਮੀਦ ਹੈ ਕਿ ਉਨ੍ਹਾਂ ਨੂੰ ਇਕ-ਦੋ ਦਿਨਾਂ ਵਿਚ ਛੁੱਟੀ ਮਿਲ ਜਾਵੇਗੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਇਸ ਮੌਕੇ ‘ਤੇ ਭਗਵੰਤ ਮਾਨ ਨੂੰ ਨਾ ਮਿਲਣ ਆਉਣਾ, ਨਾ ਹੀ ਓਹਨਾਂ ਦੀ ਸਿਹਤਯਾਬੀ ਲਈ ਲਿਖਣਾ, ਇਹ ਨਿਰਾਸ਼ ਕਰਨ ਵਾਲਾ ਵਤੀਰਾ ਹੈ, ਇਹ ਸਾਡੇ ਪੰਜਾਬੀ ਸੱਭਿਆਚਾਰ ਅਤੇ ਕਦਰਾਂ-ਕੀਮਤਾਂ ਨਾਲ ਮੇਲ ਨਹੀਂ ਖਾਂਦਾ, ਸਗੋਂ ‘ਆਪ’ ਹਾਈ ਕਮਾਂਡ ਦੁਆਰਾ ਲਾਗੂ ਕੀਤਾ ਜਾਪਦਾ ਹੈ।