CM ਭਗਵੰਤ ਮਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ

0
59

CM ਭਗਵੰਤ ਮਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿਹਤ ਵਿਚ ਸੁਧਾਰ ਹੋਣ ਮਗਰੋਂ ਅੱਜ ਫੋਰਟਿਸ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਫੋਰਟਿਸ ਹਸਪਤਾਲ ਵਿਚ ਪਿਛਲੇ ਚਾਰ ਦਿਨਾਂ ਤੋਂ ਦਾਖ਼ਲ ਸਨ। ਅੱਜ ਭਗਵੰਤ ਮਾਨ ਦੀ ਸਿਹਤ ਵਿਚ ਸੁਧਾਰ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਡਿਸਚਾਰਜ ਕੀਤਾ ਗਿਆ। ਅਤੇ ਉਨ੍ਹਾਂ ਦੇ ਸ਼ੁਭਚਿੰਤਕ ਅਤੇ ਕਈ ਸਿਆਸੀ ਨੇਤਾ ਵੀ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਪਹੁੰਚਣੇ ਸ਼ੁਰੂ ਹੋ ਗਏ ਹਨ।

ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਹੋਈ ਮੌ.ਤ || Today News

ਹਾਲਾਂਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਕੁਝ ਦਿਨਾਂ ਲਈ ਆਰਾਮ ਕਰਨ ਲਈ ਕਿਹਾ ਗਿਆ ਹੈ। ਦੱਸ ਦੇਈਏ ਕਿ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਹਰਜੋਤ ਸਿੰਘ ਬੈਂਸ ਉਨ੍ਹਾਂ ਨੂੰ ਮਿਲਣ ਲਈ ਮੋਹਾਲੀ ਹਸਪਤਾਲ ਪਹੁੰਚੇ। ਉਨ੍ਹਾਂ ਤੋਂ ਬਾਅਦ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ, ਪਰਗਟ ਸਿੰਘ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਹਾਲ ਚਾਲ ਪੁੱਛਣ ਪਹੁੰਚੇ।

ਫੋਰਟਿਸ ਹਸਪਤਾਲ ‘ਚ ਕਰਵਾਇਆ ਗਿਆ ਸੀ ਭਰਤੀ

ਜਾਣਕਾਰੀ ਮੁਤਾਬਕ ਸੀਐੱਮ ਭਗਵੰਤ ਮਾਨ ਨੂੰ ਬੁੱਧਵਾਰ ਅਤੇ ਵੀਰਵਾਰ ਦੀ ਰਾਤ ਨੂੰ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਸ਼ਨੀਵਾਰ ਨੂੰ ਜਾਰੀ ਮੀਡੀਆ ਬੁਲੇਟਿਨ ‘ਚ ਦੱਸਿਆ ਗਿਆ ਕਿ ਪਲਮਨਰੀ ਆਰਟਰੀ ‘ਚ ਬਲੱਡ ਪ੍ਰੈਸ਼ਰ ਵਧਣ ਦੀ ਸਮੱਸਿਆ ਹੁਣ ਹੱਲ ਹੋ ਗਈ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਦੇ ਖੂਨ ਦੀ ਜਾਂਚ ਦੀ ਰਿਪੋਰਟ ਵਿੱਚ ਲੈਪਟੋਸਪਾਇਰੋਸਿਸ ਪਾਏ ਜਾਣ ਤੋਂ ਬਾਅਦ ਉਨ੍ਹਾਂ ਨੂੰ ਐਂਟਰੀ ਬਾਇਓਟਿਕਸ ‘ਤੇ ਰੱਖਿਆ ਗਿਆ ਹੈ।

LEAVE A REPLY

Please enter your comment!
Please enter your name here