ਮੂਸੇਵਾਲਾ ਦਾ ਪਿਤਾ ਬਲਕੌਰ ਸਿੰਘ ਸਰਬਸੰਮਤੀ ਨਾਲ ਬਣੇ ਸਰਪੰਚ
ਇੱਕ ਪਾਸੇ ਜਿੱਥੇ ਸਰਪੰਚੀ ਲਈ ਡੇਰਾ ਬਾਬਾ ਨਾਨਕ ‘ਚ 2 ਕਰੋੜ ਦੀ ਬੋਲੀ ਲੱਗੀ ਹੈ ਉਥੇ ਹੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਰਬਸੰਮਤੀ ਦੇ ਨਾਲ ਪਿੰਡ ਦੇ ਸਰਪੰਚ ਚੁਣੇ ਗਏ ਹਨ।
ਪੰਜਾਬ ‘ਚ 2 ਦਿਨ ਬੰਦ ਰਹਿਣਗੇ ਸਕੂਲ ਤੇ ਸਰਕਾਰੀ ਦਫ਼ਤਰ || Punjab News
ਦੱਸ ਦਈਏ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਪਿੰਡਾਂ ਦੇ ਲੋਕਾਂ ਨੇ ਆਪਸੀ ਸਾਂਝ ਦਾ ਸੰਦੇਸ਼ ਦਿੰਦਿਆਂ ਸਰਪੰਚਾਂ ਦੀ ਚੋਣ ਕਰ ਲਈ ਹੈ। ਕਈ ਪਿੰਡਾਂ ਨੇ ਨੌਜਵਾਨਾਂ ਹੱਥ ਵੀ ਸਰਪੰਚੀ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ ਜਿਹੜਾ ਪਿੰਡ ਸਰਬਸੰਮਤੀ ਨਾਲ ਸਰਪੰਚ ਦੀ ਚੋਣ ਕਰੇਗਾ, ਉਸ ਪਿੰਡ ਨੂੰ ਸਰਕਾਰ ਤਰਫੋਂ 5 ਲੱਖ ਰੁਪਏ ਦਿੱਤੇ ਜਾਣਗੇ।