3 ਨਸ਼ਾ ਤਸਕਰ ਗ੍ਰਿਫਤਾਰ || Punjab News

0
71

3 ਨਸ਼ਾ ਤਸਕਰ ਗ੍ਰਿਫਤਾਰ

ਬਠਿੰਡਾ ਪੁਲਿਸ ਨੇ ਨਜਾਇਜ਼ ਹਥਿਆਰ ਰੱਖਣ ਦੇ ਦੋਸ਼ ਵਿੱਚ ਤਿੰਨ ਨਸ਼ਾ ਤਸਕਰਾਂ ਅਤੇ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਸੀਆਈਏ ਵਿੰਗ 2 ਨੇ ਮੋਟਰਸਾਈਕਲ ਤੇ ਕਾਰ ਸਵਾਰ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ 70 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਮੁਲਜ਼ਮਾਂ ਖ਼ਿਲਾਫ਼ ਥਾਣਾ ਕੈਨਾਲ ਕਲੋਨੀ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

ਪੰਜਾਬੀ ਨੌਜਵਾਨ ਦੀ ਆਸਟ੍ਰੇਲੀਆ ‘ਚ ਸੜਕ ਹਾਦਸੇ ‘ਚ ਮੌਤ || Punjab News

ਸਹਾਇਕ ਐਸਐਚਓ ਹਰਮਨਜੀਤ ਸਿੰਘ ਦੀ ਅਗਵਾਈ ਹੇਠ ਪੁਲੀਸ ਪਾਰਟੀ ਰਿੰਗ ਰੋਡ ’ਤੇ ਗਸ਼ਤ ਕਰ ਰਹੀ ਸੀ। ਇਸ ਦੌਰਾਨ ਇਕ ਕਾਰ ਅਤੇ ਮੋਟਰਸਾਈਕਲ ‘ਤੇ ਜਾ ਰਹੇ ਤਿੰਨ ਵਿਅਕਤੀਆਂ ਨੂੰ ਰੋਕ ਕੇ ਸ਼ੱਕ ਦੇ ਆਧਾਰ ‘ਤੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 70 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਪਿੰਡ ਸੋਹਲ ਜ਼ਿਲ੍ਹਾ ਤਰਨਤਾਰਨ, ਪਵਿਤਰਜੀਤ ਸਿੰਘ ਵਾਸੀ ਫਤਿਹਗੜ੍ਹ ਚੂੜੀਆਂ ਜ਼ਿਲ੍ਹਾ ਗੁਰਦਾਸਪੁਰ ਅਤੇ ਬਲਵਿੰਦਰ ਸਿੰਘ ਵਾਸੀ ਧੋਬੀਆਣਾ ਬਸਤੀ ਵਜੋਂ ਹੋਈ ਹੈ।

ਦੋਸ਼ੀ ਕੋਲੋਂ 32 ਬੋਰ ਦੇਸੀ ਪਿਸਤੌਲ ਬਰਾਮਦ

ਇਸ ਤੋਂ ਇਲਾਵਾ ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਹਰਜਿੰਦਰ ਸਿੰਘ ਅਨੁਸਾਰ ਡੂਮਵਾਲੀ ਬੈਰੀਅਰ ‘ਤੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ‘ਤੇ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਦੋਸ਼ੀ ਕੋਲੋਂ 32 ਬੋਰ ਦੇਸੀ ਪਿਸਤੌਲ ਬਰਾਮਦ ਹੋਇਆ | ਇਸ ’ਤੇ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਥਾਣਾ ਸੰਗਤ ਵਿੱਚ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਦੀ ਪਛਾਣ ਕਿਰਨਪਾਲ ਵਾਸੀ ਹਨੂੰਮਾਨਗੜ੍ਹ ਜ਼ਿਲ੍ਹਾ ਰਾਜਸਥਾਨ ਵਜੋਂ ਹੋਈ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਹੈ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਗਿਆ ਹੈ।

 

LEAVE A REPLY

Please enter your comment!
Please enter your name here