ਮੁਨਸ਼ੀ ਵੱਲੋਂ ਥਾਣੇ ’ਚ ਖ਼ੁਦ ਨੂੰ ਗੋ.ਲੀ ਮਾਰ ਕੇ ਕੀਤੀ ਗਈ ਖ਼ੁਦ.ਕੁਸ਼ੀ
ਬਠਿੰਡਾ ਜ਼ਿਲ੍ਹੇ ਦੇ ਕਸਬਾ ਰਾਮਪੁਰਾ ਫੂਲ ਦੇ ਥਾਣਾ ਸਦਰ ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਥਾਣੇ ਦੇ ਮੁਨਸ਼ੀ ਹੌਲਦਾਰ ਸੁਖਪਾਲ ਸਿੰਘ ਨੇ ਖੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਸੂਤਰਾਂ ਅਨੁਸਾਰ ਸੁਖਪਾਲ ਸਿੰਘ ਵੱਲੋਂ ਏਕੇ47 ਨਾਲ ਖੁਦ ’ਤੇ ਫਾਇਰ ਕੀਤਾ ਗਿਆ।
ਉਦਯੋਗਪਤੀਆਂ ਨੂੰ ਪੰਜਾਬ ‘ਚ ਕੋਈ ਦਿੱਕਤ ਨਹੀਂ ਆਉਣ ਦੇਵਾਂਗੇ: ਤਰੁਨਪ੍ਰੀਤ ਸੌਂਦ
ਦੱਸਿਆ ਜਾਂਦਾ ਹੈ ਕਿ ਇਕ ਸਮਾਜ ਸੇਵੀ ਸੰਸਥਾ ਵੱਲੋਂ ਇਲਾਜ ਲਈ ਸੁਖਪਾਲ ਸਿੰਘ ਨੂੰ ਫ਼ੌਰੀ ਰਾਮਪੁਰਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ। ਪਰ ਡਾਕਟਰਾਂ ਵੱਲੋਂ ਹੌਲਦਾਰ ਸੁਖਪਾਲ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਘਟਨਾ ਦਾ ਪਤਾ ਲੱਗਦਿਆਂ ਹੀ ਪੁਲੀਸ ਅਤੇ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਘਟਨਾ ਸਥਾਨ ਉਤੇ ਪਹੁੰਚ ਗਏ ਸਨ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।









