ਸਰਕਾਰ ਨੇ 15 ਅਕਤੂਬਰ ਨੂੰ ਪੰਜਾਬ ਵਿੱਚ ਛੁੱਟੀ ਦਾ ਕੀਤਾ ਐਲਾਨ || Punjab News

0
36
Government holiday has been announced on this day, contracts with schools and colleges will also remain closed

ਸਰਕਾਰ ਨੇ 15 ਅਕਤੂਬਰ ਨੂੰ ਪੰਜਾਬ ਵਿੱਚ ਛੁੱਟੀ ਦਾ ਕੀਤਾ ਐਲਾਨ

ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਸਰਕਾਰ ਨੇ 15 ਅਕਤੂਬਰ ਨੂੰ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰ ਨੇ ਸੂਬੇ ਦੇ ਹਰ ਤਰ੍ਹਾਂ ਦੇ ਸਰਕਾਰੀ ਅਦਾਰਿਆਂ, ਸਕੂਲਾਂ-ਕਾਲਜਾਂ ਅਤੇ ਹੋਰ ਸਰਕਾਰੀ ਸ਼ਾਖਾਵਾਂ ਵਿੱਚ 15 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਪੰਜਾਬ ਪੁਲਿਸ ਵੱਲੋਂ ਪੰਚਾਇਤੀ ਚੋਣਾਂ ਨੂੰ ਲੈ ਕੇ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਸਨ। ਹੁਣ ਸਰਕਾਰ ਨੇ ਪੁਲਿਸ ਵਿਭਾਗ ਨੂੰ ਛੱਡ ਕੇ ਸਾਰੇ ਸਰਕਾਰੀ ਦਫ਼ਤਰ ਬੰਦ ਕਰਨ ਦਾ ਐਲਾਨ ਕੀਤਾ ਹੈ।

ਪੰਚਾਇਤੀ ਚੋਣਾਂ ਤੱਕ ਪੰਜਾਬ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ

ਪੰਜਾਬ ਪੁਲਿਸ ਨੇ 15 ਅਕਤੂਬਰ ਤੱਕ ਸਾਰੇ ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੀਆਂ ਛੁੱਟੀਆਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਫੈਸਲਾ ਸੂਬੇ ਵਿੱਚ ਪੰਚਾਇਤੀ ਚੋਣਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਕਰਵਾਉਣ ਲਈ ਲਿਆ ਗਿਆ ਹੈ। ਅਧਿਕਾਰੀਆਂ ਮੁਤਾਬਕ ਛੁੱਟੀ ਵਿਸ਼ੇਸ਼ ਹਾਲਾਤ ਵਿੱਚ ਹੀ ਦਿੱਤੀ ਜਾਵੇਗੀ। ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਰਾਜ ਵਿੱਚ 13937 ਗ੍ਰਾਮ ਪੰਚਾਇਤਾਂ ਹਨ। ਜਿਸ ਵਿੱਚ ਚੋਣਾਂ ਹੋਣੀਆਂ ਹਨ।

 

LEAVE A REPLY

Please enter your comment!
Please enter your name here