NCP ਨੇਤਾ ਬਾਬਾ ਸਿੱਦੀਕੀ ਦਾ ਗੋਲੀਆਂ ਮਾਰ ਕੇ ਕੀਤਾ ਕ.ਤਲ
ਮੁੰਬਈ ਵਿੱਚ ਰਾਸ਼ਟਰਵਾਦੀ ਕਾਂਗਰਸ ਪਾਰਟੀ (NCP) ਦੇ ਆਗੂ ਬਾਬਾ ਸਿੱਦੀਕੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੁੰਬਈ ‘ਚ ਜਦੋਂ ਦੁਸਹਿਰੇ ‘ਤੇ ਪਟਾਕੇ ਚਲਾਏ ਜਾ ਰਹੇ ਸਨ, ਇਸੇ ਦੌਰਾਨ ਹਮਲਾਵਰਾਂ ਨੇ ਸਿੱਦੀਕੀ ‘ਤੇ ਗੋਲੀਆਂ ਚਲਾ ਦਿੱਤੀਆਂ।
ਪੁਲਿਸ ਵੱਲੋਂ 2 ਵਿਅਕਤੀਆਂ ਨੂੰ ਗ੍ਰਿਫਤਾਰ
ਇਸ ਮਾਮਲੇ ਵਿੱਚ ਪੁਲਿਸ ਵੱਲੋਂ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਘਟਨਾ ਮਗਰੋਂ ਸਾਬਕਾ ਕਾਂਗਰਸੀ ਨੇਤਾ ਸਿੱਦੀਕੀ (66) ਨੂੰ ਲੀਲਾਵਤੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਬਾਬਾ ਸਿੱਦੀਕੀ ਤਿੰਨ ਵਾਰ ਵਿਧਾਨ ਸਭਾ ਵਿੱਚ ਬਾਂਦਰਾ (ਪੱਛਮੀ) ਸੀਟ ਦੀ ਨੁਮਾਇੰਦਗੀ ਕਰ ਚੁੱਕੇ ਹਨ। ਸਿੱਦੀਕੀ, ਮੁੰਬਈ ਦੇ ਇੱਕ ਪ੍ਰਮੁੱਖ ਮੁਸਲਿਮ ਨੇਤਾ, ਕਈ ਬਾਲੀਵੁੱਡ ਸਿਤਾਰਿਆਂ ਦੇ ਨਜ਼ਦੀਕੀ ਵਜੋਂ ਜਾਣੇ ਜਾਂਦੇ ਸਨ।
ਇਹ ਵੀ ਪੜ੍ਹੋ :ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
ਮੁੰਬਈ ਪੁਲਿਸ ਨੇ ਦੱਸਿਆ ਕਿ ਬਾਬਾ ਸਿੱਧੀ ਕਤਲ ਮਾਮਲੇ ਵਿੱਚ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗੋਲੀਬਾਰੀ ਵਿਚ 9.9 ਐਮਐਮ ਦੀ ਪਿਸਤੌਲ ਦੀ ਵਰਤੋਂ ਕੀਤੀ ਗਈ ਸੀ। ਕੇਂਦਰੀ ਏਜੰਸੀ ਮੁੰਬਈ ਪੁਲਿਸ ਦੇ ਸੰਪਰਕ ਵਿੱਚ ਹੈ ਅਤੇ ਦੋਵਾਂ ਮੁਲਜ਼ਮਾਂ ਵੱਲੋਂ ਕੀਤੇ ਗਏ ਦਾਅਵਿਆਂ ਦੀ ਪੁਸ਼ਟੀ ਕਰਨ ਲਈ ਕੰਮ ਕਰ ਰਹੀ ਹੈ। ਗੁਜਰਾਤ ਪੁਲਿਸ ਅਤੇ ਦਿੱਲੀ ਪੁਲਿਸ ਦਾ ਸਪੈਸ਼ਲ ਸੈੱਲ ਵੀ ਮਾਮਲੇ ਦੀ ਜਾਂਚ ਕਰ ਰਿਹਾ ਹੈ।